Thursday, May 21, 2026
spot_img
spot_img
spot_img

Mayor Padamjit Singh Mehta ਦੀ ਅਗਵਾਈ ਹੇਠ F&CC ਦੀ ਮੀਟਿੰਗ ਆਯੋਜਿਤ,71 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ

Date:

spot_img

👉ਪਟਿਆਲਾ ਫਾਟਕ ਨੇੜੇ ਸ਼੍ਰੀ ਸ਼੍ਰੀ 108 ਸੰਤ ਸ਼੍ਰੀ ਨਵਲ ਸਾਹਿਬ ਮਹਾਰਾਜ ਮਾਰਗ ਦਰਸ਼ਨੀ ਗੇਟ ਦੇ ਨਿਰਮਾਣ ਨੂੰ ਮੰਨਜ਼ੂਰੀ
👉ਸ਼ਹੀਦ ਜਰਨੈਲ ਸਿੰਘ ਚੌਕ ਦਾ ਹੋਵੇਗਾ ਸੁੰਦਰੀਕਰਨ
Bathinda News:ਵਿੱਤ ਅਤੇ ਠੇਕਾ ਕਮੇਟੀ (ਐਫ ਐਂਡ ਸੀ ਸੀ) ਦੀ ਇੱਕ ਮਹੱਤਵਪੂਰਨ ਮੀਟਿੰਗ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਹੋਈ, ਜਿੱਥੇ ਲਗਭਗ 71 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ। ਸ਼ਹਿਰ ਦੇ ਸਮੁੱਚੇ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਮਹੱਤਵਪੂਰਨ ਪ੍ਰਸਤਾਵਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਪਾਸ ਕੀਤੇ ਗਏ।ਇਸ ਦੌਰਾਨ ਮੇਅਰ ਦੇ ਨਾਲ ਕਮਿਸ਼ਨਰ ਮੈਡਮ ਲਵਜੀਤ ਕੌਰ ਕਲਸੀ, ਸੰਯੁਕਤ ਕਮਿਸ਼ਨਰ ਸ਼੍ਰੀ ਰਾਕੇਸ਼ ਮੀਨਾ, ਸੀਨੀਅਰ ਡਿਪਟੀ ਮੇਅਰ ਸ਼੍ਰੀ ਸ਼ਾਮ ਲਾਲ ਜੈਨ, ਐਸਈ ਸ਼੍ਰੀ ਸੰਦੀਪ ਰੋਮਾਣਾ, ਐਕਸੀਅਨ ਸ਼੍ਰੀ ਰਾਜਿੰਦਰ ਕੁਮਾਰ ਅਤੇ ਸ਼੍ਰੀ ਨੀਰਜ ਕੁਮਾਰ, ਐਫ ਐਂਡ ਸੀ ਸੀ ਮੈਂਬਰ ਮੈਡਮ ਪ੍ਰਵੀਨ ਗਰਗ, ਸ਼੍ਰੀ ਉਮੇਸ਼ ਗਰਗ ਗੋਗੀ, ਸ਼੍ਰੀ ਰਤਨ ਰਾਹੀ ਅਤੇ ਮੇਅਰ ਦੇ ਪੀਏ ਸ਼੍ਰੀ ਸੁਰੇਸ਼ ਸੇਤੀਆ ਵੀ ਮੌਜੂਦ ਸਨ।

