ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਦੀ ਵੱਡੀ ਸਫ਼ਲਤਾ; ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਈ 1 ਕਿਲੋ ਹੈਰੋਇਨ ਸਹਿਤ 1 ਕਾਬੂ

0
34
+1

Fazilka News: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਸਵਪਨ ਸ਼ਰਮਾ ਅਤੇ ਐਸ.ਐਸ.ਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੰਚਾਰਜ ਸੀ.ਆਈ.ਏ-2 ਫਾਜ਼ਿਲਕਾ ਦੀ ਟੀਮ ਨੂੰ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਡੀ ਐਸ ਪੀ ਸਬ ਡਵੀਜ਼ਨ ਜਲਾਲਾਬਾਦ ਜਤਿੰਦਰ ਸਿੰਘ ਅਤੇ ਡੀ.ਐਸ.ਪੀ ਇਨਵੈਸਟੀਗੇਸ਼ਨ ਫਾਜ਼ਿਲਕਾ ਬਲਕਾਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਰੁਪਿੰਦਰਪਾਲ ਸਿੰਘ ਇੰਚਾਰਜ ਸੀ.ਆਈ.ਏ ਫਾਜ਼ਿਲਕਾ -2 (ਕੈਂਪ ਐਟ ਅਬੋਹਰ) ਦੀ ਟੀਮ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਥਾਣਾ ਸਦਰ ਜਲਾਲਾਬਾਦ ਦੇ ਏਰੀਆ ਵਿੱਚ ਗਸ਼ਤ ਕਰ ਰਹੀ ਸੀ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ : ਭਾਰਗਵ ਕੈਂਪ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਪਿੰਡ ਸੁਖੇਰਾ ਬੋਦਲਾ ਅਤੇ ਫੱਤੂ ਵਾਲਾ ਲਿੰਕ ਰੋਡ ਬਾਹੱਦ ਰਕਬਾ ਸੁਖੇਰਾ ਬੋਦਲਾ ਤੇ ਇੱਕ ਪੈਦਲ ਆ ਰਹੇ ਨੌਜਵਾਨ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਤਲਾਸ਼ੀ ਕੀਤੀ ਤਾਂ ਉਸ ਪਾਸੋਂ ਇੱਕ ਲਿਫਾਫੇ ਵਿੱਚੋਂ 01 ਕਿਲੋਗ੍ਰਾਮ ਹੈਰੇਇਨ ਬਰਾਮਦ ਹੋਈ। ਜਿਸਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਮੰਨੀ ਵਾਸੀ ਹਜਾਰਾ ਰਾਮ ਸਿੰਘ ਵਾਲਾ ਵਜੋਂ ਹੋਈ। ਜਿਸਦੇ ਮਿਲਾਫ਼ ਮੁਕਦਮਾ ਨੰ. 26 ਮਿਤੀ 19-03-2025, ਜੁਰਮ 213 N4PS ਐਕਟ, ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕੀਤਾ ਗਿਆ ਹੈ।ਮੁੱਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਮਿਤੀ 15/16 ਮਾਰਚ ਦੀ ਦਰਮਿਆਨੀ ਰਾਤ ਨੂੰ ਬੀ.ਐਸ.ਐਫ ਅਤੇ ਸਪੈਸ਼ਲ ਓਪ੍ਰੇਸ਼ਨ ਸੈਲ ਦੀ ਟੀਮ ਵੱਲੋਂ ਸਾਂਝੇ ਓਪ੍ਰੇਸ਼ਨ ਤਹਿਤ ਢਾਣੀ ਨੱਥਾ ਸਿੰਘ ਵਾਲੀ, ਅੰਤਰਰਾਸ਼ਟਰੀ ਸਰਹੱਦ ਨੇੜਿਓ 5.730 ਕਿਲੋਗਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਸੀ।

ਇਹ ਵੀ ਪੜ੍ਹੋ  ਲੁਧਿਆਣਾ ’ਚ ਪੁਲਿਸ ਨੇ ਕੀਤਾ ਬਦਮਾਸ਼ਾਂ ਦਾ encounter, ਟਰੈਵਲ ਏਜੰਟ ਤੋਂ ਮੰਗੀ ਸੀ 50 ਲੱਖ ਦੀ ਫ਼ਿਰੌਤੀ

ਜਿਸਤੇ ਮੁਕੱਦਮਾ ਨੰਬਰ 08 ਮਿਤੀ 16-3-2025 ਜੁਰਮ 21-ਸੀ ਐਨ.ਡੀ.ਪੀ.ਐਸ ਐਕਟ ਥਾਣਾ ਐਸ.ਐਸ.ਓ ਸੀ (ਫਾਜਿਲਕਾ) ਬਰਖਿਲਾਫ ਨਾਮਾਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ ਗਿਆ ਸੀ। ਜੋ ਮੁਕੱਦਮਾ ਦੀ ਤਫਤੀਸ਼ ਅਤੇ ਦੋਸ਼ੀ ਪਾਸੋਂ ਕੀਤੀ ਗਈ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਹੈਰੋਇਨ ਵੀ ਮਨਪ੍ਰੀਤ ਸਿੰਘ ਅਤੇ ਇਸਦੇ ਦੇ ਹੋਰ ਸਾਥੀਆਂ ਪ੍ਰੇਮ ਸਿੰਘ ਉਰਫ ਪ੍ਰਿੰਸ ਅਤੇ ਜੌਹਨ ਸਿੰਘ ਉਰਫ ਜੋਹਨੀ ਵਾਸੀਆਨ ਹਜਾਰਾ ਰਾਮ ਸਿੰਘ ਵਾਲਾ ਵੱਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ ਸੀ। ਜਿਹਨਾਂ ਨੂੰ ਵੀ ਇਸ ਮੁਕੱਦਮਾ ਵਿੱਚ ਨਾਮਜਦ ਕੀਤਾ ਗਿਆ ਹੈ। ਐਸ.ਐਸ.ਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਫਾਜ਼ਿਲਕਾ ਪੁਲਿਸ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ੀਰੋ ਟੋਲਰੈਂਸ ਤੇ ਕੰਮ ਕਰ ਰਹੀ ਹੈ। ਜਿਸਦੇ ਤਹਿਤ ਨਸ਼ਾ ਤਸਕਰਾਂ ਦੀ ਇਸ ਜਿਲ੍ਹਾ ਵਿੱਚ ਕੋਈ ਥਾਂ ਨਹੀਂ ਹੈ। ਕਿਸੇ ਵੀ ਨਸ਼ਾ ਤਸਕਰ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here