ਫਾਜ਼ਿਲਕਾ ਪੁਲਿਸ ਨੂੰ ਮੈਡੀਕਲ ਨਸ਼ਾ ਤਸਕਰਾਂ ਦੇ ਖਿਲਾਫ ਮਿਲੀ ਇਕ ਹੋਰ ਵੱਡੀ ਕਾਮਯਾਬੀ

0
51
+1

👉ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਬਰਾਮਦ ਕੀਤੀਆਂ 35400 ਨਸ਼ੀਲੀਆਂ ਗੋਲੀਆਂ
Fazilka News: ਜ਼ਿਲ੍ਹਾ ਪੁਲਿਸ ਵੱਲੋਂ ਐਸਐਸਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਮੁੱਖ ਅਫਸਰ ਥਾਣਾ ਅਮੀਰ ਖਾਸ ਐਸ.ਆਈ ਦਵਿੰਦਰ ਸਿੰਘ ਨੂੰ ਉਸ ਸਮੇ ਇਕ ਵੱਡੀ ਕਾਮਯਾਬੀ ਮਿਲੀ, ਜਦੋ ਪੁਲਿਸ ਟੀਮ ਨੇ ਮੁਲਜਮ ਕਰਨੈਲ ਸਿੰਘ ਵਾਸੀ ਮੰਨੇ ਵਾਲਾ ਥਾਣਾ ਸਿਟੀ ਜਲਾਲਾਬਾਦ ਨੂੰ ਕਾਬੂ ਕਰਕੇ ਉਸਦੇ ਕੋਲੋਂ 35,400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਮੁਲਜਮ ਦੇ ਖਿਲਾਫ਼ ਮੁਕੱਦਮਾ ਨੰਬਰ 10 ਮਿਤੀ 10.02.2025 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਅਮੀਰ ਖਾਸ ਦਰਜ਼ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ  ਯੂਪੀ ‘ਚ ਬੋਲੈਰੋ ਦੀ ਬੱਸ ਨਾਲ ਭਿਆਨਕ ਟੱਕਰ: 10 ਲੋਕਾਂ ਦੀ ਮੌ+ਤ ,19 ਜ਼ਖਮੀ

ਮੁਢਲੀ ਪੁੱਛ ਗਿਛ ਤੋਂ ਬਾਅਦ ਮੁਲਜਮ ਨੂੰ ਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਵੀ ਡੂੰਘਾਈ ਨਾਲ ਪੁੱਛ ਗਿਛ ਕੀਤੀ ਜਾਵੇਗੀ ਅਤੇ ਇਹ ਨਸ਼ੀਲੀਆਂ ਗੋਲੀਆਂ ਉਹ ਕਿਸ ਕੋਲੋਂ ਲੈ ਕੇ ਆਇਆ ਸੀ ਅਤੇ ਇਸ ਧੰਦੇ ਵਿੱਚ ਹੋਰ ਕਿਹੜੇ ਕਿਹੜੇ ਵਿਅਕਤੀ ਸ਼ਾਮਿਲ ਹਨ। ਜੇਕਰ ਤਫਤੀਸ਼ ਦੌਰਾਨ ਕਿਸੇ ਵੀ ਵਿਅਕਤੀ ਦੀ ਸ਼ਮੂਲੀਅਤ ਪਾਈ ਗਈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here