WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਫ਼ਾਜ਼ਿਲਕਾ

ਫਾਜ਼ਿਲਕਾ ਪੁਲਿਸ ਵੱਲੋਂ 66 ਕਿਲੋ ਅਫੀਮ ਦੇ ਕੇਸ ਵਿੱਚ ਮੁੱਖ ਦੋਸ਼ੀ ਦੀ ਕਰੀਬ 2 ਕਰੋੜ ਰੁਪਏ ਪ੍ਰਾਪਰਟੀ ਕੀਤੀ ਅਟੈਚ

ਫ਼ਾਜਲਿਕਾ, 2 ਅਗੱਸਤ: ਐਸ.ਐਸ.ਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਪਿਛਲੇ ਦਿਨੀਂ ਇਸ ਦਹਾਕੇ ਦੀ ਸਭ ਤੋਂ ਵੱਡੀ 66 ਕਿਲੋਗ੍ਰਾਮ ਅਫ਼ੀਮ ਦੀ ਬ੍ਰਾਮਦ ਕੀਤੀ ਗਈ ਸੀ। ਜਿਸਤੇ ਦੋਸ਼ੀਆਂ ਖਿਲਾਫ ਮੁੱਕਦਮਾ ਨੰਬਰ 71 ਮਿਤੀ 26-06-2024 ਜੁਰਮ 18,27(ਏ)/61/85 ਐਨ ਡੀ ਪੀ ਐਸ ਐਕਟ ਥਾਣਾ ਖੂਈਆਂ ਸਰਵਰ ਦਰਜ ਰਜਿਸਟਰ ਕਰਕੇ ਕਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਕੇਸ ਵਿੱਚ ਝਾਰਖੰਡ ਤੋਂ ਚੱਲ ਰਹੇ ਅੰਤਰ-ਰਾਜੀ ਅਫੀਮ ਤਸਕਰੀ ਦਾ ਪਰਦਾਫਾਸ਼ ਕਰਦਿਆਂ ਦੋ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਫੜੇ ਗਏ ਵਿਅਕਤੀਆਂ ਦੀ ਪਛਾਣ ਸੁਖਯਾਦ ਸਿੰਘ ਉਰਫ ਯਾਦ ਵਾਸੀ ਪਿੰਡ ਦਲਮੀਰ ਖੇੜਾ ਅਤੇ ਜਗਰਾਜ ਸਿੰਘ ਵਾਸੀ ਪਿੰਡ ਭੰਮਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਸੀ।

ਰਿਸ਼ਵਤਖੋਰ ਥਾਣੇਦਾਰ ਵਿਰੁਧ ਵਿਜੀਲੈਂਸ ਨੇ ਦਰਜ਼ ਕੀਤਾ ਭ੍ਰਿਸ਼ਟਾਚਾਰ ਦਾ ਕੇਸ ਦਰਜ

ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਅਫੀਮ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ਵਿੱਚੋਂ 40,000 ਰੁਪਏ ਦੀ ਡਰੱਗ ਮਨੀ, 400 ਗ੍ਰਾਮ ਸੋਨਾ, ਸਵਿਫਟ ਕਾਰ (ਪੀ.ਬੀ 05 ਏ.ਸੀ 5015) ਅਤੇ ਇੱਕ ਟਰੈਕਟਰ ਵੀ ਜ਼ਬਤ ਕੀਤਾ ਸੀ। ਇਸ ਮਾਮਲੇ ਦੀ ਹੋਰ ਵਿੱਤੀ ਜਾਂਚ ਅਤੇ ਪੈਰਵੀ ਦੇ ਨਤੀਜੇ ਵਜੋਂ ਦੋਸ਼ੀਆਂ ਦੇ 42 ਬੈਂਕ ਖਾਤਿਆਂ ਦਾ ਪਤਾ ਲਗਾਇਆ ਗਿਆ ਸੀ, ਜੋ ਸੰਗਠਿਤ ਅਫੀਮ ਦੁਆਰਾ ਵਿੱਤੀ ਲੈਣ-ਦੇਣ ਲਈ ਵਰਤੇ ਜਾ ਰਹੇ ਸਨ। ਵਿੱਤੀ ਲੈਣ-ਦੇਣ ਦੀਆਂ ਕੜੀਆਂ ਨੂੰ ਜੋੜਦਿਆਂ ਫਾਜ਼ਿਲਕਾ ਪੁਲਿਸ ਨੇ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸਾਰੇ 42 ਬੈਂਕ ਖਾਤਿਆਂ ਨੂੰ ਫਰੀਜ਼ ਕਰ ਦਿੱਤਾ ਸੀ, ਜਿਨ੍ਹਾਂ ਵਿੱਚ 1.86 ਕਰੋੜ ਰੁਪਏ ਦੀ ਡਰੱਗ ਮਨੀ ਜਮਾਂ ਸੀ। ਇਸ ਮਾਮਲੇ ਵਿੱਚ ਫਾਜ਼ਿਲਕਾ ਪੁਲਿਸ ਨੂੰ ਉਸ ਵੇਲੇ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਜਦੋਂ ਇਸ ਕੇਸ ਵਿੱਚ ਮਾਸਟਰ ਮਾਇੰਡ ਕਮਲ ਖ਼ਾਨ ਜੋ ਕਿ ਝਾਰਖੰਡ ਦਾ ਰਹਿਣ ਵਾਲਾ ਹੈ ਅਤੇ ਉੱਥੋਂ ਟਰੱਕਾਂ ਵਿੱਚ ਅਫ਼ੀਮ ਲੋੜ ਕਰਵਾ ਕੇ ਪੰਜਾਬ ਭੇਜਦਾ ਸੀ।

