ਫਾਜ਼ਿਲਕਾ ਪੁਲਿਸ ਵੱਲੋ ” ਯੁੱਧ ਨਸ਼ਿਆਂ ਵਿਰੁੱਧ” ਮਿਸ਼ਨ ਦੇ ਤਹਿਤ ਨਸ਼ਾ ਤਸਕਰਾਂ ਦੇ ਖਿਲਾਫ ਕੱਸਿਆ ਸ਼ਿਕੰਜਾ

Date:

spot_img

👉ਕੁੱਲ 03 ਕੇਸਾਂ ਵਿਚ 04 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਬ੍ਰਾਮਦ ਕੀਤੇ ਨਸ਼ੀਲੇ ਪਦਾਰਥ।
Fazilka News:ਗੌਰਵ ਯਾਦਵ DGP ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ,ਫਿਰੋਜਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਇੱਕ ਮੁਹਿੰਮ ਚਲਾਈ ਗਈ ਹੈ।ਇਸ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਅਧੀਨ ਵੱਖ ਵੱਖ ਥਾਣਿਆਂ ਰਾਹੀਂ ਲਗਾਤਾਰ ਕਾਰਵਾਈ ਕੀਤੀ ਜਾ ਰਾਹੀਂ ਹੈ। ਇਸ ਮਿਸ਼ਨ ਤਹਿਤ ਥਾਣਾ ਸਦਰ ਫਾਜ਼ਿਲਕਾ, ਥਾਣਾ ਸਿਟੀ-1 ਅਬੋਹਰ ਅਤੇ ਥਾਣਾ ਅਰਨੀਵਾਲਾ ਨੂੰ ਕਾਮਯਾਬੀ ਹਾਸਿਲ ਹੋਈ ਹੈ।ਥਾਣਾ ਅਰਨੀਵਾਲਾ ਵੱਲੋ 02 ਦੋਸ਼ੀਆਂ 1) ਰਣਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਢਾਣੀ ਢਿੱਪਾਂ ਵਾਲੀ 2) ਕੇਵਲ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਕੁਹਾੜਿਆ ਵਾਲੀ ਥਾਣਾ ਅਰਨੀਵਾਲਾ ਨੂੰ ਗ੍ਰਿਫਤਾਰ ਕਰਕੇ 5400 ਕੈਪਸੂਲ ਤੇ 100 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ।

ਇਹ ਵੀ ਪੜ੍ਹੋ  ਨਸ਼ੇ ਦੀ ਆੜ ’ਚ ਬਣਾਈ ਪ੍ਰੋਪਟਰੀ ਨੂੰ ਕੀਤਾ ਢਹਿ-ਢੇਰੀ:ਅਮਨੀਤ ਕੌਂਡਲ

ਥਾਣਾ ਸਦਰ ਫਾਜ਼ਿਲਕਾ ਵੱਲੋਂ 01 ਦੋਸ਼ੀ ਮਹਿੰਦਰ ਸਿੰਘ ਉਰਫ ਬਿੱਟੂ ਪੁੱਤਰ ਬੱਗਾ ਸਿੰਘ ਵਾਸੀ ਝੰਗੜ ਭੈਣੀ ਨੂੰ ਗ੍ਰਿਫਤਾਰ ਕਰਕੇ 400 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ।
ਥਾਣਾ ਸਿਟੀ 1 ਅਬੋਹਰ ਵੱਲੋਂ ਵੀ 01 ਦੋਸ਼ੀ ਹੈਰੀ ਸ਼ਰਮਾ ਉਰਫ ਹਨੀ ਪੁੱਤਰ ਸੁਰਿੰਦਰ ਸ਼ਰਮਾ ਵਾਸੀ ਨਵੀ ਅਬਾਦੀ ਗਲੀ ਨੰਬਰ 2 ਛੋਟੀ ਪੌੜੀ ਹਾਲ ਆਬਾਦ ਇੰਦਰਾ ਨਗਰੀ ਗਲੀ ਨੰਬਰ 5 ਅਬੋਹਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 3 ਗ੍ਰਾਮ 20 ਮਿਲੀਗ੍ਰਾਮ ਹੈਰੋਇਨ ਬ੍ਰਾਮਦ ਹੋਈ ਹੈ।ਸਾਰੇ ਦੋਸ਼ੀਆਂ ਖ਼ਿਲਾਫ਼ ਮੁਕੱਦਮੇ ਦਰਜ ਕਰਕੇ ਉਹਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਹ ਇਹ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਏ ਸੀ, ਉਨਾਂ ਸਬੰਧੀ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ।ਇਸ ਤਰ੍ਹਾਂ ਫਾਜ਼ਿਲਕਾ ਪੁਲਿਸ ਵੱਲੋ ਡਰੱਗ ਸਮਗਲਿੰਗ ਨੂੰ ਜੜ੍ਹ ਤੋਂ ਖਤਮ ਕਰਨ ਲਈ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੋਗਾ ਪੁਲਿਸ ਵੱਲੋਂ 05 ਮੁਕੱਦਮਿਆਂ ਵਿੱਚ 06 ਨਸ਼ਾ ਤਸਕਰ ਕਾਬੂ

