ਫ਼ਾਜਲਿਕਾ, 25 ਅਗਸਤ: ਜਿਲ੍ਹਾ ਪੁਲਿਸ ਕਪਤਾਨ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੱਦੇਨਜ਼ਰ ਸੁਰੱਖਿਆ ਦੇ ਕਰੜੇ ਇੰਤਜ਼ਾਮ ਕੀਤੇ ਹਨ। ਇਸ ਪਵਿੱਤਰ ਤਿਉਹਾਰ ਨੂੰ ਸ਼ਾਂਤੀਪੂਰਵਕ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ, ਪੁਲਿਸ ਵਲੋਂ ਹਰ ਸੰਭਵ ਕਦਮ ਉਠਾਇਆ ਜਾ ਰਿਹਾ ਹੈ। ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਾੜੇ ਅਨਸਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ, ਫਾਜ਼ਿਲਕਾ ਪੁਲਿਸ ਨੇ ਅੱਜ ਜਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਵਿੱਚ ਫਲੈਗ ਮਾਰਚ ਕੱਢਿਆ। ਇਸ ਮਾਰਚ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸੁਰੱਖਿਆ ਦਾ ਵਿਸ਼ਵਾਸ ਪੈਦਾ ਕਰਨਾ ਅਤੇ ਕਿਸੇ ਵੀ ਤਰ੍ਹਾਂ ਦੀ ਅਣਹੋਨੀ ਘਟਨਾ ਤੋਂ ਨਿਜਾਤ ਪਾਉਣਾ ਹੈ।
Breaking News: ਅੰਮ੍ਰਿਤਸਰ ’ਚ NRI ਨੂੰ ਘਰ ਵਿਚ ਵੜਕੇ ਗੋਲੀਆਂ ਮਾਰਨ ਦੇ ਮਾਮਲੇ ਦਾ ਪੁਲਿਸ ਵੱਲੋਂ ਪਰਦਾਫ਼ਾਸ, 5 ਕਾਬੂ
ਇਸ ਮੌਕੇ ’ਤੇ ਸਾਰੇ ਸਬ ਡਵੀਜ਼ਨ ਅਧਿਕਾਰੀਆਂ ਨੇ ਪੁਲਿਸ ਕਰਮਚਾਰੀਆਂ ਨਾਲ ਮਿਲਕੇ ਸ਼ਹਿਰਾਂ ਦੇ ਗਲੀ ਮੁਹੱਲਿਆਂ, ਬਜ਼ਾਰਾਂ ਅਤੇ ਪ੍ਰਮੁੱਖ ਸਥਾਨਾਂ ’ਤੇ ਮਾਰਚ ਕੀਤੀ। ਪੁਲਿਸ ਨੇ ਸ਼ਰਧਾਲੂਆਂ ਨੂੰ ਸੁਰੱਖਿਅਤ ਢੰਗ ਨਾਲ ਤਿਉਹਾਰ ਮਨਾਉਣ ਲਈ ਜਾਗਰੂਕ ਕੀਤਾ ਅਤੇ ਉਨ੍ਹਾਂ ਨੂੰ ਕਿਸੇ ਵੀ ਸ਼ੱਕੀ ਹਰਕਤ ਦੀ ਤੁਰੰਤ ਸੂਚਨਾ ਦੇਣ ਲਈ ਕਿਹਾ। ਫਾਜਿਲਕਾ ਸ਼ਹਿਰ ਵਿੱਚ ਫਲੈਗ ਮਾਰਚ ਦੀ ਅਗਵਾਈ ਸ੍ਰੀ ਕਨਵਲ ਪਾਲ ਸਿੰਘ ਡੀ.ਐਸ.ਪੀ. ਸਬ ਡਵੀਜਨ ਫਾਜਿਲਕਾ ਵੱਲੋਂ ਕੀਤੀ ਗਈ। ਇਸੇ ਤਰਾਂ ਸਬ ਡਵੀਜਨ ਜਲਾਲਾਬਾਦ ਵਿੱਚ ਸ੍ਰੀ ਪ੍ਰਦੀਪ ਸਿੰਘ ਕਪਤਾਨ ਪੁਲਿਸ ਇਨਵੈ: ਫਾਜ਼ਿਲਕਾ ਅਤੇ ਸ੍ਰੀ ਜਤਿੰਦਰ ਸਿੰਘ ਡੀ.ਐਸ.ਪੀ ਸਬ ਡਵੀਜ਼ਨ ਜਲਾਲਾਬਾਦ ਜਦਕਿ ਸਬ ਡਵੀਜ਼ਨ ਅਬੋਹਰ ਵਿਖੇ ਸ੍ਰੀ ਕਰਨਬੀਰ ਸਿੰਘ ਕਪਤਾਨ ਪੁਲਿਸ ਓਪਰੇਸ਼ਨ ਫਾਜ਼ਿਲਕਾ ਅਤੇ ਸ੍ਰੀ ਅਰੁਨ ਮੁੰਡਨ ਡੀ.ਐਸ.ਪੀ ਸਬ ਡਵੀਜ਼ਨ ਅਬੋਹਰ (ਸ਼ਹਿਰੀ) ਵੱਲੋਂ ਫਲੈਗ ਮਾਰਚ ਦੀ ਅਗਵਾਈ ਕੀਤੀ ਗਈ।
Share the post "ਫਾਜਿਲਕਾ ਪੁਲਿਸ ਨੇ ਜਨਮ ਅਸ਼ਟਮੀ ਦੇ ਮੱਦੇਨਜ਼ਰ ਬਜਾਰਾਂ ਵਿੱਚ ਕੱਢਿਆ ਫਲੈਗ ਮਾਰਚ"