ਫਾਜ਼ਿਲਕਾ ਪੁਲਿਸ ਨੇ ਚਲਾਇਆ ਆਪਰੇਸ਼ਨ ਸਤਰਕ, ਰਾਤ ਦੌਰਾਨ ਸੰਵੇਦਨਸ਼ੀਲ ਥਾਵਾਂ ਤੇ ਕੀਤੀ ਜਾਂਚ

0
63

👉ਕੌਮਾਂਤਰੀ ਸਰਹੱਦ ਦੇ ਨਾਲ ਦੂਜੀ ਸੁਰੱਖਿਆ ਪੰਕਤੀ ਕੀਤੀ ਮਜਬੂਤ
👉ਯੁੱਧ ਨਸ਼ਿਆਂ ਵਿਰੁੱਧ ਅਭਿਆਨ ਨੂੰ ਅੰਜਾਮ ਤੱਕ ਪਹੁੰਚਾਇਆ ਜਾਵੇਗ- ਐਸ ਐਸ ਪੀ
Fazilka News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਲੋਕਾਂ ਨੂੰ ਸ਼ਾਂਤਮਈ ਮਾਹੌਲ ਉਪਲਬਧ ਕਰਵਾਉਣ ਦੀ ਵਚਨਬਧਤਾ ਤੇ ਤਹਿਤ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜਿਲਕਾ ਪੁਲਿਸ ਵੱਲੋਂ ਅੱਜ ਰਾਤ ਨੂੰ ਆਪਰੇਸ਼ਨ ਸਤਰਕ ਚਲਾਇਆ ਗਿਆ।  ਐਸਐਸਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ ਚੱਲੇ ਇਸ ਓਪਰੇਸ਼ਨ ਦੇ ਤਹਿਤ ਜ਼ਿਲਾ ਪੁਲਿਸ ਵੱਲੋਂ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ਅਤੇ ਪੁਲਿਸ ਨਾਕਿਆਂ ਤੇ ਸੀਨੀਅਰ ਅਧਿਕਾਰੀਆਂ ਵੱਲੋਂ ਚੈਕਿੰਗ ਕਰਨ ਦੇ ਨਾਲ ਨਾਲ ਸ਼ੱਕੀ ਵਾਹਨਾਂ ਵਿਅਕਤੀਆਂ ਦੀ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ  ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ “ਅਪ੍ਰੇਸ਼ਨ ਸਤਰਕ” ਤਹਿਤ ਰਾਤ ਸਮੇਂ “Night Domination” ਚੈਕਿੰਗ ਮੁਹਿੰਮ

ਇਸ ਦੌਰਾਨ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਨਾਕਿਆਂ ਤੇ ਮੌਕੇ ਤੇ ਜਾ ਕੇ ਰਾਤ ਨੂੰ ਡਿਊਟੀ ਨਿਭਾ ਰਹੇ ਪੁਲਿਸ ਦੇ ਜਵਾਨਾਂ ਦੀ ਹੌਸਲਾ ਅਫਜਾਈ ਵੀ ਕੀਤੀ ਅਤੇ ਇਹਨਾਂ ਨਾਕਿਆਂ ਦੀ ਪੜਤਾਲ ਵੀ ਕੀਤੀ।  ਇਸ ਮੌਕੇ ਉਹਨਾਂ ਆਖਿਆ ਕਿ ਪੁਲਿਸ ਪੇਸ਼ਵਾਰਾਨਾ ਤਰੀਕੇ ਨਾਲ ਮਾੜੇ ਅਨਸਰਾਂ ਨੂੰ ਨਕੇਲ ਕਸਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਰਾਜ ਵਿੱਚੋਂ ਨਸ਼ੇ ਦੇ ਖਾਤਮੇ ਲਈ ਸ਼ੁਰੂ ਕੀਤਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੰਜਾਮ ਤੱਕ ਪਹੁੰਚਾਇਆ ਜਾਵੇਗਾ ਅਤੇ ਇਸ ਬੁਰਾਈ ਦਾ ਸਮੂਲ ਨਾਸ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਸਹੁਰਿਆਂ ਤੋਂ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆਂ ਹਾਦਸਾ; ਪਤਨੀ ਤੇ ਬੱਚੇ ਸਹਿਤ ਨਹਿਰ ’ਚ ਡਿੱਗਿਆ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵੱਲੋਂ ਕੌਮਾਂਤਰੀ ਸਰਹੱਦ ਦੇ ਨਾਲ ਦੂਜੀ ਸੁਰੱਖਿਆ ਕਤਾਰ ਦੀ ਮਜਬੂਤੀ ਦੇ ਨਾਲ ਨਾਲ ਇਸ ਓਪਰੇਸ਼ਨ ਸਤਰਕ ਦੇ ਦੌਰਾਨ ਅੰਤਰ ਜ਼ਿਲਾ ਅਤੇ ਅੰਤਰਰਾਜੀ ਨਾਕਿਆਂ ਦੀ ਚੈਕਿੰਗ ਵੀ ਕੀਤੀ ਗਈ ਅਤੇ ਇੱਥੇ ਸੁਰੱਖਿਆ ਹੋਰ ਮਜਬੂਤ ਕੀਤੀ ਗਈ । ਇਸ ਤੋਂ ਬਿਨਾਂ ਬਸ ਅੱਡਿਆਂ , ਰੇਲਵੇ ਸਟੇਸ਼ਨਾਂ ਦੀ ਜਾਂਚ ਤੋਂ ਇਲਾਵਾ ਜ਼ਿਲ੍ਹੇ ਦੀਆਂ ਹੋਰ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਥਾਵਾਂ ਤੇ ਵੀ ਜਾਂਚ ਪੜਤਾਲ ਕੀਤੀ ਗਈ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਵੀ ਜਾਂਚ ਕੀਤੀ ਗਈ ਅਤੇ ਆਵਾਜਾਈ ਦੌਰਾਨ ਸ਼ੱਕੀ ਵਾਹਨਾਂ ਦੀ ਵੀ ਪੜਤਾਲ ਕੀਤੀ ਗਈ।ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਥਾਣਿਆਂ ਦੀ ਪੁਲਿਸ ਵੱਲੋਂ ਵੱਖ-ਵੱਖ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਆਪਰੇਸ਼ਨ ਸਤਰਕ ਚਲਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here