ਨਸ਼ਿਆਂ ਅਤੇ ਅਪਰਾਧ ਦੇ ਖ਼ਿਲਾਫ਼ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ – ਐਸ.ਐਸ.ਪੀ ਵਰਿੰਦਰ ਸਿੰਘ ਬਰਾੜ
ਫਾਜ਼ਿਲਕਾ, 23 ਨਵੰਬਰ : ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹੇ ਵਿੱਚ ਚਲਾਏ ਜਾ ਰਹੇ ‘‘ਪ੍ਰੋਜੈਕਟ ਸੰਪਰਕ’’ ਦੇ ਤਹਿਤ ਅੱਜ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਸਥਾਨਕ ਇੱਕ ਹੋਟਲ ਵਿੱਚ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਗ੍ਰਾਮ ਰੱਖਿਆ ਕਮੇਟੀਆਂ ਦੇ ਮੈਂਬਰਾਂ, ਸਮਾਜਿਕ ਆਗੂਆਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿਚ ਸਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਐਸ.ਐਸ.ਪੀ ਸ: ਬਰਾੜ ਨੇ ਦੱਸਿਆ ਕਿ
ਇਹ ਵੀ ਪੜ੍ਹੋ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼
‘‘ਪ੍ਰੋਜੈਕਟ ਸੰਪਰਕ’’ ਸਿਰਫ਼ ਨਸ਼ਿਆਂ ਦੇ ਖਾਤਮੇ ਲਈ ਹੀ ਨਹੀਂ ਸਗੋਂ ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਅਤੇ ਸਮਾਜ ਵਿਰੋਧੀ ਤੱਤਾਂ ਦੇ ਖ਼ਿਲਾਫ਼ ਇੱਕ ਸਥਾਈ ਯੁੱਧ ਹੈ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਲੋਕ ਪੁਲਿਸ ਦੇ ਨਾਲ ਮਿਲ ਕੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਨਸ਼ਾ ਅਕਸਰ ਬਾਰਡਰ ਪਾਰ ਤੋਂ ਆਉਂਦਾ ਹੈ, ਜਿਸਨੂੰ ਰੋਕਣ ਲਈ ਬੀ.ਐਸ.ਐਫ., ਆਰਮੀ, ਅਤੇ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ ‘‘ਹਮ ਤੋਂ ਡੁਬੇ ਸਨਮ,ਸਾਥ ਤੁਮੇ ਵੀ ਲੈ ਡੂੰਬੇਗੇਂ’’:ਅਕਾਲੀ ਦਲ ਦੀ ਗੈਰ-ਮੌਜੂਦਗੀ ਨੇ ਕੀਤਾ ਕਾਂਗਰਸ ਦਾ ਨੁਕਸਾਨ!
ਪਰ ਇਸਦੇ ਵਿਚ ਲੋਕਾਂ ਦੇ ਸਹਿਯੋਗ ਦੀ ਵੱਡੀ ਜਰੂਰਤ ਹੈ ਕਿਉਕਿ ਜਨਤਾ ਦੇ ਸਹਿਯੋਗ ਨਾਲ ਹੀ ਇਸ ਲੜਾਈ ਨੂੰ ਜਿੱਤਿਆ ਜਾ ਸਕਦਾ ਹੈ। ਉਨ੍ਹਾਂ ਨੇ ਸਮਾਜਿਕ ਆਗੂਆਂ ਅਤੇ ਵੱਖ ਵੱਖ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਅਜਿਹੇ ਤੱਤਾਂ ਨੂੰ ਰੋਕਿਆ ਜਾ ਸਕੇ। ਐਸਐਸਪੀ ਨੇ ਦਸਿਆ ਕਿ ਪ੍ਰੋਜੈਕਟ ਸੰਪਰਕ ਤਹਿਤ ਹੁਣ ਤੱਕ ਫਾਜ਼ਿਲਕਾ ਪੁਲਿਸ ਵੱਲੋਂ 60 ਤੋਂ ਵੱਧ ਮੀਟਿੰਗਾਂ ਆਯੋਜਿਤ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਨੇ ਲੋਕਾਂ ਨੂੰ ਨਵੀਂ ਉਮੀਦ ਅਤੇ ਪ੍ਰੇਰਣਾ ਦਿੱਤੀ ਹੈ।
Share the post "ਫਾਜ਼ਿਲਕਾ ਪੁਲਿਸ ਵੱਲੋਂ ‘‘ਪ੍ਰੋਜੈਕਟ ਸੰਪਰਕ’’ ਤਹਿਤ ਵਿਸ਼ੇਸ਼ ਸੈਮੀਨਾਰ ਦਾ ਆਯੋਜਨ"