spot_img
spot_img

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

Date:

spot_img

👉ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਰਗਰਮੀ ਨਾਲ ਕਰ ਰਹੀ ਹੈ ਕੰਮ: ਹਰਪਾਲ ਸਿੰਘ ਚੀਮਾ
👉ਭਗਵੰਤ ਮਾਨ ਸਰਕਾਰ ਨੇ ਕਈ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਗੱਲਬਾਤ, ਸਮੇਂ ਸਿਰ ਹੱਲ ਯਕੀਨੀ ਬਣਾਉਣ ਲਈ ਖੇਤਰ-ਵਾਰ ਮੁੱਦਿਆਂ ਦੀ ਕੀਤੀ ਸਮੀਖਿਆ: ਹਰਪਾਲ ਸਿੰਘ ਚੀਮਾ
Chandigarh News: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੀ ਪ੍ਰਧਾਨਗੀ ਕੀਤੀ।

ਇਹ ਵੀ ਪੜ੍ਹੋ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਵਫ਼ਦ ਵੱਲੋਂ ਉਠਾਈਆਂ ਗਈਆਂ ਵਿਸ਼ੇਸ਼ ਮੰਗਾਂ ਅਤੇ ਮੁੱਦਿਆਂ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਮੁਖੀਆਂ ਨੂੰ ਮੌਕੇ ‘ਤੇ ਹੀ ਨਿਰਦੇਸ਼ ਜਾਰੀ ਕਰਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਅਤੇ ਜਲਦੀ ਤੋਂ ਜਲਦੀ ਇਨ੍ਹਾਂ ਦਾ ਹੱਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਕੈਬਨਿਟ ਸਬ-ਕਮੇਟੀ ਦੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਕੈਬਨਿਟ ਸਬ-ਕਮੇਟੀ ਸੂਬੇ ਦੇ ਸਾਰੇ ਕੇਡਰਾਂ ਦੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਇੱਕ ਸਹਿਯੋਗੀ ਮਾਹੌਲ ਸਿਰਜਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

”ਇਨ੍ਹਾਂ ਵਿਚਾਰ-ਵਟਾਂਦਰਿਆਂ ਦੌਰਾਨ ਵਿੱਤ ਮੰਤਰੀ ਨੇ ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸਿਜ਼ ਯੂਨੀਅਨ, ਬਾਜ਼ੀਗਰ ਵਣਜਾਰਾ ਸਮਾਜ ਸੰਘਰਸ਼ ਕਮੇਟੀ, ਕੰਪਿਊਟਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ।ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਇੱਕ ਵਿਸਥਾਰਤ ਮੰਗ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਦਰਪੇਸ਼ ਸਾਂਝੇ ਮਸਲਿਆਂ ਨੂੰ ਉਜਾਗਰ ਕੀਤਾ ਗਿਆ। ਆਮ ਮੁਲਾਜ਼ਮ ਭਲਾਈ ਦੇ ਮਾਮਲਿਆਂ ਤੋਂ ਇਲਾਵਾ, ਯੂਨੀਅਨ ਨੇ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ ਮਿਨਿਸਟਰੀਅਲ ਸਟਾਫ਼ ਨਾਲ ਸਬੰਧਤ ਵਿਸ਼ੇਸ਼ ਚਿੰਤਾਵਾਂ ਨੂੰ ਸਾਹਮਣੇ ਲਿਆਂਦਾ, ਜਿਨ੍ਹਾਂ ਵਿੱਚ ਜ਼ਿਲ੍ਹਾ ਪ੍ਰਬੰਧਕੀ ਦਫ਼ਤਰ, ਸਿੱਖਿਆ ਵਿਭਾਗ, ਸਹਿਕਾਰਤਾ ਵਿਭਾਗ, ਆਬਕਾਰੀ ਵਿਭਾਗ, ਵਿੱਤ ਵਿਭਾਗ, ਆਈ.ਟੀ.ਆਈਜ਼, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ ਦੇ ਮੁੱਦੇ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Barnala Police ਦਾ ਤੜਕਸਾਰ ਬਦਮਾਸ਼ਾਂ ਨਾਲ ਮੁਕਾਬਲਾ; ਹਥਿਆਰਾਂ ਸਮੇਤ ਨਾਮੀਂ ਗੈਂਗਸਟਰ ਕਾਬੂ

Barnala News: Barnala Police ਅਤੇ ਕਾਉਂਟਰ ਇੰਟੈਲੀਜੈਂਸੀ ਟੀਮ ਦਾ...