Amritsar News: ਅੰਮ੍ਰਿਤਸਰ ਦੇ ਇੱਕ ਸਕੂਲ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਭਿਆਨਕ ਲੜਾਈ ਹੋਣ ਅਤੇ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਮੌਕੇ ‘ਤੇ ਪੁੱਜ ਗਈ। ਸੂਚਨਾ ਮੁਤਾਬਕ ਉਕਤ ਸਕੂਲ ਦੇ ਵਿਦਿਆਰਥੀਆਂ ਵਿਚਕਾਰ ਕੁੱਝ ਦਿਨ ਪਹਿਲਾਂ ਲੜਾਈ ਹੋਈ ਸੀ, ਜਿਸਦੇ ਚੱਲਦੇ ਮਸਲੇ ਦੇ ਹੱਲ ਲਈ ਅੱਜ ਦੋਨਾਂ ਵਿਦਿਆਰਥੀ ਧੜਿਆਂ ਨੂੰ ਬੁਲਾਇਆ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਇਸ ਮੌਕੇ ਦੋਨਾਂ ਧੜਿਆਂ ਵਿਚਕਾਰ ਤਕਰਾਰਬਾਜ਼ੀ ਹੋ ਗਈ, ਜੋਕਿ ਵਧਦੀ-ਵਧਦੀ ਲੜਾਈ ਦਾ ਰੂਪ ਧਾਰਨ ਕਰ ਗਈ।
ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; Bathinda ‘ਚ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਵਿੱਚ ਹੋਈ ਮੌ+ਤ
ਹਾਲਾਤ ਇੱਥੋਂ ਤੱਕ ਪੁੱਜ ਗਏ ਇੱਕ ਇੱਕ ਧੜੇ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸਦੇ ਚੱਲਦੇ ਇੱਕ ਗੋਲੀ ਇੱਕ ਵਿਦਿਆਰਥੀ ਦੇ ਲੱਤ ਵਿਚ ਲੱਗੀ। ਇਸਦੇ ਨਾਲ ਹੀ ਕਾਰ ਦੇ ਸ਼ੀਸੇ ਵੀ ਟੁੱਟ ਗਏ। ਜ਼ਖਮੀ ਵਿਦਿਆਰਥੀ ਦੀ ਪਹਿਚਾਣ ਅਰਸ਼ਦੀਪ ਦੇ ਰੂਪ ਵਿਚ ਹੋਈ। ਵੱਡੀ ਗੱਲ ਇਹ ਹੈ ਕਿ ਲੜਾਈ-ਝਗੜੇ ਦੀ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਅਧਿਕਾਰਆਂ ਨੇ ਕਿਹਾ ਹੈ ਕਿ ਮਾਲਮੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੰਮ੍ਰਿਤਸਰ ਪੁਲਿਸ ਦੇ ਏਡੀਸੀਪੀ ਸ਼ਿਵਰੇਲਾ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਝਗੜੇ ਦੀ ਜੜ੍ਹ ਸਕੂਲ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਹੋਈ ਲੜਾਈ ਸੀ, ਜੋ ਕਿ ਸਮਝੌਤੇ ਦੌਰਾਨ ਵਧ ਗਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







