Fazilka News:ਸ੍ਰੀ ਗੌਰਵ ਯਾਦਵ ਡਾਇਰੈਕਟਰ ਜਨਰਲ ਪੁਲਿਸ, ਹਰਮਨਬੀਰ ਸਿੰਘ ਗਿੱਲ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਸੇ ਮੁਹਿੰਮ ਦੇ ਤਹਿਤ ਸਬ ਇੰਸਪੈਕਟਰ ਹਰਦੇਵ ਸਿੰਘ ਮੁੱਖ ਅਫਸਰ ਥਾਣਾ ਸਦਰ ਫਾਜਿਲਕਾ ਦੀ ਨਿਗਰਾਨੀ ਹੇਠ ਏ.ਐਸ.ਆਈ ਮੰਗਲ ਸਿੰਘ ਵੱਲੋਂ ਗਸ਼ਤ ਦੌਰਾਨ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 01 ਕਿਲੋ 33 ਗਰਾਮ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ Youtuber ਜਸਬੀਰ ਦਾ ਮੁੜ ਪੁਲਿਸ ਨੂੰ ਮਿਲਿਆ ਰਿਮਾਂਡ, ਪੁਛਗਿੱਛ ਦੌਰਾਨ ਹੋਏ ਅਹਿਮ ਖੁਲਾਸੇ
ਮਿਤੀ 06-06-2025 ਨੂੰ ਸਬ ਇੰਸਪੈਕਟਰ ਹਰਦੇਵ ਸਿੰਘ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਮੰਗਲ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਥਾਣਾ ਸਦਰ ਫਾਜਿਲਕਾ ਦੇ ਏਰੀਆ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਪਿੰਡ ਬੇਹ ਕਲੰਦਰ ਨੇੜੇ 02 ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਹਨਾਂ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ ਤੇ ਰੋਕਿਆ ਤਾਂ ਉਹਨਾਂ ਪਾਸ ਕੋਈ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਜਾਹਰ ਕੀਤਾ ਗਿਆ। ਜਿਸ ਤੇ ਮੌਕਾ ਪਰ ਸ੍ਰੀ ਲਵਦੀਪ ਸਿੰਘ ਗਿੱਲ ਉਪ ਕਪਤਾਨ ਪੁਲਿਸ (ਸਥਾਨਿਕ) ਨੂੰ ਮੌਕਾ ਪਰ ਬੁਲਾ ਕੇ ਉਕਤ ਵਿਅਕਤੀਆਂ ਦੇ ਪਿੱਠੂ ਬੈਗ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ ਕਾਲੇ ਰੰਗ ਦੇ ਲਿਫਾਫੇ ਵਿੱਚੋਂ 01 ਕਿਲੋ 33 ਗਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ Corona Virus News;ਪੰਜਾਬ ਵਿੱਚ ਹੋਈ ਦੂਜੀ ਮੌ+ਤ
ਕਾਬੂ ਕੀਤੇ ਨਸ਼ਾ ਤਸਕਰਾਂ ਦੀ ਪਹਿਚਾਣ ਹਰਦੀਪ ਸਿੰਘ ਵਾਸੀ ਅਮਰ ਸਿੰਘ ਵਾਲਾ 33LLW ਪੀਲੀ ਬੰਗਾ ਹਨੂੰਮਾਨਗੜ੍ਹ ਰਾਜਸਥਾਨ ਅਤੇ ਜੈਦੀਪ ਸਿੰਘਵਾਸੀ ਖਾਰਾ ਚੱਕ, ਸਾਦੁਲ ਸ਼ਹਿਰ, ਸ੍ਰੀ ਗੰਗਾਨਗਰ (ਰਾਜਸਥਾਨ) ਵਜੋਂ ਹੋਈ। ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 145 ਮਿਤੀ 06-06-2025 ਜੁਰਮ 21(ਸੀ)/29/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਾਜਿਲਕਾ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੋਸ਼ੀ ਹਰਦੀਪ ਸਿੰਘ ਦੇ ਖ਼ਿਲਾਫ਼ ਪਹਿਲਾ ਵੀ ਐਂਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।