ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਲਈ ‘‘ਪ੍ਰੋਜੈਕਟ ਸੰਪਰਕ’’ ਦੇ ਤਹਿਤ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

0
16

ਫ਼ਾਜ਼ਿਲਕਾ, 15 ਨਵੰਬਰ: ਫਾਜ਼ਿਲਕਾ ਪੁਲਿਸ ਵੱਲੋਂ ‘‘ਪ੍ਰੋਜੈਕਟ ਸੰਪਰਕ’’ ਤਹਿਤ ਪੁਲਿਸ ਅਤੇ ਪਬਲਿਕ ਵਿਚ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਅਬੋਹਰ ਸ਼ਹਿਰ ਵਿਖੇ ਅਰੋੜਵੰਸ਼ ਧਰਮਸ਼ਾਲਾ ਵਿੱਚ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੀ ਅਗਵਾਈ ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਨੇ ਕੀਤੀ। ਸਮਾਗਮ ਵਿੱਚ ਪੁਲਿਸ ਅਧਿਕਾਰੀ, ਸਥਾਨਕ ਨਾਗਰਿਕ, ਸਮਾਜਸੇਵੀ ਸੰਗਠਨਾਂ ਦੇ ਪ੍ਰਤੀਨਿਧੀਆਂ ਅਤੇ ਨੌਜਵਾਨਾਂ ਦੀ ਵੱਡੀ ਹਾਜ਼ਰੀ ਰਹੀ। ਇਸ ਮੌਕੇ ਐਸ.ਐਸ.ਪੀ ਬਰਾੜ ਨੇ ਕਿਹਾ, ‘‘ਇਹ ਰਾਬਤਾ ਸਿਰਫ ਸੁਰੱਖਿਆ ਦੇ ਮਾਮਲਿਆਂ ਲਈ ਨਹੀਂ, ਸਗੋਂ ਭਰੋਸਾ ਅਤੇ ਸਮਾਜਿਕ ਸਮਰੱਥਾ ਵਧਾਉਣ ਲਈ ਵੀ ਜ਼ਰੂਰੀ ਹੈ।

ਇਹ ਵੀ ਪੜ੍ਹੋ

ਸਮਾਜ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਅਤੇ ਨਸ਼ਾ ਮੁਕਤ ਪੰਜਾਬ ਬਣਾਉਣਾ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਹੈ।’’ ਸੈਮੀਨਾਰ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਨੇ ਨਸ਼ਿਆਂ ਦੇ ਖਤਰਨਾਕ ਪ੍ਰਭਾਵਾਂ ਅਤੇ ਸਮਾਜ ਦੇ ਹੋ ਰਹੇ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਮਾਰੋਹ ਦੌਰਾਨ ਐਸ.ਐਸ.ਪੀ ਨੇ ਲੋਕਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਉਹਨਾਂ ਦੇ ਮਸਲਿਆਂ ਨੂੰ ਹੱਲ ਕਰਾਉਣ ਦਾ ਭਰੋਸਾ ਦਿੱਤਾ ਅਤੇ ਆਮ ਪਬਲਿਕ ਨੇ ਵੀ ਨਸ਼ਾ ਖਤਮ ਕਰਨ ਲਈ ਆਪਣੇ ਆਪਣੇ ਸੁਝਾਅ ਦਿੱਤੇ। ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਦੇਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਆਪਣਾ ਯੋਗਦਾਨ ਪਾਉਣ।

 

LEAVE A REPLY

Please enter your comment!
Please enter your name here