Fazilka Police ਵੱਲੋਂ ਸਰਹੱਦੋਂ ਪਾਰ ਹਥਿਆਰ ਤਸਕਰੀ ਦਾ ਪਰਦਾਫ਼ਾਸ; 5 ਪਿਸਤੌਲਾਂ ਤੇ 9 ਮੈਗਜੀਨਾਂ ਸਹਿਤ 2 ਕਾਬੂ

Date:

spot_img

Fazilka News: ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਸਰਹੱਦ ਪਾਰ ਪਾਕਿਸਤਾਨ-ਆਧਾਰਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਆਪਣੇ ਸੋਸਲ ਮੀਡੀਆ ‘ਤੇ ਇਸਦੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਦਸਿਆ ਕਿ ਵਿਦੇਸ਼ੀ ਹੈਂਡਲਰਾਂ ਦੁਆਰਾ ਸਮਰਥਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜੇ ਵਿੱਚੋਂ 5 ਵਿਦੇਸ਼ੀ .30 ਬੋਰ ਪਿਸਤੌਲ ਅਤੇ 9 ਮੈਗਜ਼ੀਨ ਬਰਾਮਦ ਕੀਤੀਆਂ ਹਨ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਇੱਕ ਵਿਦੇਸ਼ੀ ਸੰਸਥਾ ਰਾਹੀਂ ਪੰਜਾਬ ਵਿੱਚ ਅਪਰਾਧਿਕ ਗਿਰੋਹਾਂ ਦੁਆਰਾ ਵਰਤੋਂ ਲਈ ਪ੍ਰਾਪਤ ਕੀਤੇ ਗਏ ਸਨ।

ਇਹ ਵੀ ਪੜ੍ਹੋ  Bathinda ਦੇ ਨਾਮੀ ਸਕੂਲ ‘ਚ ਰਾਮਲੀਲਾ ਮੌਕੇ ਹੋਏ ਹੰਗਾਮਾ ਦੀ ਸ਼ਹਿਰ ‘ਚ ਚਰਚਾ

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ – ਸੁਰਿੰਦਰ ਸਿੰਘ ਅਤੇ ਗੁਰਪ੍ਰੀਤ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਅਪਰਾਧਿਕ ਸਮੂਹਾਂ ਦੇ ਜ਼ਮੀਨੀ ਸੰਚਾਲਕਾਂ ਨੂੰ ਇਹ ਹਥਿਆਰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ।ਅਸਲਾ ਐਕਟ ਦੇ ਤਹਿਤ ਥਾਣਾ ਸਦਰ ਫਾਜ਼ਿਲਕਾ ਵਿਖੇ ਐਫ਼.ਆਈ.ਆਰ ਦਰਜ ਕੀਤੀ ਗਈ ਹੈ, ਅਤੇ ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਦੋਵੇਂ ਤਰ੍ਹਾਂ ਦੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਸਰਹੱਦ ਪਾਰ ਅਪਰਾਧ ਅਤੇ ਸੰਗਠਿਤ ਤਸਕਰੀ ਨੈੱਟਵਰਕ ਨੂੰ ਖਤਮ ਕਰਨ ਲਈ ਵਚਨਵੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਪ੍ਰਾਈਵੇਟ ਏਜੰਟ ਰਾਹੀਂ 5,000 ਰੁਪਏ ਰਿਸ਼ਵਤ ਲੈਂਦਾ ਇੱਕ ਹੋਰ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਚੜਿਆ

Jalandhar News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...