Fazilka Police ਵੱਲੋਂ ਸਲੇਮ ਸ਼ਾਹ ਫਾਟਕ ਗੋਲੀਬਾਰੀ ਮਾਮਲਾ ਟਰੇਸ, ਇੱਕ ਔਰਤ ਸਮੇਤ ਤਿੰਨ ਗ੍ਰਿਫਤਾਰ

Date:

spot_img

Fazilka News: Fazilka Police ਵੱਲੋਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਮਿਤੀ 11 ਨਵੰਬਰ 2026 ਨੂੰ ਫਾਜ਼ਿਲਕਾ ਦੀ ਨਵੀਂ ਆਬਾਦੀ ਨੇੜੇ ਸਲੇਮ ਸ਼ਾਹ ਫਾਟਕ ਵਿਖੇ ਹੋਈ ਗੋਲੀਬਾਰੀ ਦੀ ਘਟਨਾ ਨੂੰ ਟਰੇਸ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਮਿਤੀ 11 ਨਵੰਬਰ 2026 ਨੂੰ ਸਲੇਮ ਸ਼ਾਹ ਫਾਟਕ ਨੇੜੇ ਇੱਕ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀ ਵੱਲੋਂ ਜਤਿੰਦਰ ਸਿੰਘ ਉਰਫ ਜੱਗੀ ਪੁੱਤਰ ਸਤਨਾਮ ਸਿੰਘ ਵਾਸੀ ਪੀਰ ਗੁਰਾਇਆ ਮੁਹੱਲਾ ਫਾਜਿਲਕਾ ਪਰ ਗੋਲੀਆਂ ਚਲਾਈਆਂ ਗਈਆਂ ਸਨ। ਜਤਿੰਦਰ ਸਿੰਘ ਉਰਫ ਜੱਗੀ ਦੇ ਗੋਲੀਆਂ ਲੱਗਣ ਕਾਰਨ ਸਿਵਲ ਹਸਪਤਾਲ ਫਾਜਿਲਕਾ ਦਾਖਲ ਕਰਾਇਆ ਗਿਆ ਸੀ, ਜਿਸਦੀ ਦੌਰਾਨੇ ਇਲਾਜ ਏਮਜ਼ ਹਸਪਤਾਲ ਬਠਿੰਡਾ ਵਿਖੇ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ 👉ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਘਟਨਾ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਐਸ.ਐਸ.ਪੀ ਵੱਲੋਂ ਸ੍ਰੀ ਬਲਵਿੰਦਰ ਸਿੰਘ ਡੀ.ਐਸ.ਪੀ. ਦੀ ਅਗਵਾਈ ਹੇਠ ਇੰਸਪੈਕਟਰ ਸਚਿਨ ਮੁੱਖ ਅਫਸਰ ਥਾਣਾ ਸਿਟੀ ਫਾਜਿਲਕਾ, ਇੰਸਪੈਕਟਰ ਸੁਨੀਲ ਕੁਮਾਰ ਇੰਚਾਰਜ ਸੀ.ਆਈ.ਏ ਫਾਜਿਲਕਾ ਦੀ ਨਿਗਰਾਨੀ ਹੇਠ ਵੱਖ—ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਪੁਲਿਸ ਟੀਮਾਂ ਨੇ ਹਿਊਮਨ ਇੰਟੈਲੀਜੈਂਸ ਅਤੇ ਤਕਨੀਕੀ ਸਹਾਇਤਾ ਦੀ ਮਦਦ ਨਾਲ ਲਗਾਤਾਰ ਯਤਨ ਕਰਦਿਆਂ ਘਟਨਾ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਟਰੇਸ ਕਰਕੇ ਘਟਨਾ ਸਮੇਂ ਵਰਤੇ ਗਏ ਮੋਟਰ ਸਾਈਕਲ ਸਮੇਤ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ 👉ਗਠਜੋੜ ਦੀ ਗੰਢ; ਬਠਿੰਡਾ ’ਤੇ ਭਾਜਪਾ ਦੀ ਨਜ਼ਰ, ਬਾਦਲ ਪਰਿਵਾਰ ਲਈ ਨਵੀਂ ਚੁਣੌਤੀ?

ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਗੋਲੀਬਾਰੀ ਦੀ ਘਟਨਾ ਨਾਲ ਸਬੰਧਤ ਹੋਰ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਗ੍ਰਿਫਤਾਰ ਮੁਲਜ਼ਮਾਂ ਦੀ ਪਹਿਚਾਣ ਕੁਲਵੰਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਕਬੂਲ ਸ਼ਾਹ ਖੁੱਬਣ, ਅਕਾਸ਼ਦੀਪ ਸਿੰਘ ਪੁੱਤਰ ਰਜਿੰਦਰਪਾਲ ਸਿੰਘ ਵਾਸੀ ਕੁੱਪਾਂ ਵਾਲੀ ਗਲੀ ਫਾਜਿਲਕਾ, ਸੰਤੋਸ਼ ਰਾਣੀ ਪਤਨੀ ਰਜਿੰਦਰਪਾਲ ਸਿੰਘ ਵਾਸੀ ਕੁੱਪਾਂ ਵਾਲੀ ਗਲੀ ਫਾਜਿਲਕਾ ਵਜੋਂ ਹੋਈ ਹੈ। ਇਸਦੇ ਨਾਲ ਹੀ ਇੰਨ੍ਹਾਂ ਮੁਲਜ਼ਮਾਂ ਕੋਲੋਂ ਪਿਸਟਲ .32 ਬੋਰ, 3 ਜਿੰਦਾ ਕਾਰਤੂਸ, 1 ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ .CD Deluxe 110 ਅਤੇ 1 ਬੁਲੇਟ ਮੋਟਰ ਸਾਈਕਲ ਵੀ ਬਰਾਮਦ ਹੋਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Bathinda ਵਿੱਚ ਸਾਹ ਲੈਣਾ ਵੀ ਹੋਇਆ ਔਖਾ, AQI ਖ਼ਤਰਨਾਕ ਸ਼੍ਰੇਣੀ ਵਿਚ ਪੁੱਜਿਆ

Bathinda News: ਦੀਵਾਲੀ ਤੋਂ ਬਾਅਦ ਮੌਸਮ ਵਿੱਚ ਆਏ ਬਦਲਾਅ...

CM Nayab Singh Saini ਨੇ ਪਿੰਡ ਭੈਣੀ ਮਹਾਰਾਜਪੁਰ ਵਿੱਚ ਰੁਕ ਕੇ ਪਿੰਡ ਵਾਸੀਆਂ ਦਾ ਹਾਲ-ਚਾਲ ਜਾਣਿਆ, ਸੁਣੀਆਂ ਸਮੱਸਿਆਵਾਂ

👉ਪਿੰਡ ਵਾਸੀਆਂ ਨਾਲ ਕੀਤਾ ਸਿੱਧਾ ਸੰਵਾਦ Haryana News:ਮੁੱਖ ਮੰਤਰੀ ਸ੍ਰੀ...