👉ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਰਾਹੀਂ ਮਿਲੇਗੀ 2,100 ਰੁਪਏ ਤੱਕ ਦੀ ਵਾਧੂ ਮਹੀਨਾਵਾਰ ਆਮਦਨ: ਹਰਪਾਲ ਸਿੰਘ ਚੀਮਾ
👉ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਪ੍ਰੋਤਸਾਹਨ ਭੱਤੇ, ਨਵੀਂ ਵਰਦੀ ਅਤੇ ਟੂਰ ਭੱਤੇ ਲਈ ਵਿੱਤ ਮੰਤਰੀ ਦਾ ਧੰਨਵਾਦ
Chandigarh News: Finance Minister Harpal Singh Cheema; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਵਿਸ਼ੇਸ਼ ਪ੍ਰੋਤਸਾਹਨ ਭੱਤਾ (ਮਹੀਨੇ ਵਿੱਚ ਵੱਧ ਤੋਂ ਵੱਧ ਚਾਰ ਸੈਸ਼ਨਾਂ ਤੱਕ) ਦੇਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੀਆਂ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਜਲਦ ਹੱਲ ਕਰਨ ਦੇ ਹੁਕਮ ਦਿੱਤੇ।
ਇਹ ਵੀ ਪੜ੍ਹੋ 👉Big News; Bhagwant Mann govt ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ
ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਫੈਸਲੇ ਨਾਲ ਇਨ੍ਹਾਂ ਮੁਲਾਜ਼ਮਾਂ ਦੀ ਮਹੀਨਾਵਾਰ ਆਮਦਨ ਵਿੱਚ ਸਿੱਧੇ ਤੌਰ ’ਤੇ 2,100 ਰੁਪਏ ਤੱਕ ਦਾ ਵਾਧਾ ਹੋਵੇਗਾ।” ਉਨ੍ਹਾਂ ਨੇ ਵਿਭਾਗ ਨੂੰ ਸੇਵਾਵਾਂ ਰੈਗੂਲਰ ਕਰਨ ਸਬੰਧੀ ਯੂਨੀਅਨ ਦਾ ਮਾਮਲਾ ਸਮੀਖਿਆ ਲਈ ਸਬੰਧਤ ਕਮੇਟੀ ਨੂੰ ਭੇਜਣ ਦੇ ਵੀ ਨਿਰਦੇਸ਼ ਦਿੱਤੇ।ਯੂਨੀਅਨ ਦੇ ਨੁਮਾਇੰਦਿਆਂ ਨੇ ਪ੍ਰੋਤਸਾਹਨ ਭੱਤੇ ਦੇ ਨਾਲ-ਨਾਲ ਵਰਦੀ ਭੱਤਾ ਅਤੇ ਟੂਰ ਭੱਤਾ ਸ਼ੁਰੂ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਪ੍ਰਗਟਾਇਆ।
ਇਸ ਦੌਰਾਨ, ਮੰਤਰੀ ਹਰਪਾਲ ਸਿੰਘ ਚੀਮਾ ਨੇ ਜੰਗਲਾਤ ਵਰਕਰਜ਼ ਯੂਨੀਅਨ ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਜੰਗਲਾਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਪ੍ਰਸੋਨਲ ਵਿਭਾਗ ਨਾਲ ਸਰਗਰਮ ਤਾਲਮੇਲ ਕਰਕੇ ਜੰਗਲਾਤ ਕਾਮਿਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਹੱਲ ਕੱਢਣ। ਇਸ ਤੋਂ ਇਲਾਵਾ, ਉਨ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਪੱਲੇਦਾਰ ਯੂਨੀਅਨ ਵੱਲੋਂ ਉਠਾਏ ਗਏ ਸਾਰੇ ਜਾਇਜ਼ ਮਸਲਿਆਂ ਦਾ ਸੁਖਾਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ
