ਫਾਜ਼ਿਲਕਾ ਪੁਲਿਸ ਵੱਲੋਂ SPA ਸੈਂਟਰਾਂ, ਸਰਾਵਾਂ, ਸੈਲੂਨਾਂ,ਡਰੱਗ ਹੌਟਸਪੋਟਾਂ, ਹੋਟਲਾਂ, ਢਾਬਿਆਂ, ਤੇ ਕੀਤਾ ਗਿਆ ਰੇਡ

Date:

spot_img

Fazilka News:ਵਰਿੰਦਰ ਸਿੰਘ ਬਰਾੜ ਐਸਐਸਪੀ ਦੀ ਅਗਵਾਈ ਹੇਠ ਜਿਲ੍ਹਾ ਫਾਜ਼ਿਲਕਾ ਵਿੱਚ ਕਾਨੂੰਨ ਦੀ ਪੂਰੀ ਅਮਲਦਾਰੀ ਅਤੇ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਫਾਜ਼ਿਲਕਾ ਪੁਲਿਸ ਵੱਲੋਂ ਅੱਜ ਇੱਕ ਵੱਡੀ ਜਾਂਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਹਿਸਿਆਂ ਵਿੱਚ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਲਿਪਤ ਥਾਵਾਂ ‘ਤੇ ਰੇਡ ਕਰਕੇ ਚੈਕਿੰਗ ਕੀਤੀ ਗਈ।ਇਸ ਕਾਰਵਾਈ ਵਿੱਚ ਜਿਲ੍ਹਾ ਦੇ ਸਮੂਹ ਗਜਟਿਡ ਅਫ਼ਸਰਾਂ, ਮੁੱਖ ਅਫ਼ਸਰ ਥਾਣਿਆਂ ਅਤੇ ਯੂਨਿਟਾਂ ਵੱਲੋਂ ਕਰੀਬ 170 ਪੁਲਿਸ ਕਰਮਚਾਰੀਆਂ ਦੀ ਮਦਦ ਨਾਲ,SPA ਸੈਂਟਰਾਂ,ਸਰਾਵਾਂ,ਸੈਲੂਨਾਂ, ਹੁੱਕਾਬਾਰਾਂ, ਡਰੱਗ ਹੌਟਸਪੋਟਾਂ, ਹੋਟਲਾਂ, ਢਾਬਿਆਂ, ਅਹਾਤਿਆਂ ਅਤੇ ਸੱਟੇਬਾਜ਼ੀ ਵਾਲੀਆਂ ਥਾਵਾਂ ਨੂੰ ਟੀਚਾ ਬਣਾਇਆ ਗਿਆ।

ਇਹ ਵੀ ਪੜ੍ਹੋ 50,000 ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਇਸ ਦੇ ਨਾਲ ਹੀ ਬਿਨਾਂ ਲਾਇਸੈਂਸ ਸ਼ਰਾਬ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਰੁੱਖ ਅਖਤਿਆਰ ਕੀਤਾ ਗਿਆ। ਕੁਝ ਥਾਵਾਂ ਉੱਤੇ ਸ਼ੱਕ ਦੇ ਆਧਾਰ ‘ਤੇ ਪੁਲਿਸ ਨੇ ਕਾਗਜ਼ਾਤਾਂ ਦੀ ਜਾਂਚ ਕੀਤੀ ਅਤੇ ਕਈ ਥਾਵਾਂ ਤੋਂ ਮਾਲਕਾਂ ਅਤੇ ਕਰਮਚਾਰੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ।ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਨੇ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਹ ਮੁਹਿੰਮ ਫਾਜ਼ਿਲਕਾ ਪੁਲਿਸ ਵੱਲੋਂ ਜ਼ੀਰੋ ਟੋਲਰੇਂਸ ਨੀਤੀ ਅਧੀਨ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਗਤੀਵਿਧੀ ਨੂੰ ਕਦੇ ਵੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ ਅਤੇ ਜੋ ਵੀ ਵਿਅਕਤੀ ਜਾਂ ਸੰਸਥਾ ਇਸ ਵਿੱਚ ਸ਼ਾਮਲ ਪਾਈ ਗਈ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਪਹਿਲਗਾਮ ਅੱਤਵਾਦੀ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕਾਂਗਰਸ,ਸਰਕਾਰ ਦੇ ਨਾਲ ਖੜ੍ਹੀ ਹੈ

ਐਸ.ਐਸ.ਪੀ ਬਰਾੜ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਗਤੀਵਿਧੀ ਸਾਹਮਣੇ ਆਉਂਦੀ ਹੈ ਤਾਂ ਉਹ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਜਿਲ੍ਹਾ ਪੁਲਿਸ ਹੈਡਕੁਆਟਰ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਪੁਲਿਸ ਸਮਾਜ ਨੂੰ ਨਸ਼ਿਆਂ, ਜੂਏ, ਅਣੈਤਿਕ ਕਾਰਜਾਂ ਅਤੇ ਹੋਰ ਗੈਰ ਕਾਨੂੰਨੀ ਧੰਧਿਆਂ ਤੋਂ ਮੁਕਤ ਕਰਵਾ ਸਕਦੀ ਹੈ।ਫਾਜ਼ਿਲਕਾ ਪੁਲਿਸ ਵੱਲੋਂ ਇਹ ਵਿਸ਼ਵਾਸ ਦਿਲਾਇਆ ਗਿਆ ਕਿ ਜਨਤਾ ਦੀ ਸੁਰੱਖਿਆ ਅਤੇ ਭਲਾਈ ਲਈ ਹਮੇਸ਼ਾ ਤਤਪਰ ਰਹਿੰਦੇ ਹੋਏ, ਅਜਿਹੀਆਂ ਮੁਹਿੰਮਾਂ ਆਗਾਮੀ ਦਿਨਾਂ ਵਿੱਚ ਵੀ ਨਿਰੰਤਰ ਚਲਾਈਆਂ ਜਾਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...