ਪਿੰਡ ਦੇ ਕੁੱਝ ਲੋਕਾਂ ਤੋਂ ਦੁਖੀ ਪਿਊ-ਪੁੱਤ ਨੇ ਨਹਿਰ ’ਚ ਛਾਲ ਮਾਰੀ, ਗੋਤਾਖੋਰਾਂ ਵੱਲੋਂ ਭਾਲ ਜਾਰੀ

0
497
+1

Mukatsar News: ਸ਼ਨੀਵਾਰ ਸਵੇਰ ਸਮੇਂ ਪਿਊ-ਪੁੱਤ ਵੱਲੋਂ ਜ਼ਿਲ੍ਹੇ ਵਿਚੋਂ ਗੁਜਰਦੀ ਰਾਜਸਥਾਨ ਫ਼ੀਡਰ ਨਹਿਰ ਵਿਚ ਛਾਲ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਦਸਿਆ ਜਾ ਰਿਹਾ ਕਿ ਇਹ ਪਿਊ-ਪੁੱਤ ਆਪਣੇ ਪਿੰਡ ਦੇ ਕੁੱਝ ਲੋਕਾਂ ਵੱਲੋਂ ਤੰਗ-ਪ੍ਰੇਸ਼ਾਨ ਕਰਨ ਤੋਂ ਦੁਖੀ ਸਨ, ਜਿਸਦੇ ਚੱਲਦੇ ਇੰਨ੍ਹਾਂ ਵੱਲੋਂ ਇਹ ਖੌਫ਼ਨਾਕ ਕਦਮ ਚੁੱਕਿਆ ਗਿਆ। ਘਟਨਾ ਦਾ ਪਤਾ ਲੱਗਦੇ ਹੀ ਮੁਕਤਸਰ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਗੋਤਾਖੋਰਾਂ ਦੀ ਮੱਦਦ ਨਾਲ ਦੋਨਾਂ ਨੂੰ ਲੱਭਣ ਦੀ ਕੋਸਿਸ ਕੀਤੀ ਜਾ ਰਹੀ ਹੈ ਪ੍ਰੰਤੂ ਦੇਰ ਸ਼ਾਮ ਤੱਕ ਖ਼ਬਰ ਲਿਖੇ ਜਾਣ ਦੌਰਾਨ ਇੰਨ੍ਹਾਂ ਬਦਕਿਸਮਤ ਪਿਊ-ਪੁੱਤ ਬਾਰੇ ਕੁੱਝ ਪਤਾ ਨਹੀਂ ਲੱਗ ਸਕਿਆ ਸੀ।

ਇਹ ਵੀ ਪੜ੍ਹੋ ਆਪ’ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਦੇ ਨਤੀਜੇ ਬੇਹੱਦ ਉਤਸ਼ਾਹਜਨਕ- ਅਮਨ ਅਰੋੜਾ

ਇਸ ਸਬੰਧ ਵਿਚ ਥਾਣਾ ਬਰੀਵਾਲਾ ਦੀ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੂਚਨਾ ਮੁਤਾਬਕ ਆਪਣੇ ਪੁੱਤ ਨੂੰ ਲੈ ਕੇ ਨਹਿਰ ਵਿਚ ਛਾਲ ਮਾਰਨ ਵਾਲੇ ਇਸ ਪਿਊ ਦੀ ਪਹਿਚਾਣ ਗੁਰਲਾਲ ਸਿੰਘ ਵਾਸੀ ਪਿੰਡ ਮੜਾਕ ਜ਼ਿਲ੍ਹਾ ਫ਼ਰੀਦਕੋਟ ਦੇ ਤੌਰ ’ਤੇ ਹੋਈ ਹੈ।ਉਸਦੇ ਵੱਲੋਂ ਛਾਲ ਮਾਰਨ ਤੋਂ ਪਹਿਲਾਂ ਬਣਾਈ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸਦੇ ਵਿਚ ਉਹ ਆਪਣੇ ਹੀ ਪਿੰਡ ਦੇ ਕੁੱਝ ਬੰਦਿਆਂ ’ਤੇ ਲਗਾਤਾਰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾ ਰਿਹਾ ਹੈ।

ਇਹ ਵੀ ਪੜ੍ਹੋ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਹਰਜਿੰਦਰ ਕੁਮਾਰ ਦਾ ਕਤਲ ਕਰਨ ਵਾਲੇ ਇੱਕ ਹੋਰ ਦੋਸ਼ੀ ਨੂੰ ਕੀਤਾ ਗ੍ਰਿਫਤਾਰ

ਇਲਾਕੇ ਦੇ ਡੀਐਸਪੀ ਸਤਨਾਮ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਮੀਡੀਆ ਨੂੰ ਦਸਿਆ ਕਿ ਨਹਿਰ ਦੇ ਕੰਢੇ ਉਪਰ ਮੋਟਰਸਾਈਕਲ ਬਰਾਮਦ ਹੋ ਚੁੱਕਿਆ ਹੈ ਤੇ ਦੋਨਾਂ ਪਿਊ ਪੁੱਤ ਦੀ ਖ਼ੋਜ ਲਈ ਗੋਤਾਖੋਰਾਂ ਅਤੇ ਐਨਡੀਆਰਐਫ਼ ਦੀਆਂ ਟੀਮਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਗੁਰਲਾਲ ਸਿੰਘ ਦੀ ਪਤਨੀ ਦੇ ਬਿਆਨ ਦਰਜ਼ ਕੀਤੇ ਗਏ ਹਨ, ਜਿਸਦੇ ਵਿਚ ਉਨ੍ਹਾਂ ਪਿੰਡ ਦੇ ਹੀ 11 ਵਿਅਕਤੀਆਂ ਉਪਰ ਆਪਣੇ ਪਤੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਸਿਆ ਕਿ ਇੰਨ੍ਹਾਂ ਬਿਆਨਾਂ ਉਪਰ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here