ਬਠਿੰਡਾ ਪੁਲਿਸ ਵੱਲੋਂ ਮੋਟਰਸਾਇਕਲ ਚੋਰ ਗਿਰੋਹ ਕਾਬੂ, ਚੋਰੀ ਕੀਤੇ 11 ਮੋਟਰਸਾਈਕਲ ਕੀਤੇ ਬਰਾਮਦ

ਜਿਸਨੂੰ ਫਾਜ਼ਿਲਕਾ ਪੁਲਿਸ ਦੀ ਸਪੈਸ਼ਲ ਟੀਮ ਨੇ ਝਾਰਖੰਡ ਤੋਂ ਗ੍ਰਿਫਤਾਰ ਕੀਤਾ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ। ਮੁੱਕਦਮਾ ਦੇ ਦੋਸ਼ੀਆਂ ਦੀ ਐਨ.ਡੀ.ਪੀ.ਐਸ ਐਕਟ ਦੀ ਧਾਰਾ 68ਐਫ ਤਹਿਤ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਸੀ। ਜਿਸਦੇ ਤਹਿਤ ਦੋਸ਼ੀ ਸੁਖਯਾਦ ਸਿੰਘ ਅਤੇ ਇਸ ਦੇ ਪਰਿਵਾਰਿਕ ਮੈਂਬਰਾਂ ਦੀ ਕਰੀਬ 2,03,25,287 ਰੁਪਏ ਦੀ ਪ੍ਰਾਪਰਟੀ ਅਟੈਚ ਕਰਨ ਲਈ ਮਾਨਯੋਗ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਦੇ ਵਿੱਤ ਵਿਭਾਗ ਨੂੰ ਮਨਜੂਰੀ ਲਈ ਲਿਖਿਆ ਗਿਆ ਸੀ, ਜਿਸਦੀ ਮਨਜੂਰੀ ਹਾਸਲ ਹੋ ਚੁੱਕੀ ਹੈ ਅਤੇ ਇਹ ਕਰੀਬ 2,03,25,287 ਰੁਪਏ ਦੀ ਪ੍ਰਾਪਰਟੀ ਅਟੈਚ ਕਰਨ ਸਬੰਧੀ ਉਸਦੇ ਘਰ ਅਤੇ ਪ੍ਰਾਪਰਟੀ ਦੇ ਬਾਹਰ ਪੋਸਟਰ ਚਿਪਕਾ ਕੇ ਸੂਚਿਤ ਕੀਤਾ ਜਾਵੇਗਾ। ਆਉਣ ਵਾਲੇ ਸਮੇਂ ਵਿੱਚ ਇਸ ਕੇਸ ਵਿੱਚ ਹੋਰ ਵੀ ਡੂੰਘਾਈ ਨਾਲ ਤਫਤੀਸ਼ ਕਰਕੇ ਹੋਰ ਵੀ ਅਫ਼ੀਮ ਦੇ ਤਸਕਰਾਂ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ।

 

Related posts

ਮੁੱਖ ਮੰਤਰੀ ਵੱਲੋਂ ਫਾਜਲਿਕਾ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਦੀ ਬਕਾਇਆ 32 ਕਰੋੜ ਦੀ ਮੁਆਵਜਾ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮ

punjabusernewssite

ਮੁੱਖ ਮੰਤਰੀ ਨੇ ਫਾਜ਼ਿਲਕਾ ਵਿਖੇ 578.28 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ਅਧਾਰਤ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

punjabusernewssite

ਬਠਿੰਡਾ ’ਚ ਵਿਤ ਮੰਤਰੀ ਦਾ ਕਿਸਾਨਾਂ ਵਲੋਂ ਭਰਵਾਂ ਵਿਰੋਧ

punjabusernewssite