Thursday, April 16, 2026
spot_img
spot_img

ਫਾਜਿਲਕਾ ਪੁਲਿਸ ਦੀ ਹੈਰੋਇਨ ਤਸਕਰਾਂ ਦੇ ਖਿਲਾਫ ਵੱਡੀ ਕਾਰਵਾਈ, ਸੀ.ਆਈ.ਏ ਫਾਜ਼ਿਲਕਾ ਦੀ ਟੀਮ ਵੱਲੋਂ 02 ਨਸ਼ਾ ਤਸਕਰਾਂ ਨੂੰ 500 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

Date:

spot_img

ਫਾਜਿਲਕਾ: 21 ਨਵੰਬਰ :ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਸ੍ਰੀ ਬਲਕਾਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨਵੈ.) ਫਾਜਿਲਕਾ ਜੀ, ਜੀ ਦੀ ਨਿਗਰਾਨੀ ਹੇਠ ਸੀ.ਆਈ.ਏ ਫਾਜ਼ਿਲਕਾ ਦੀ ਟੀਮ ਵੱਲੋਂ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਦੌਰਾਨ ਬੱਸ ਅੱਡਾ ਸੋਹਣਾ ਸਾਂਦੜ ਦੇ ਅੰਦਰ ਬੈਠੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕੀਤਾ,

ਇਹ ਵੀ ਪੜ੍ਹੋ ਤੜਕਸਾਰ ਮੋਗਾ ਪੁਲਿਸ ਤੇ ਬਦਮਾਸ਼ ਵਿਚਕਾਰ ਹੋਈ ਗੋਲੀ+ਬਾਰੀ

ਜਿੰਨਾਂ ਪਾਸੋ ਜਤਿੰਦਰ ਸਿੰਘ ਪੀ.ਪੀ.ਐਸ ਡੀ.ਐਸ.ਪੀ ਸਬ ਡਵੀਜਨ ਜਲਾਲਾਬਾਦ ਜੀ ਦੀ ਹਾਜਰੀ ਵਿਚ 500 ਗਰਾਮ ਹੈਰੋਇਨ, ਇੱਕ ਮੋਟਰਸਾਈਕਲ ਹੀਰੋ ਸਪਲੈਂਡਰ ਪਲੱਸ ਰੰਗ ਕਾਲਾ ਨੰਬਰ PB-61E-0691 ਅਤੇ 02 ਮੋਬਾਈਲ ਮਾਰਕਾ ਆਈ.ਫੋਨ ਬਰਾਮਦ ਕੀਤੇ ਗਏ। ਕਾਬੂ ਕੀਤੇ ਹੈਰੋਇਨ ਤਸਕਰਾਂ ਦੀ ਪਹਿਚਾਣ ਮਨਜੀਤ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਉਰਫ ਸਬਾਜ ਕੇ ਥਾਣਾ ਸਦਰ ਜਲਾਲਾਬਾਦ ਅਤੇ ਗੁਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਉਰਫ ਸਬਾਜ ਕੇ ਥਾਣਾ ਸਦਰ ਜਲਾਲਾਬਾਦ ਵੱਜੋਂ ਹੋਈ, ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 116 ਮਿਤੀ 20-11-2024 ਜੁਰਮ 21-ਸੀ/29/61/85

ਇਹ ਵੀ ਪੜ੍ਹੋ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੋਨਾਂ ਦੋਸ਼ੀਆਨ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ੇ ਦੇ ਖਾਤਮੇ ਲਈ ਫਾਜਿਲਕਾ ਪੁਲਿਸ ਵੱਲੋਂ Zero Tolerance ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਫਾਜਿਲਕਾ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਲਈ ਹਮੇਸ਼ਾ ਵਚਨਬੱਧ ਹੈ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...