CIA ਟੀਮ ਨੇ 2 ਨਸ਼ਾ ਤਸਕਰਾਂ ਨੂੰ 522 ਗ੍ਰਾਮ ਹੈਰੋਇਨ, 1 ਨਜਾਇਜ ਪਿਸਟਲ, 3 ਮੋਬਾਇਲ ਫੋਨ ਅਤੇ ਮੋਟਰ ਸਾਈਕਲ ਸਮੇਤ ਕੀਤਾ ਕਾਬੂ
Fazilka News: DGP ਗੌਰਵ ਯਾਦਵ ਅਤੇ DIG ਫਿਰੋਜਪੁਰ ਰੇਂਜ ਦੇ ਦਿਸਾ ਨਿਰਦੇਸ਼ਾਂ ਅਤੇ SSP ਵਰਿੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਇਸ ਮੁਹਿੰਮ ਦੇ ਤਹਿਤ ਇੰਸਪੈਕਟਰ ਪਰਮਜੀਤ ਕੁਮਾਰ ਇੰਚਾਰਜ ਸੀ.ਆਈ.ਏ ਫਾਜਿਲਕਾ ਦੀ ਨਿਗਰਾਨੀ ਹੇਠ ਟੀਮ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਥਾਣਾ ਵੈਰੋਕਾ ਦੇ ਏਰੀਆ ਵਿੱਚ ਮੌਜੂਦ ਸੀ ਤਾਂ ਪੁਲਿਸ ਪਾਰਟੀ ਨੂੰ ਪਿੰਡ ਚੱਕ ਮੌਜਦੀਨ ਵਾਲਾ ਅਤੇ ਤੋਤਿਆਂ ਵਾਲਾ ਲਿੰਕ ਰੋਡ ਤੇ ਸ਼ਹਿਰ ਜਲਾਲਾਬਾਦ ਸਾਈਡ ਤੋਂ ਇੱਕ ਮੋਟਰਸਾਈਕਲ ਨੰਬਰ ਜਿਸ ਤੇ ਦੇ ਨੌਜਵਾਨ ਸਵਾਰ ਸਨ, ਆਉਂਦੇ ਦਿਖਾਈ ਦਿੱਤੇ।
ਇਹ ਵੀ ਪੜ੍ਹੋ ਉੱਘੀ ਅਦਾਕਾਰਾ ਸੋਨੀਆ ਮਾਨ ਹੋਈ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਜਿਹਨਾਂ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਤਲਾਸ਼ੀ ਕੀਤੀ ਤਾਂ ਉਹਨਾਂ ਪਾਸੋਂ 522 ਗ੍ਰਾਮ ਹੈਰੋਇਨ, 01 ਨਜਾਇਜ ਪਿਸਟਲ, 03 ਰੋਦ, 03 ਮੋਬਾਇਲ ਫੋਨ ਬਰਾਮਦ ਹੋਏ। ਪੁਲਿਸ ਪਾਰਟੀ ਨੇ ਦੋਨੋ ਵਿਅਕਤੀਆਂ ਨੂੰ ਕਾਬੂ ਕਰਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ। ਕਾਬੂ ਕੀਤੇ ਨੌਜਵਾਨਾਂ ਦੀ ਪਹਿਚਾਣ ਹਰਨੇਕ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਕੋਠਾ ਪੱਕੀ ਥਾਣਾ ਹਿੰਦੂਮਲਕੋਟ (ਰਾਜਸਥਾਨ) ਅਤੇ ਹਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਾਹਮਣੀ ਵਾਲਾ ਵਜੋਂ ਹੋਈ।
ਇਹ ਵੀ ਪੜ੍ਹੋ ਮੁਹਾਲੀ ’ਚ ਦੋ ਵਿਦੇਸ਼ੀਆਂ ਸਹਿਤ 9 ਜਣੇ ਲਿਫ਼ਟ ’ਚ ਫ਼ਸੇ, ਕੀਤਾ ਰੈਸਕਿਊ
ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 21-02-2025 ਜੁਰਮ 21-ਸੀ, 29/61/85 NDPS ACT ਅਤੇ 25,27/54/59 ਅਸਲਾ ਐਕਟ ਥਾਣਾ ਵੈਰੋਕਾ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਦੋਸੀਆਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਵੱਲੋਂ ਅਪੀਲ ਕੀਤੀ ਗਈ ਹੈ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀ ਜਾਵੇਗਾ। ਫਾਜਿਲਕਾ ਪੁਲਿਸ ਨਸ਼ਿਆ ਦੇ ਖਾਤਮੇ ਲਈ ਹਮੇਸ਼ਾ ਵਚਨਬੱਧ ਹੈ ਅਤੇ ਹਮੇਸ਼ਾ ਵਚਨਬੰਧ ਰਹੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਫਾਜਿਲਕਾ ਪੁਲਿਸ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ"