Friday, April 17, 2026
spot_img
spot_img

ਕਿਸਾਨਾਂ ਨੁੰ ਖਾਦ ਦੀ ਕਮੀ ਨਹੀਂ ਰਹਿਣ ਦੇਣਗੇ:ਮੁੱਖ ਮੰਤਰੀ ਨਾਇਬ ਸਿੰਘ ਸੈਣੀ

Date:

spot_img

👉ਹਰਿਆਣਾ ਸਾਰੀ ਫਸਲਾਂ ਦੀ ਐਮਐਸਪੀ ‘ਤੇ ਖਰੀਦਣ ਵਾਲਾ ਪਹਿਲਾ ਸੂਬਾ
Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫਸਲਾਂ ਲਈ ਕਿਸੇ ਵੀ ਕੀਮਤ ‘ਤੇ ਖਾਦ ਦੀ ਕਮੀ ਨਹੀਂ ਰਹਿਣ ਦਵੇਗੀ। ਜਰੂਰਤ ਅਨੁਸਾਰ ਪੂਰੇ ਸੂਬੇ ਦੇ ਕਿਸਾਨਾਂ ਨੂੰ ਖਾਦ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੁੰ ਨਿਰਦੇਸ਼ ਦਿੱਤੇ ਕਿ ਪੂਰੇ ਸੂਬੇ ਦੀ ਸਾਰੀ ਪੈਕਸ ਵਿਚ ਤੁਰੰਤ ਯੂਰਿਆ ਉਪਲਬਧ ਕਰਵਾਇਆ ਜਾਵੇ।ਮੁੱਖ ਮੰਤਰੀ ਨੇ ਅੱਜ ਮੀਡੀਆ ਵਿਚ ਯੂਰਿਆ ਅਤੇ ਡੀਏਪੀ ਦੀ ਕਿਲੱਤ ਨਾਲ ਸਬੰਧਿਤ ਖਬਰਾਂ ‘ਤੇ ਖੁਦ ਜਾਣਕਾਈ ਲੈਂਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿਚ ਸਾਰੇ ਜਿਲ੍ਹਿਆਂ ਵਿਚ ਕਾਫੀ ਗਿਣਤੀ ਵਿਚ ਖਾਦ ਉਪਲਬਧ ਕਰਵਾਈ ਜਾਵੇ ਤਾਂ ਜੋ ਫਸਲਾਂ ਦੀ ਪੈਦਾਵਾਰ ਵਿਚ ਪ੍ਰਭਾਵ ਨਾ ਪਵੇ।ਮੁੱਖ ਮੰਤਰੀ ਦੇ ਆਦੇਸ਼ਾਂ ਦਾ ਪਾਲਣ ਕਰਦੇ ਹੋਏ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ ਸੂਬੇ ਵਿਚ ਕਾਫੀ ਗਿਣਤੀ ਵਿਚ ਖਾਦ ਉਪਲਬਧ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਦੀ ‘ਰੇਡ’ ਪਟਵਾਰੀ ਫ਼ਰਾਰ, ਕਾਰਿੰਦਾ 3,000 ਰੁਪਏ ਰਿਸ਼ਵਤ ਲੈਂਦਾ ਕਾਬੂ

ਕਿਸਾਨਾਂ ਦੀ ਵੱਧ ਜਰੂਰਤ ਅਨੁਸਾਰ ਵੀ ਸਾਰੇ ਪੈਕਸ ਵਿਚ ਯੂਰਿਆ ਖਾਦ ਉਪਲਬਧ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਇਫਕੋ ਤੇ ਕ੍ਰਭਕੋਂ ਪ੍ਰਬੰਧਕਾਂ ਦਾ ਵੀ ਸਾਰੇ ਪੈਕਸ ਵਿਚ ਮੰਗ ਅਨੁਸਾਰ ਯੂਰਿਆ ਖਾਦ ਉਪਲਬਧ ਕਰਵਾਉਣ ਬਾਰੇ ਨਿਰਦੇਸ਼ ਦਿੱਤੇ ਗਏ ਹਨ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਦੇ ਲਈ ਕਿਸਾਨ ਹਿੱਤ ਸੱਭ ਤੋਂ ਉੱਪਰ ਹੈ, ਉਨ੍ਹਾਂ ਨੁੰ ਖਾਦ -ਬੀਜ ਤੋਂ ਲੈ ਕੇ ਫਸਲਾਂ ਦੇ ਸਹੀ ਭਾਵ ਦਿਵਾਉਣ ਲਈ ਰਾਜ ਸਰਕਾਰ ਯਤਨਸ਼ੀਲ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਸਾਰੀ ਫਸਲਾਂ ਦੇ ਦਾਨੇ-ਦਾਨੇ ਦੀ ਖਰੀਦ ਐਮਐਸਪੀ ‘ਤੇ ਕੀਤੀ ਜਾਂਦੀ ਹੈ। ਅਸੀਂ ਕਿਸਾਨਾਂ ਨੂੰ ਮੰਡੀ ਵਿਚ ਆਪਣੀ ਫਸਲ ਵੇਚਣ ਲਈ ਈ-ਖਰੀਦ ਐਪਲੀਕੇਸ਼ਨ ਵੱਲੋਂ ਘਰ ਬੈਠੇ ਈ-ਗੇਟ ਪਾਸ ਬਨਾਉਣ ਦੀ ਸਹੂਲਤ ਦਿੱਤੀ ਹੈ।ਨਾਇਬ ਸਿੰਘ ਸੈਣੀ ਨੇ ਸੂਬਾ ਸਰਕਾਰ ਦੀ ਕਿਸਾਨਾਂ ਦੇ ਹਿੱਤ ਵਿਚ ਪ੍ਰਤੀਬੱਧਦਾ ਨੂੰ ਦੋਹਰਾਉਂਦੇ ਹੋਏ ਕਿਹਾ ਕਿ ਉਹ ਖੁਦ ਕਿਸਾਨ ਹਨ ਇਸ ਲਈ ਕਿਸਾਨ ਦਾ ਦਰਦ ਅਤੇ ਜਰੂਰਤ ਚੰਗੀ ਤਰ੍ਹਾ ਸਮਝਦੇ ਹਨ। ਉਹ ਕਿਸਾਨ ਦੇ ਖੂਨ-ਪਸੀਨੇ ਦੀ ਕਮਾਈ ਨੂੰ ਵਿਅਰਥ ਨਹੀਂ ਜਾਣ ਦੇਣਗੇ। ਕਿਸਾਨਾਂ ਲਈ ਉਨ੍ਹਾਂ ਦੇ ਦਰਵਾਜੇ ਹਮੇਸ਼ਾ ਖੁੱਲੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...