ਇੱਕ ਹੋਰ ਸੈਸ਼ਨ ਵਿੱਚ, ਵਿੱਤ ਮੰਤਰੀ ਨੇ ਬਿਜਲੀ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਵਿੱਚ ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ, ਪਾਵਰਕੌਮ ਮੀਟਰ ਰੀਡਰ ਯੂਨੀਅਨ ਆਜ਼ਾਦ, ਜੀ.ਐਚ.ਟੀ.ਪੀ. ਕੰਟਰੈਕਟਰ ਵਰਕਰਜ਼ ਯੂਨੀਅਨ (ਏਟਕ), ਅਤੇ ਸਾਂਝਾ ਮੋਰਚਾ ਥਰਮਲ ਕੰਟਰੈਕਟ ਵਰਕਰ ਯੂਨੀਅਨ ਰੋਪੜ ਸ਼ਾਮਲ ਸਨ। ਵਫ਼ਦ ਨੇ ਮੰਗ ਪੱਤਰ ਸੌਂਪਦਿਆਂ ਸੂਬਾ ਸਰਕਾਰ ਨੂੰ ਬਾਕੀ ਰਹਿੰਦੀਆਂ ਸਾਰੀਆਂ ਮੁਲਾਜ਼ਮ ਸ਼੍ਰੇਣੀਆਂ ਨੂੰ ਰੈਗੂਲਰਾਈਜ਼ੇਸ਼ਨ ਨੀਤੀ ਦੇ ਘੇਰੇ ਵਿੱਚ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਤਨਖਾਹਾਂ ਵਿੱਚ ਸਮੇਂ ਸਿਰ ਵਾਧੇ ਅਤੇ ਕੰਮ ਵਾਲੀ ਥਾਂ ’ਤੇ ਵਾਪਰਨ ਵਾਲੇ ਹਾਦਸਿਆਂ ਜਾਂ ਜਾਨੀ ਨੁਕਸਾਨ ਦੀ ਸੂਰਤ ਵਿੱਚ ਢੁਕਵੇਂ ਮੁਆਵਜ਼ੇ ਅਤੇ ਸਮਾਜਿਕ ਸੁਰੱਖਿਆ ਪ੍ਰਬੰਧਾਂ ਦੀ ਵੀ ਮੰਗ ਕੀਤੀ। ਵਿੱਤ ਮੰਤਰੀ ਚੀਮਾ ਨੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਦਿਆਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਦੀ ਹਮਦਰਦੀ ਨਾਲ ਸਮੀਖਿਆ ਕਰ ਰਹੀ ਹੈ ਅਤੇ ਜਲਦ ਹੀ ਉਚਿਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ 👉ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਇਨ੍ਹਾਂ ਮੀਟਿੰਗਾਂ ਦੌਰਾਨ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਸਰਬਜੀਤ ਕੌਰ, ਸਤਿੰਦਰ ਕੌਰ, ਪ੍ਰਭਦੀਪ ਕੌਰ ਅਤੇ ਅਮਰੀਕ ਸਿੰਘ ਮੋਹਾਲੀ; ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ; ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਵੱਲੋਂ ਕੁਲਜੀਤ ਸਿੰਘ; ਪਾਵਰਕੌਮ ਮੀਟਰ ਰੀਡਰ ਯੂਨੀਅਨ ਆਜ਼ਾਦ ਵੱਲੋਂ ਗੁਰਵਿੰਦਰ ਸਿੰਘ; ਜੀ.ਐਚ.ਟੀ.ਪੀ. ਕੰਟਰੈਕਟਰ ਵਰਕਰਜ਼ ਯੂਨੀਅਨ (ਏਟਕ) ਵੱਲੋਂ ਸੁਖਵਿੰਦਰ ਸਿੰਘ; ਸਾਂਝਾ ਮੋਰਚਾ ਥਰਮਲ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਬਲਵਿੰਦਰ ਸਿੰਘ ਸੈਣੀ; ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ ਅਮਰੀਕ ਸਿੰਘ, ਜਸਵਿੰਦਰ ਸਿੰਘ, ਅਮਨਦੀਪ ਸਿੰਘ ਅਤੇ ਸੁਲੱਖਣ ਸਿੰਘ, ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵੱਲੋਂ ਅਮਰਜੀਤ ਸਿੰਘ, ਧੰਨਾ ਸਿੰਘ, ਗੁਰਧਿਆਨ ਸਿੰਘ, ਰਣਧੀਰ ਸਿੰਘ ਅਤੇ ਕਰਮਜੀਤ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




