ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

Date:

spot_img

👉ਕੇਂਦਰੀ ਰੇਲ ਰਾਜ ਮੰਤਰੀ ਨੇ ਲੋਕ ਸਭਾ ਮੈਂਬਰ ਨੂੰ ਦਿਵਾਇਆ ਵਿਸ਼ਵਾਸ
Barnala News:ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੀਤ ਹੇਅਰ ਨੇ ਮੰਗ ਕੀਤੀ ਕਿ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲ ਗੱਡੀ ਦਾ ਠਹਿਰਾਅ ਬਰਨਾਲਾ ਵਿਖੇ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਇਸ ਗੱਡੀ ਦੇ ਠਹਿਰਾਅ ਨਾਲ ਆਸ-ਪਾਸ ਦੇ ਸੈਂਕੜੇ ਪਿੰਡਾਂ ਅਤੇ ਹੋਰ ਕਸਬਿਆਂ ਨੂੰ ਲਾਭ ਮਿਲੇਗਾ ਤੇ ਉਹ ਕੌਮੀ ਰਾਜਧਾਨੀ ਨਾਲ ਕੁਨੈਕਟ ਹੋ ਸਕਣਗੇ।

ਇਹ ਵੀ ਪੜ੍ਹੋ  ਪਾਣੀ ਬਚਾਉਣ ਅਤੇ ਆਲੂ ਦੀ ਉਤਪਾਦਕਤਾ ਵਧਾਉਣ ਲਈ ਸੂਖਮ ਸਿੰਚਾਈ ਕਾਮਯਾਬ: ਮੰਤਰੀ ਬਰਿੰਦਰ ਕੁਮਾਰ ਗੋਇਲ

ਮੀਤ ਹੇਅਰ ਨੇ ਦੱਸਿਆ ਕਿ ਰੇਲ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਮੰਗ ਉੱਤੇ ਵਿਚਾਰ ਕਰਕੇ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਵੀ ਗੱਡੀ ਦਾ ਠਹਿਰਾਅ ਯਕੀਨੀ ਬਣਾਇਆ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਅਜਿਹੀ ਕੋਈ ਰੇਲ ਗੱਡੀ ਚਲਾਉਣ ਦੀ ਮੰਗ ਕਰਦੇ ਆ ਰਹੇ ਸਨ ਜਿਸ ਨਾਲ ਬਰਨਾਲਾ ਨੂੰ ਸਿੱਧਾ ਕੌਮੀ ਰਾਜਧਾਨੀ ਦਿੱਲੀ ਨਾਲ ਜੋੜਿਆ ਜਾ ਸਕੇ ਅਤੇ ਹੁਣ ਜਦੋਂ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਵੰਦੇ ਭਾਰਤ ਰੇਲ ਗੱਡੀ ਚਲਾਉਣ ਦਾ ਪ੍ਰਸਤਾਵ ਹੈ ਤਾਂ ਬਰਨਾਲਾ ਸਟੇਸ਼ਨ ਉੱਤੇ ਇਸ ਗੱਡੀ ਦਾ ਠਹਿਰਾਅ ਨਹੀਂ ਬਣਾਇਆ ਗਿਆ।

ਇਹ ਵੀ ਪੜ੍ਹੋ  ਪੰਜਾਬ ਵਿੱਚ ‘ਆਪ’ ਸਰਕਾਰ ਬਣਨ ਤੋਂ ਬਾਅਦ 1.25 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ

ਮੀਤ ਹੇਅਰ ਨੇ ਕਿਹਾ ਕਿ ਪਾਰਲੀਮੈਂਟ ਵਿੱਚ ਨਿਰੰਤਰ ਉਨ੍ਹਾਂ ਵੱਲੋਂ ਇਹ ਮੰਗ ਉਠਾਈ ਜਾਂਦੀ ਸੀ ਜਿਸ ਨੂੰ ਪੂਰਾ ਹੋਣ ਉੱਤੇ ਉਹ ਰੇਲ ਮੰਤਰਾਲੇ ਦਾ ਧੰਨਵਾਦ ਕਰਦੇ ਹਨ। ਜਦੋਂ ਇਹ ਗੱਡੀ ਬਰਨਾਲਾ ਸਟੇਸ਼ਨ ਉੱਤੇ ਰੁਕੇਗੀ ਤਾਂ ਉਹ ਬਰਨਾਲਾ ਵਾਸੀਆਂ ਦੇ ਨਾਲ ਪਹਿਲੇ ਦਿਨ ਇਸ ਰੇਲ ਦਾ ਸਵਾਗਤ ਕਰਨਗੇ ਅਤੇ ਬਰਨਾਲਾ ਵਿਖੇ ਰੇਲ ਦਾ ਠਹਿਰ ਬਣਾਉਣ ਲਈ ਉਚੇਚੇ ਤੌਰ ਉਤੇ ਧੰਨਵਾਦ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...