
Fazilka news:ਜ਼ਿਲ੍ਹੇ ਵਿੱਚ ਕਾਨੂੰਨ ਅਤੇ ਸ਼ਾਂਤੀ ਬਰਕਰਾਰ ਰੱਖਣ ਲਈ ਫਾਜ਼ਿਲਕਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ।ਐਸ.ਐਸ.ਪੀ ਸ੍ਰੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਇੰਸਪੈਕਟਰ ਰੁਪਿੰਦਰ ਸਿੰਘ ਇੰਚਾਰਜ ਸੀ.ਆਈ.ਏ-2 ਫਾਜ਼ਿਲਕਾ ਦੀ ਨਿਗਰਾਨੀ ਹੇਠ ਸੀ.ਆਈ.ਏ ਦੀ ਟੀਮ ਨੇ ਥਾਣਾ ਸਿਟੀ-1 ਅਬੋਹਰ ਦੇ ਏਰੀਆ ਵਿੱਚ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਨੂੰ 02 ਪਿਸਟਲ 32 ਬੋਰ ਅਤੇ 04 ਜਿੰਦਾ ਰੌਂਦ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ 10,000 ਰੁਪਏ ਰਿਸ਼ਵਤ ਲੈੰਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਮੁਖਬਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਹੈਪੀ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਚਾਹਲਾਂ ਵਾਲੀ, ਥਾਣਾ ਅਰਨੀਵਾਲਾ ਜੋ ਕਿ ਨਜਾਇਜ਼ ਅਸਲੇ ਦੀ ਤਸਕਰੀ ਵਿੱਚ ਸ਼ਾਮਲ ਹੈ, ਜੋ ਕਿ ਮੋਟਰਸਾਈਕਲ ਨੰ. PB22-Y-1261 (ਹੀਰੋ ਸਪਲੈਂਡਰ ਪਲੱਸ) ਤੇ ਬਾਈਪਾਸ ਅਬੋਹਰ ਤੋਂ ਸ੍ਰੀ ਗੰਗਾਨਗਰ ਵੱਲ ਜਾ ਰਿਹਾ ਸੀ। ਸੀ.ਆਈ.ਏ-2 ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਕਿਲਿਆਂ ਵਾਲੀ ਚੌਂਕ, ਬਾਈਪਾਸ ਅਬੋਹਰ ‘ਤੇ ਨਾਕਾਬੰਦੀ ਕੀਤੀ ਅਤੇ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ, ਜਿਸ ਦੌਰਾਨ 02 ਨਜਾਇਜ਼ 32 ਬੋਰ ਪਿਸਟਲ ਅਤੇ 04 ਜਿੰਦਾ ਰੌਂਦ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ
ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਨੰਬਰ 22 ਮਿਤੀ 06-02-2025, ਜੁਰਮ 25 ਅਸਲਾ ਐਕਟ, ਥਾਣਾ ਸਿਟੀ-1 ਅਬੋਹਰ ਵਿਖੇ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।ਐਸ.ਐਸ.ਪੀ. ਸ੍ਰੀ ਵਰਿੰਦਰ ਸਿੰਘ ਬਰਾੜ ਜੀ ਨੇ ਅਪੀਲ ਕੀਤੀ ਹੈ ਕਿ ਫਾਜ਼ਿਲਕਾ ਪੁਲਿਸ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ Zero Tolerance ਨੀਤੀ ਉਤੇ ਕੰਮ ਕਰ ਰਹੀ ਹੈ ਅਤੇ ਅਜਿਹੇ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਅਜਿਹੇ ਮਾੜੇ ਅਨਸਰਾਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕਰਨ। ਫਾਜ਼ਿਲਕਾ ਪੁਲਿਸ ਹਮੇਸ਼ਾ ਆਮ ਪਬਲਿਕ ਦੀ ਸੁਰੱਖਿਆ ਅਤੇ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਫਾਜ਼ਿਲਕਾ ਪੁਲਿਸ ਦਾ ਅਸਲਾ ਤਸਕਰਾਂ ਖ਼ਿਲਾਫ਼ ਵੱਡਾ ਐਕਸ਼ਨ–02 ਪਿਸਟਲ, 04 ਕਾਰਤੂਸ ਸਮੇਤ ਇੱਕ ਗ੍ਰਿਫ਼ਤਾਰ"




