ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵੰਡ ਰਹੇ ਹਨ ਕਿਤਾਬਾਂ

0
96

ਫਾਜ਼ਿਲਕਾ, 5 ਜਨਵਰੀ: ਜ਼ਿਲ੍ਹੇ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਕਿਤਾਬਾਂ ਦੇ ਨਾਲ ਜੋੜਣ ਦੇ ਲਈ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ ਜਿਸ ਦੇ ਤਹਿਤ ਉਹ ਜਦੋਂ ਕਿਸੇ ਸਮਾਗਮ ਵਿੱਚ ਸ਼ਿਰਕਤ ਕਰਨ ਜਾਂਦੇ ਹਨ ਤਾਂ ਉੱਥੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੁਸਤਕਾਂ ਭੇਂਟ ਕਰਦੇ ਹਨ। ਅਬੋਹਰ ਵਿਖੇ ਇੱਕ ਸ਼ੂਟਿੰਗ ਰੇਂਜ ਵਿੱਚ ਹੋਏ ਸਮਾਗਮ ਦੌਰਾਨ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਪੁਰਸਕਾਰ ਦੇਣ ਦੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਵਿਦਿਆਰਥੀ ਅਤੇ ਖਿਡਾਰੀਆਂ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰਕਾਸ਼ਿਤ ਪੁਸਤਕਾਂ ਭੇਂਟ ਕੀਤੀਆਂ।

ਇਹ ਵੀ ਪੜ੍ਹੋ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ, ਤਿੰਨ ਜਣਿਆਂ ਦੀ ਹੋਈ ਮੌਤ

ਐਸਐਸਪੀ ਵਰਿੰਦਰ ਸਿੰਘ ਬਰਾੜ ਆਖਦੇ ਹਨ ਕਿ ਕਿਤਾਬਾਂ ਚਰਿਤਰ ਨਿਰਮਾਣ ਅਤੇ ਸ਼ਖਸ਼ੀਅਤ ਉਸਾਰੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ । ਉਹਨਾਂ ਕਿਹਾ ਕਿ ਜਦ ਅਸੀਂ ਵਿਦਿਆਰਥੀਆਂ ਅਤੇ ਸਾਡੇ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਾਂਗੇ ਤਾਂ ਅਜਿਹਾ ਕਰਦੇ ਹੋਏ ਅਸੀਂ ਇੱਕ ਚੰਗੇ ਸਮਾਜ ਦੀ ਸਿਰਜਣਾ ਵਿੱਚ ਭੂਮਿਕਾ ਨਿਭਾ ਰਹੇ ਹੋਵਾਂਗੇ। ਉਹਨਾਂ ਨੇ ਕਿਹਾ ਕਿ ਸਾਡੇ ਵਿਦਿਆਰਥੀ ਸਾਡਾ ਭਵਿੱਖ ਹਨ ਅਤੇ ਚੰਗੀਆਂ ਕਿਤਾਬਾਂ ਨਾਲ ਜੁੜ ਕੇ ਉਹ ਚੰਗੇ ਨਾਗਰਿਕ ਵਜੋਂ ਸਮਾਜ ਵਿੱਚ ਵਿਚਰਨਗੇ। ਐਸਐਸਪੀ ਨੇ ਆਖਿਆ ਕਿ ਕਿਤਾਬ ਨੂੰ ਉਪਹਾਰ ਵਜੋਂ ਦੇਣ ਦਾ ਫਾਇਦਾ ਇਹ ਹੁੰਦਾ ਹੈ ਕਿ ਇਹ ਕਿਤਾਬ ਨੂੰ ਜਿੱਥੇ ਉਪਹਾਰ ਪ੍ਰਾਪਤ ਕਰਨ ਨਾਲ ਵਾਲਾ ਵਿਦਿਆਰਥੀ ਜਾਂ ਨੌਜਵਾਨ ਪੜ੍ਹਦਾ ਹੈ ਉੱਥੇ ਹੀ ਉਸਦੇ ਪਰਿਵਾਰ ਦੇ ਲੋਕ ਵੀ ਇਸ ਨੂੰ ਪੜ੍ਹ ਸਕਦੇ ਹਨ।

ਇਹ ਵੀ ਪੜ੍ਹੋ ਭਗਤਾ ਭਾਈ ’ਚ ਅੱਗ ਲੱਗਣ ਕਾਰਨ ਬੂਟੀਕ ਤੇ ਕਾਰ ਸੜ ਕੇ ਹੋਈ ਸਵਾਹ

ਇਸ ਤੋਂ ਬਿਨਾਂ ਇੱਕ ਕਿਤਾਬ ਲਗਾਤਾਰ ਤੁਹਾਡੇ ਘਰ ਵਿੱਚ ਹਾਜ਼ਰ ਰਹਿੰਦੀ ਹੈ ਤਾਂ ਉਸ ਨੂੰ ਬਾਅਦ ਵਿੱਚ ਵੀ ਪੜ੍ਹਿਆ ਜਾ ਸਕਦਾ ਹੈ। ਐਸਐਸਪੀ ਬਰਾੜ ਨੇ ਦਾਅਵਾ ਕੀਤਾ ਕਿ ਨੌਜਵਾਨ ਜਦ ਚੰਗੀਆਂ ਕਿਤਾਬਾਂ ਨਾਲ ਸਾਂਝ ਪਾਉਣਗੇ ਤਾਂ ਉਨਾਂ ਦੀ ਸ਼ਖਸ਼ੀਅਤ ਵਿੱਚ ਨਿਖਾਰ ਆਵੇਗਾ। ਉਹਨਾਂ ਨੇ ਕਿਹਾ ਕਿ ਕਿਤਾਬਾਂ ਸਾਡੇ ਮਨੋਬਲ ਨੂੰ ਵੀ ਵਧਾਉਂਦੀਆਂ ਹਨ ਅਤੇ ਚੰਗੇ ਮਾੜੇ ਦਾ ਫਰਕ ਵੀ ਸਮਝਾਉਂਦੀਆਂ ਹਨ। ਉਹਨਾਂ ਨੇ ਆਖਿਆ ਕਿ ਜਦੋਂ ਸਾਡੇ ਨੌਜਵਾਨ ਚੰਗੇ ਮਾੜੇ ਦੇ ਫਰਕ ਨੂੰ ਸਮਝ ਕੇ ਇੱਕ ਆਦਰਸ ਸਮਾਜ ਸਿਰਜਣ ਪ੍ਰਤੀ ਸੁਚੇਤ ਹੋਣਗੇ ਤਾਂ ਸਾਡਾ ਸਮਾਜ ਅਪਰਾਧ ਅਤੇ ਨਸ਼ਿਆਂ ਤੋਂ ਮੁਕਤ ਹੋਵੇਗਾ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here