Thursday, April 16, 2026
spot_img
spot_img

ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ:ਮਲਵਿੰਦਰ ਕੰਗ

Date:

spot_img

ਪਿੰਡਾਂ ਦੇ ਲੋਕ ਇਸ ਵਾਰ ਕਾਂਗਰਸੀ ਉਮੀਦਵਾਰਾਂ ਨੂੰ ਪੁਛ ਨਹੀਂ ਰਹੇ, ਇਸ ਲਈ ਉਹ ਘਬਰਾਏ ਹੋਏ ਹਨ – ਕੰਗ
ਚੰਡੀਗੜ੍ਹ, 14 ਅਕਤੂਬਰ:ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪੰਚਾਇਤੀ ਚੋਣਾਂ ਰੱਦ ਕਰਨ ਦੇ ਬਿਆਨ ’ਤੇ ਆਮ ਆਦਮੀ ਪਾਰਟੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਦੇ ਡਰੋਂ ਚੋਣਾਂ ਰੱਦ ਕਰਨ ਦੀ ਗੱਲ ਕਰ ਰਹੇ ਹਨ। ਕੰਗ ਨੇ ਕਿਹਾ ਕਿ ਕਾਂਗਰਸ ਬੌਖਲਾਈ ਹੋਈ ਹੈ। ਇਹ ਲੋਕ ਸਾਡੇ ਨੇਤਾਵਾਂ ਅਤੇ ਉਮੀਦਵਾਰਾਂ ‘ਤੇ ਗੋਲੀਆਂ ਚਲਾ ਰਹੇ ਹਨ ਅਤੇ ਸਾਡੇ ਬਾਰੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰ ਰਹੇ ਹਨ।

ਇਹ ਵੀ ਪੜ੍ਹੋ:Big News: ਪੰਜਾਬ ਦੇ ਵਿਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋਇਆ, ਹਾਈਕੋਰਟ ਵੱਲੋਂ 700 ਪਿਟੀਸ਼ਨਾਂ ਰੱਦ

ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਵੱਲੋਂ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡਾਂ ਦਾ ਵਿਕਾਸ ਤੇਜ਼ੀ ਨਾਲ ਹੋ ਸਕੇ।ਉਨ੍ਹਾਂ ਕਿਹਾ ਕਿ ਕਾਂਗਰਸ ਇਸ ਚੋਣ ਵਿੱਚ ਕਾਫੀ ਪਿੱਛੇ ਹੈ। ਪਿੰਡਾਂ ਦੇ ਲੋਕ ਕਾਂਗਰਸੀ ਉਮੀਦਵਾਰਾਂ ਨੂੰ ਪੁਛ ਨਹੀਂ ਰਹੇ ਕਿਉਂਕਿ ਉਹ ਇਨ੍ਹਾਂ ਲੋਕਾਂ ਦੀ ਹਰਕਤਾਂ ਦੇਖ ਚੁੱਕੇ ਹਨ। ਇਸ ਵਾਰ ਲੋਕਾਂ ਨੇ ਆਮ ਆਦਮੀ ਪਾਰਟੀ ਨਾਲ ਜੁੜੇ ਲੋਕਾਂ ਨੂੰ ਸਰਪੰਚ ਬਣਾਉਣ ਦਾ ਫੈਸਲਾ ਕੀਤਾ ਹੈ। ਲੋਕ ਮਾਨ ਸਰਕਾਰ ਦਾ ਸਾਥ ਦੇ ਕੇ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ। ਜਿਸ ਕਾਰਨ ਅਕਾਲੀ ਦਲ ਅਤੇ ਕਾਂਗਰਸੀ ਆਗੂ ਘਬਰਾਏ ਹੋਏ ਹਨ

ਇਹ ਵੀ ਪੜ੍ਹੋ:CM Bhagwant Mann ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ, ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

ਕੰਗ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਸਰਕਾਰਾਂ ਸਮੇਂ ਪੰਚਾਇਤਾਂ ਵੇਚੀਆਂ ਜਾਂਦੀਆਂ ਸੀ ਅਤੇ ਚੋਣਾਂ ਵਿੱਚ ਵੱਡੇ ਪੱਧਰ ’ਤੇ ਗੁੰਡਾਗਰਦੀ ਹੰਦੀ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਕਲਚਰ ਨੂੰ ਖਤਮ ਕਰਕੇ ਚੋਣਾਂ ਨੂੰ ਹੋਰ ਪਾਰਦਰਸ਼ੀ ਬਣਾਇਆ ਹੈ। ਇਸ ਲਈ ਸਾਡੀ ਸਰਕਾਰ ਨੇ ਫੈਸਲਾ ਕੀਤਾ ਕਿ ਸਰਪੰਚ ਪਿੰਡ ਦਾ ਹੀ ਹੋਣਾ ਚਾਹੀਦਾ ਹੈ ਨਾ ਕਿ ਕਿਸੇ ਪਾਰਟੀ ਦਾ। ਇਸ ਗੱਲ ਤੋਂ ਕਾਂਗਰਸੀ ਅਤੇ ਅਕਾਲੀ ਆਗੂ ਖਿੱਝੇ ਹੋਏ ਹਨ ਅਤੇ ਪ੍ਰਤਾਪ ਬਾਜਵਾ ਨੇ ਇਹ ਸਾਬਤ ਕਰ ਦਿੱਤਾ ਹੈ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...