ਫਾਜ਼ਿਲਕਾ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਇਕ ਹੋਰ ਵੱਡੀ ਕਰਵਾਈ।

Date:

spot_img

👉ਸੀ.ਆਈ.ਏ ਫਾਜ਼ਿਲਕਾ ਦੀ ਟੀਮ ਨੇ 02 ਨਸ਼ਾ ਤਸਕਰਾਂ ਨੂੰ ਮੋਟਰ ਸਾਈਕਲ ਸਮੇਤ ਕਾਬੂ ਕਰਕੇ 300 ਗ੍ਰਾਮ ਹੈਰੋਇਨ ਕੀਤੀ ਬਰਾਮਦ।
ਫਾਜਿਲਕਾ: 29 ਜਨਵਰੀ: ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਇਸ ਮੁਹਿੰਮ ਦੇ ਤਹਿਤ ਇੰਸਪੈਕਟਰ ਪਰਮਜੀਤ ਕੁਮਾਰ ਇੰਚਾਰਜ ਸੀ.ਆਈ.ਏ ਫਾਜਿਲਕਾ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਨਸ਼ੀਲੇ ਪਦਾਰਥਾਂ ਅਤੇ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਥਾਣਾ ਸਦਰ ਫਾਜਿਲਕਾ ਦਾ ਏਰੀਆ ਦਾ ਰਵਾਨਾ ਸੀ ਤਾਂ ਜਦ ਪੁਲਿਸ ਪਾਰਟੀ ਬੱਸ ਅੱਡਾ ਮੰਡੀ ਲਾਧੂਕਾ ਤੋਂ ਥੋੜਾ ਅੱਗੇ ਪੁੱਜੀ ਤਾਂ ਸੜਕ ਦੇ ਖੱਬੇ ਹੱਥ ਇੱਕ ਮੋਟਰ ਸਾਈਕਲ ਮਾਰਕਾ ਹੀਰੋ ਐਚ.ਐਫ ਡੀਲਕਸ ਰੰਗ ਕਾਲਾ, ਜਿਸਦਾ ਨੰਬਰ PB-22K-1088 ਪਰ ਦੇ ਮੈਨੇ ਨੌਜਵਾਨ ਬੈਠੇ ਦਿਖਾਈ ਦਿੱਤੇ।

ਇਹ ਵੀ ਪੜ੍ਹੋ ਇਮਾਨਦਾਰੀ ਦੀ ਮਿਸਾਲ ਪੇਸ਼ ਕਰਨ ਵਾਲੇ ਪੁਲਿਸ ਮੁਲਾਜਮ ਨੂੰ ਜ਼ਿਲ੍ਹਾ ਪੁਲਿਸ ਮੁੱਖੀ ਨੇ ਕੀਤਾ ਸਨਮਾਨਿਤ

ਜੋ ਇੱਕ ਮੋਮੀ ਲਿਫਾਫੇ ਵਿੱਚ ਫਰੋਲਾ ਫਰਾਲੀ ਕਰ ਰਹੇ ਸਨ । ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਦਮ ਘਬਰਾ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲਿਸ ਪਾਰਟੀ ਨੇ ਉਹਨਾਂ ਨੂੰ ਕਾਬੂ ਕਰਕੇ ਨਾਮ-ਪਤਾ ਪੁੱਛਿਆ ਤਾਂ ਪਹਿਲੇ ਨੌਜਵਾਨ ਨੇ ਆਪਣਾ ਨਾਮ ਸੁਰਜੀਤ ਸਿੰਘ ਉਰਫ ਭਜਨ ਸਿੰਘ ਪੁੱਤਰ ਰੁਲੀਆ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਪਿੰਡ ਰੇਤੇ ਵਾਲੀ ਭੈਣੀ ਥਾਣਾ ਸਦਰ ਫਾਜਿਲਕਾ ਅਤੇ ਦੂਸਰੇ ਨੌਜਵਾਨ ਨੇ ਆਪਣਾ ਨਾਮ ਗੁਰਚਰਨ ਸਿੰਘ ਉਰਫ ਚੰਨਾ ਪੁੱਤਰ ਨੰਦ ਸਿੰਘ ਪੁੱਤਰ ਬੱਗੂ ਸਿੰਘ ਵਾਸੀ ਪਿੰਡ ਨੂਰਸ਼ਾਹ ਥਾਣਾ ਸਦਰ ਫਾਜਿਲਕਾ ਦੱਸਿਆ। ਪੁਲਿਸ ਪਾਰਟੀ ਨੇ ਸਾਈਕਲ ਮੋਟਰ ਦੀ ਸੀਟ ਪਰ ਪਏ ਪਾਰਦਰਸ਼ੀ ਮੋਮੀ ਲਿਫਾਫਾ ਨੂੰ ਖੋਲ੍ਹ ਕੇ ਚੈੱਕ ਕੀਤਾ ਤਾਂ ਉਸ ਵਿੱਚੋਂ 300 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਪਾਰਟੀ ਨੇ ਕਾਬੂ ਕੀਤੇ ਨਸ਼ਾ ਤਸਕਰਾਂ ਨੂੰ ਮੋਟਰ ਸਾਇਕਲ ਸਮੇਤ ਕਾਬੂ ਕਰਕੇ ਬ੍ਰਾਮਦ ਹੋਈ ਹੈਰੋਇਨ ਨੂੰ ਕਬਜਾ ਪੁਲਿਸ ਵਿੱਚ ਲਿਆ। ।

ਇਹ ਵੀ ਪੜ੍ਹੋ  ਫਲਿੱਪਕਾਰਟ ਨੂੰ ਲੈੱਪਟਾਪ ਦੇਣ ਅਤੇ 10,000/- ਰੁਪਏ ਅਦਾ ਕਰਨ ਦਾ ਹੁਕਮ

ਕਾਬੂ ਕੀਤੇ ਨਸ਼ਾ ਤਸਕਰਾਂ ਦੇ ਖਿਲ਼ਾਫ ਮੁੱਕਦਮਾ ਨੰਬਰ 22 ਮਿਤੀ 29-01-2025 ਜੁਰਮ 21-ਸੀ/61/85 ਐਨ.ਡੀ.ਪੀ. ਐਸ ਐਕਟ ਥਾਣਾ ਸਦਰ ਫਾਜਿਲਕਾ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਦੇ ਖਿਲਾਫ ਪਹਿਲਾਂ ਵੀ NDPS ACT ਅਤੇ Exise Act ਤਹਿਤ ਮੁਕਦਮੇ ਦਰਜ ਹਨ।ਨਸ਼ੇ ਦੇ ਖਾਤਮੇ ਲਈ ਫਾਜਿਲਕਾ ਪੁਲਿਸ ਵੱਲੋਂ Zero Tolerance ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਫਾਜਿਲਕਾ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਲਈ ਹਮੇਸ਼ਾ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...