70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Date:

spot_img

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ ਖੁਰਾਣਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ੍ਰੀ ਚਮਕੌਰ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਬੇਸਬਾਲ ਅੰਡਰ-17 ਲੜਕਿਆਂ ਦੇ ਮੁਕਾਬਲੇ ਅੱਜ ਕ੍ਰਿਕਟ ਗਰਾਊਂਡ, ਡੀ.ਏ.ਵੀ. ਕਾਲਜ ਬਠਿੰਡਾ ਵਿਖੇ ਸਫਲਤਾਪੂਰਵਕ ਸਮਾਪਤ ਹੋ ਗਏ। ਫਾਈਨਲ ਮੁਕਾਬਲੇ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੀ ਟੀਮ ਨੇ ਪਟਿਆਲਾ ਨੂੰ 3-0 ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਇਸ ਤੋਂ ਪਹਿਲਾਂ ਤੀਜੇ ਸਥਾਨ ਲਈ ਹੋਏ ਮੁਕਾਬਲੇ ਵਿੱਚ ਪਟਿਆਲਾ ਨੇ ਸੰਗਰੂਰ ਨੂੰ 6-3 ਨਾਲ ਹਰਾ ਕੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਸੰਗਰੂਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਲਈ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਬਠਿੰਡਾ ਸ੍ਰੀ ਜਸਵੀਰ ਸਿੰਘ ਗਿੱਲ ਨੇ ਸ਼ਿਰਕਤ ਕੀਤੀ। ਸ੍ਰੀ ਜਸਵੀਰ ਸਿੰਘ ਗਿੱਲ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਪਹਿਨਾਏ ਅਤੇ ਜੇਤੂ ਟੀਮਾਂ ਨੂੰ ਟਰਾਫੀਆਂ ਪ੍ਰਦਾਨ ਕੀਤੀਆਂ।

ਇਹ ਵੀ ਪੜ੍ਹੋ  Amritsar ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਖੇਡ ਵਿੱਚ ਜਿੱਤ ਅਤੇ ਹਾਰ ਦੋਵੇਂ ਇਸ ਦਾ ਹਿੱਸਾ ਹਨ। ਜਿੱਤ ਮਿਲਣ ’ਤੇ ਹੰਕਾਰ ਨਹੀਂ ਕਰਨਾ ਚਾਹੀਦਾ ਅਤੇ ਹਾਰ ਮਿਲਣ ’ਤੇ ਨਿਰਾਸ਼ ਨਹੀਂ ਹੋਣਾ ਚਾਹੀਦਾ। ਖਿਡਾਰੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਖੇਡ ਭਾਵਨਾ ਨਾਲ ਆਪਣਾ ਸਰਵੋਤਮ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਹਾਰ ਤੋਂ ਸਿੱਖ ਕੇ ਆਪਣੀਆਂ ਕਮੀਆਂ ਨੂੰ ਦੂਰ ਕਰਨਾ ਅਤੇ ਅਗਲੀ ਵਾਰ ਹੋਰ ਮਿਹਨਤ ਕਰਨਾ ਹੀ ਇੱਕ ਸੱਚੇ ਖਿਡਾਰੀ ਦੀ ਪਹਿਚਾਣ ਹੈ। ਇਸ ਲਈ ਜਿੱਤ-ਹਾਰ ਨੂੰ ਪਿੱਛੇ ਛੱਡ ਕੇ ਇੱਕ-ਦੂਜੇ ਦਾ ਸਨਮਾਨ ਕਰਦੇ ਹੋਏ ਖੇਡੋ ਅਤੇ ਖੇਡਾਂ ਰਾਹੀਂ ਅਨੁਸ਼ਾਸਨ, ਭਾਈਚਾਰੇ ਅਤੇ ਮਿਲਵਰਤਣ ਦੀ ਭਾਵਨਾ ਨੂੰ ਮਜ਼ਬੂਤ ਕਰੋ। ਇਸ ਮੌਕੇ ਅਬਜ਼ਰਵਰ ਸਤਵੀਰ ਸਿੰਘ ਗਿੱਲ ਲੁਧਿਆਣਾ, ਨੋਡਲ ਅਫ਼ਸਰ ਰਿਹਾਇਸ਼ ਸ੍ਰੀ ਕੁਲਵਿੰਦਰ ਸਿੰਘ ਕਟਾਰੀਆ, ਹੈੱਡ ਮਾਸਟਰ, ਕਨਵੀਨਰ ਕੁਲਵੀਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ, ਕੋ-ਕਨਵੀਨਰ ਜਗਮੋਹਨ ਸਿੰਘ ਡੀ.ਪੀ.ਈ., ਰਹਿੰਦਰ ਸਿੰਘ ਡੀ.ਪੀ.ਈ., ਰਣਧੀਰ ਸਿੰਘ ਡੀ.ਪੀ.ਈ., ਗੁਰਿੰਦਰਜੀਤ ਸਿੰਘ ਡੀ.ਪੀ.ਈ. ਅਤੇ ਹਰਭਗਵਾਨ ਦਾਸ ਪੀ.ਟੀ.ਆਈ. ਸਮੇਤ ਹੋਰ ਅਧਿਕਾਰੀ ਅਤੇ ਖੇਡ ਅਧਿਆਪਕ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...

Amritsar ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

👉ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ...