ਨਾਬਾਲਗ ਬੱਚੇ ਨਾਲ ਛੇੜਛਾੜ ਕਰਨ ਵਾਲੇ ਮੁਜਰਮ ਨੂੰ ਫਾਜ਼ਿਲਕਾ ਪੁਲਿਸ ਨੇ ਕੀਤਾ ਕਾਬੂ

Date:

spot_img

ਫ਼ਾਜਲਿਕਾ, 14 ਜੁਲਾਈ: ਜਲਾਲਾਬਾਦ ਦੇ ਪਿੰਡ ਚੱਕ ਜਮਾਲ ਗੜ੍ਹ ਵਿੱਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਜੋਗਿੰਦਰ ਸਿੰਘ ਵੱਲੋਂ ਨਾਬਾਲਗ ਬੱਚੀਆਂ ਨਾਲ ਛੇੜ ਛਾੜ ਦੇ ਮਾਮਲੇ ਵਿੱਚ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਸਬ ਡਵੀਜ਼ਨ ਜਲਾਲਾਬਾਦ ਅੱਛਰੂ ਰਾਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 07-07-2024 ਨੂੰ ਪਿੰਡ ਚੱਕ ਜਮਾਲ ਗੜ੍ਹ (ਛੋਟਾ ਪੰਜੇ ਕੇ) ਵਿੱਚ ਸ੍ਰੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਨਾਬਾਲਗ ਲੜਕੀਆਂ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਸੀ।

ਤੰਦਰੁਸਤ ਜੀਵਨ ਲਈ ਸਾਡਾ ਆਲਾ ਦੁਆਲਾ ਹਰਿਆ ਭਰਿਆ ਹੋਣਾ ਬਹੁਤ ਜ਼ਰੂਰੀ : ਜਗਰੂਪ ਗਿੱਲ

ਜਿਸਤੇ ਜੋਗਿੰਦਰ ਸਿੰਘ ਵਾਸੀ ਪਿੰਡ ਚੱਕ ਜਮਾਲ ਗੜ੍ਹ ਦੇ ਖਿਲਾਫ ਮੁਕੱਦਮਾ ਨੰਬਰ 28 ਮਿਤੀ 7-7-2024 ਜੁਰਮ 74 ਭਾਰਤੀ ਨਿਆਂ ਸੰਹਿਤਾ ਅਤੇ 10 ਪੋਕਸੋ ਐਕਟ ਥਾਣਾ ਅਮੀਰ ਖਾਸ ਦਰਜ ਰਜਿਸਟਰ ਕਰਕੇ ਕਰਵਾਈ ਅਮਲ ਵਿੱਚ ਲਿਆਂਦੀ ਗਈ। ਉਸ ਨੂੰ ਕਾਬੂ ਕਰਨ ਲਈ ਉਸਦੇ ਘਰ ਅਤੇ ਟਿਕਾਣਿਆਂ ਤੇ ਰੇਡ ਕਰਕੇ ਉਸਦੀ ਭਾਲ ਕੀਤੀ ਜਾ ਰਹੀ ਸੀ, ਪ੍ਰੰਤੂ ਦੋਸ਼ੀ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਘਰ ਤੋਂ ਫ਼ਰਾਰ ਸੀ। ਪ੍ਰੰਤੂ ਅੱਜ ਉਸਨੂੰ ਕਾਬੂ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਗਈ ਹੈ ਅਤੇ ਉਸਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

spot_img
spot_img

Share post:

Popular

More like this
Related

Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

👉ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...