ਇਹ ਵੀ ਪੜ੍ਹੋ  ਹਜ਼ਾਰਾਂ ਸੇਜ਼ਲ ਅੱਖਾਂ ਨਾਲ ਖ਼ੁਸਬਾਜ਼ ਸਿੰਘ ਜਟਾਣਾ ਨੂੰ ਦਿੱਤੀ ਅੰਤਿਮ ਵਿਦਾਈ

ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਸੜਕਾਂ ਦੀ ਮੁਰੰਮਤ, ਆਧੁਨਿਕ ਮਸ਼ੀਨਰੀ ਨਾਲ ਸਫਾਈ ਅਤੇ ਧੁਲਾਈ, ਮੀਂਹ ਦੇ ਪਾਣੀ ਦੇ ਨਿਕਾਸ ਲਈ ਰੋੜ ਜਾਲੀਆਂ ਦੀ ਸਫਾਈ ਅਤੇ ਪ੍ਰਬੰਧ, ਆਮ ਮੁਰੰਮਤ ਅਤੇ ਸਿਵਲ ਵਰਕਸ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਬਠਿੰਡਾ ਨੂੰ ਇੱਕ ਆਧੁਨਿਕ ਅਤੇ ਸੁਚੱਜੇ ਢੰਗ ਨਾਲ ਸੰਗਠਿਤ ਸ਼ਹਿਰ ਬਣਾਉਣ ਵੱਲ ਠੋਸ ਕਦਮ ਹਨ।ਉਨ੍ਹਾਂ ਅੱਗੇ ਕਿਹਾ ਕਿ ਵਾਰਡ ਨੰਬਰ 48 ਵਿੱਚ ਇੱਕ ਲਾਇਬ੍ਰੇਰੀ-ਕਮ-ਸੀਨੀਅਰ ਸਿਟੀਜ਼ਨ ਹੋਮ ਅਤੇ ਵਾਰਡ ਨੰਬਰ 18 ਵਿੱਚ ਇੱਕ ਕਮਿਊਨਿਟੀ ਸੈਂਟਰ ਸਥਾਪਤ ਕਰਨ ਦੇ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸ਼ਹੀਦ ਜਰਨੈਲ ਸਿੰਘ ਚੌਕ ਦੇ ਨਵੀਨੀਕਰਨ ਦਾ ਕੰਮ ਵੀ ਜਲਦੀ ਸ਼ੁਰੂ ਹੋ ਜਾਵੇਗਾ।ਮੇਅਰ ਸ੍ਰੀ ਮਹਿਤਾ ਨੇ ਇਹ ਵੀ ਦੱਸਿਆ ਕਿ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਸਰਹਿੰਦ ਨਹਿਰ ਦੇ ਨੇੜੇ ਇੱਕ ਸੁੰਦਰ ਨੇਚਰ ਪਾਰਕ ਵਿਕਸਤ ਕਰਨ ਦੀ ਯੋਜਨਾ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਸ਼ਹਿਰ ਦੇ ਵਸਨੀਕਾਂ ਨੂੰ ਬਿਹਤਰ ਵਾਤਾਵਰਣ ਅਤੇ ਮਨੋਰੰਜਨ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ  Bhagwant Mann Govt ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਮੀਟਿੰਗ ਵਿੱਚ ਬਹਿਮਣ ਰੋਡ ‘ਤੇ ਸਥਿਤ ਵਿਸ਼ਵਾਸ ਨਗਰ ਵਿੱਚ ਭਗਵਾਨ ਪਰਸ਼ੂਰਾਮ ਭਵਨ ਦੀ ਉਸਾਰੀ ਨੂੰ ਵੀ ਪ੍ਰਵਾਨਗੀ ਦਿੱਤੀ। ਇਸ ਦੇ ਨਾਲ ਹੀ, ਪਟਿਆਲਾ ਗੇਟ ਨੇੜੇ ਸ਼੍ਰੀ ਸ਼੍ਰੀ 108 ਸੰਤ ਸ਼੍ਰੀ ਨਵਲ ਸਾਹਿਬ ਮਹਾਰਾਜ ਮਾਰਗ ਦਰਸ਼ਨੀ ਗੇਟ ਦੀ ਉਸਾਰੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਨ੍ਹਾਂ ਸਾਰੇ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਤੋਂ ਬਾਅਦ, ਬਠਿੰਡਾ ਸ਼ਹਿਰ ਆਧੁਨਿਕ ਸਹੂਲਤਾਂ ਨਾਲ ਲੈਸ ਹੋ ਕੇ ਇੱਕ ਨਵੀਂ ਪਛਾਣ ਸਥਾਪਤ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Bathinda Police ਵੱਲੋਂ ਹਿੰਦੂ ਆਗੂ ਸੰਦੀਪ ਪਾਠਕ ਗ੍ਰਿਫਤਾਰ, ਜਾਣੋਂ ਮਾਮਲਾ

Bathinda News: Bathinda Police ਨੇ ਬੁੱਧਵਾਰ ਨੂੰ ਇੱਕ ਵੱਡੀ...