Tuesday, February 3, 2026

#mission employment: ਵਿੱਤ ਮੰਤਰੀ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

Date:

spot_img

Chandigarh News: mission employment: ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿਭਾਗ ਦੇ 2 ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕ ਸੇਵਾ ਵਿੱਚ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ Punjab Police ਦਾ ਦਾਅਵਾ;ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ,ਸਿਰਫ ਘਟਾਈ ਗਈ ਹੈ  

ਉਨ੍ਹਾਂ ਸਰਕਾਰ ਦੇ ਮਾਲੀਆ ਪ੍ਰਾਪਤੀ ਪ੍ਰਣਾਲੀ ਨੂੰ ਮਜ਼ਬੂਤ ਅਤੇ ਪਾਰਦਰਸ਼ੀ ਬਣਾਏ ਰੱਖਣ ਨੂੰ ਯਕੀਨੀ ਬਣਾਉਣ ਵਿੱਚ ਆਬਕਾਰੀ ਤੇ ਕਰ ਵਿਭਾਗ ਵੱਲੋਂ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਦਾ ਜਿਕਰ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵ-ਨਿਯੁਕਤ ਅਧਿਕਾਰੀ ਆਪਣੀ ਯੋਗਤਾ ਸਦਕਾ ਇਸ ਵਿੱਚ ਸਾਰਥਕ ਯੋਗਦਾਨ ਪਾਉਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਪੰਜਾਬ ਸਰਕਾਰ ਦੇ ਵਿੱਤੀ ਢਾਂਚੇ ਦਾ ਮੁੱਖ ਥੰਮ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਵਿਭਾਗ ਨੂੰ ਸਮਰੱਥ ਅਤੇ ਮਿਹਨਤੀ ਕਰਮਚਾਰੀਆਂ ਦੀ ਨਿਯੁਕਤੀ ਨਾਲ ਮਜ਼ਬੂਤ ਕਰਨ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ, ਜੋ ਪ੍ਰਭਾਵਸ਼ਾਲੀ ਮਾਲੀਆ ਉਗਰਾਹੀ ਅਤੇ ਪ੍ਰਬੰਧਨ ਵਿੱਚ ਸਹਾਈ ਹੋਣਗੇ।

ਇਹ ਵੀ ਪੜ੍ਹੋ ਵਿਰਾਸਤ ਨੂੰ ਸੰਭਾਲਣ ’ਚ ਬਠਿੰਡਾ ਵਾਸੀਆਂ ਦਾ ਕੋਈ ਮੁਕਾਬਲਾ ਨਹੀਂ : ਕੁਲਤਾਰ ਸਿੰਘ ਸੰਧਵਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੁਜ਼ਗਾਰ ਸਿਰਜਣ ਅਤੇ ਕੁਸ਼ਲ ਮਾਲੀਆ ਪ੍ਰਬੰਧਨ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਭਰਤੀ ਮੁਹਿੰਮ ਨਾ ਸਿਰਫ ਆਬਕਾਰੀ ਅਤੇ ਕਰ ਵਿਭਾਗ ਨੂੰ ਮਜ਼ਬੂਤ ਕਰਦੀ ਹੈ ਬਲਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਪੰਜਾਬ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਰੁਜ਼ਗਾਰ ਸਿਰਜਣ, ਆਰਥਿਕ ਵਿਕਾਸ ਅਤੇ ਸਸ਼ਕਤੀਕਰਨ ‘ਤੇ ਜ਼ੋਰ ਦੇ ਕੇ ਪੰਜਾਬ ਸਰਕਾਰ ਸੂਬੇ ਭਰ ਵਿੱਚ ਰੁਜ਼ਗਾਰ ਦੇ ਮੌਕਿਆਂ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੀ.ਆਰ.ਓ. ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਨੇ ਅੱਜ...