ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲਾ ਕਾਬੂ, 4 ਮੋਟਰਸਾਈਕਲ ਬਰਾਮਦ

0
4
22 Views

ਫਾਜਿਲਕਾ, 22 ਜੁਲਾਈ: ਜ਼ਿਲ੍ਹਾ ਪੁਲਿਸ ਵੱਲੋਂ ਗੈਰ ਸਮਾਜੀ ਅਨਸਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਾਜਿਲਕਾ ਦੀ ਅਗਵਾਈ ਹੇਠ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕੋਲੋਂ 4 ਚੋਰੀ ਦੇ ਮੋਟਰਸਾਈਕਲ ਤੇ ਤਾਰ ਬਰਾਮਦ ਕਰਵਾਈ ਗਈ ਹੈ। ਇਸਦੇ ਵਿਰੁਧ ਮੁੱਕਦਮਾ ਨੰਬਰ 122 ਮਿਤੀ 22-7-2024 ਜੁਰਮ 303(2),317(2) ਬੀ.ਐਨ.ਐਸ ਥਾਣਾ ਸਿਟੀ ਫਾਜਿਲਕਾ ਦਰਜ ਕੀਤਾ ਗਿਆ ਹੈ।

ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਕੀਤੀ ਵਿਸ਼ੇਸ਼ ਪੈਕੇਜ ਦੀ ਮੰਗ

ਮਾਮਲੇ ਦੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦਸਿਆ ਕਿ ਗ੍ਰਿਫਤਾਰ ਕੀਤਾ ਕਥਿਤ ਚੋਰ ਅਨਮੋਲ ਵਾਸੀ ਅੰਨ੍ਹੀ ਦਿੱਲੀ ਫਾਜਿਲਕਾ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ। ਇਸਦੇ ਕੋਲੋਂ ਮੋਟਰਸਾਈਕਲ ਤੋਂ ਇਲਾਵਾ 2 ਮੋਟਰਾਂ ਟਿਊਬਵੈੱਲ, ਇੱਕ ਟੁੱਟੀ ਹੋਈ ਮੋਟਰ ਦੀ ਬਾੱਡੀ, 02 ਮੋਟਰ ਬਾਡੀਆ ਸਮੇਤ ਤਾਰ ਬ੍ਰਾਮਦ ਕੀਤੇ ਗਏ ਹਨ। ਕਥਿਤ ਦੋਸ਼ੀ ਤੋ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਭਲਕੇ ਇਸਨੂੰ ਅਦਾਲਤ ਵਿਖੇ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕੀਤਾ ਜਾਵੇਗਾ ਤੇ ਹੋਰ ਡੂੰਘਾਈ ਨਾਲ ਪੁਛਗਿਛ ਕੀਤੀ ਜਾਵੇਗੀ।

 

LEAVE A REPLY

Please enter your comment!
Please enter your name here