Punjab News : ਦੇਸ਼ ਵਿੱਚ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਇਸ ਮਾਮਲੇ ‘ਤੇ ਪੰਜਾਬ ਦੇ ਵਿੱਤ ਮੰਤਰੀ ਨੇ ਟਵੀਟ ਕਰਦੇ ਹੋਏ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੀ ਮਾਰ ਪਹਿਲਾਂ ਹੀ ਝੱਲ ਰਹੇ ਆਮ ਲੋਕਾਂ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਗਿਆ ਹੈ। ਰੋਜ਼ਾਨਾ ਦੀ ਜ਼ਿੰਦਗੀ ਚਲਾਉਣਾ ਲੋਕਾਂ ਲਈ ਹੋਰ ਵੀ ਮੁਸ਼ਕਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਦੁਨੀਆ ਦੇ ਕਈ ਦੇਸ਼ ਆਪਣੇ ਨਾਗਰਿਕਾਂ ਨੂੰ ਰਾਹਤ ਦੇਣ ਲਈ ਟੈਕਸ ਘਟਾ ਰਹੇ ਹਨ ਅਤੇ ਬਾਲਣ ਦੀਆਂ ਕੀਮਤਾਂ ਦੇ ਝਟਕੇ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਥੇ ਭਾਰਤ ਵਿੱਚ ਲੋਕਾਂ ਨੂੰ ਆਪਣੇ ਹਾਲ ‘ਤੇ ਛੱਡਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ 👉 RO Notice to Raja Warring: ਰਾਜਾ ਵੜਿੰਗ ਨੂੰ ਨੋਟਿਸ ਜਾਰੀ, ਚੋਣ ਜ਼ਾਬਤੇ ਦੀ ਕੀਤੀ ਉਲੰਘਣਾ
ਵਿੱਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਿਵੇਂ ਆਪਣਾ ਘਰ ਚਲਾਏ? ਬਾਲਣ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਅਸਰ ਸਿਰਫ਼ ਗੱਡੀਆਂ ਦੇ ਖਰਚ ‘ਤੇ ਹੀ ਨਹੀਂ ਪੈਂਦਾ, ਸਗੋਂ ਰੋਜ਼ਮਰਾ ਦੀਆਂ ਚੀਜ਼ਾਂ, ਸਬਜ਼ੀਆਂ, ਰਾਸ਼ਨ ਅਤੇ ਟਰਾਂਸਪੋਰਟ ਦੇ ਖਰਚੇ ਵੀ ਵਧ ਜਾਂਦੇ ਹਨ। ਇਸ ਕਾਰਨ ਆਮ ਪਰਿਵਾਰਾਂ ਦੀ ਜੇਬ ‘ਤੇ ਬੋਝ ਲਗਾਤਾਰ ਵਧਦਾ ਜਾ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਲੋਕਾਂ ਨੂੰ ਕੋਈ ਰਾਹਤ ਦਿੰਦੀ ਹੈ ਜਾਂ ਮਹਿੰਗਾਈ ਦਾ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





