ਵਿੱਤ ਮੰਤਰੀ ਹਰਪਾਲ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

0
45

ਚੰਡੀਗੜ੍ਹ,3 ਜਨਵਰੀ:ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ​​ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਵਿੱਚ 5 ਆਬਕਾਰੀ ਤੇ ਕਰ ਇੰਸਪੈਕਟਰ ਅਤੇ 3 ਕਲਰਕ ਸ਼ਾਮਲ ਹਨ।ਨਵ-ਨਿਯੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਦੀ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਸਰਕਾਰ ਲਈ ਮਾਲੀਆ ਪੈਦਾ ਕਰਨ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੀ ਅਹਿਮ ਭੂਮਿਕਾ ‘ਤੇ ਰੌਸ਼ਨੀ ਪਾਈ।

ਇਹ ਵੀ ਪੜ੍ਹੋ ਪੁੱਤ ਹੀ ਨਿਕਲਿਆ ‘ਥਾਣੇਦਾਰ’ ਬਾਪ ਦਾ ਕਾਤਲ, ਪੁਲਿਸ ਵੱਲੋਂ ਰਾਈਫ਼ਲ ਸਹਿਤ ਕਾਬੂ

ਵਿੱਤ ਮੰਤਰੀ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮਾਲੀਆ ਉਗਰਾਹੀ ਵਧਾਉਣ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਆਪਣੇ ਕੰਮ ਵਿੱਚ ਇਮਾਨਦਾਰੀ ਅਤੇ ਲਗਨ ਦੇ ਉਚ-ਮਿਆਰਾਂ ਨੂੰ ਬਰਕਰਾਰ ਰੱਖਣ ਲਈ ਕਿਹਾ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਪਣੇ ਵਿਭਾਗਾਂ ਨੂੰ ਮਜ਼ਬੂਤ ​​ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਯਤਨਾਂ ਸਦਕਾ ਪੰਜਾਬ ਦੇ ਸਮੁੱਚੇ ਵਿਕਾਸ ‘ਤੇ ਸਕਰਾਤਮਕ ਪ੍ਰਭਾਵ ਪਵੇਗਾ, ਜਿਸ ਨਾਲ ਇੱਥੋਂ ਦੇ ਨਾਗਰਿਕਾਂ ਦੇ ਸੁਨਹਿਰੇ ਭਵਿੱਖ ਲਈ ਰਾਹ ਪੱਧਰਾ ਹੋਵੇਗਾ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here