ਇਹ ਕਾਰਵਾਈ ਨਸ਼ੀਲੇ ਪਦਾਰਥਾਂ ਵਿਰੁੱਧ ਫਾਜ਼ਿਲਕਾ ਪੁਲਿਸ ਦੀ ਵਚਨਬੱਧਤਾ ਨੂੰ ਹੋਰ ਵੀ ਮਜਬੂਤੀ ਨਾਲ ਦਰਸਾਉਂਦੀ ਹੈ। ਫਾਜ਼ਿਲਕਾ ਪੁਲਿਸ ਵੱਲੋ ਆਮ ਲੋਕਾਂ ਨੂੰ ਅਪੀਲ ਹੈ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ ਵਿਚ ਉਹ ਪੁਲਿਸ ਦਾ ਅੱਗੇ ਵੱਧ ਕੇ ਸਹਿਯੋਗ ਦੇਣ ਅਤੇ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਸਬੰਧੀ ਸੂਚਨਾ ਦੇਣ ਲਈ ਨੇੜਲੇ ਥਾਣਾ ਜਾਂ ਡਰੱਗ ਹੈਲਪਲਾਈਨ ਨੰਬਰਾਂ ਤੇ ਸੰਪਰਕ ਕਰਨ ਤਾਂ ਜੋ ਪੰਜਾਬ ਨੂੰ ਨਸ਼ਿਆਂ ਤੋ ਬਚਾਇਆ ਜਾ ਸਕੇ।ਕਿਸੇ ਵੀ ਤਰ੍ਹਾਂ ਦੇ ਨਸ਼ੇ ਦੇ ਖਾਤਮੇ ਲਈ ਫਾਜਿਲਕਾ ਪੁਲਿਸ ਵੱਲੋਂ Zero Tolerance ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਫਾਜਿਲਕਾ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਲਈ ਹਮੇਸ਼ਾ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ‘ਤੇ ਗੁਰਸ਼ਰਨ ਮਾਖਾ ਨੇ ਦਿੱਤੀ ਵਧਾਈ

ਔਖੇ ਸਮੇਂ 'ਚ ਕਾਂਗਰਸ ਦੀ ਕਮਾਂਡ ਸੰਭਾਲਣ ਵਾਲੇ ਰਾਜਾ...

CM Mann ਨਾਲ ਮੀਟਿੰਗ ਮਾਮਲੇ ‘ਚ ਸਪਸ਼ਟੀਕਰਨ ਦੇਣ ਸ਼੍ਰੀ ਅਕਾਲ ਤਖਤ ਸਾਹਿਬ ਪੁੱਜੇ ਬਾਬਾ ਲੱਖਾ ਸਿੰਘ

Amritsar News: ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ...

ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾਂ ਬਿਆਨ ਆਇਆ ਸਾਹਮਣੇ…

👉ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਲਿਆ ਆਸ਼ੀਰਵਾਦ, ਨਫ਼ਰਤ ਦੀ...

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...