spot_img
spot_img

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Date:

spot_img

ਚੰਡੀਗੜ੍ਹ, 14 ਅਗਸਤ:ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਇਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ, 1 ਕਲਰਕ (ਲੇਖਾ) ਅਤੇ 1 ਕਲਰਕ, ਅਤੇ ਵਿੱਤ ਵਿਭਾਗ ਦੇ ਲੋਕਲ ਆਡਿਟ ਵਿੰਗ ਦੇ 4 ਕਲਰਕ ਸ਼ਾਮਿਲ ਹਨ।

ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ, ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਦਿੱਤੀ ਪ੍ਰਵਾਨਗੀ

ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ ਸਿੱਧੀ ਭਰਤੀ ਰਾਹੀਂ ਵੱਖ-ਵੱਖ ਅਸਾਮੀਆਂ ਲਈ ਹੁਣ ਤੱਕ ਕੁੱਲ 436 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ, ਜੋ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਇਸ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।ਵਿੱਤ ਮੰਤਰੀ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ ਹੁਣ ਤੱਕ ਹੋਈਆਂ ਭਰਤੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 160 ਉਮੀਦਵਾਰ ਆਬਕਾਰੀ ਅਤੇ ਕਰ ਇੰਸਪੈਕਟਰ, 142 ਕਲਰਕ, 39 ਕਲਰਕ (ਲੀਗਲ), 25 ਕਲਰਕ (ਅਕਾਊਂਟ), 5 ਕਲਰਕ (ਆਈ.ਟੀ.), 56 ਸਟੈਨੋਟਾਈਪਿਸਟ ਅਤੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ ਵਜੋਂ ਚੁਣੇ ਗਏ ਹਨ।

AGTF ਵੱਲੋਂ ਖ਼ਤਰਨਾਕ ਅਪਰਾਧੀ ਸੁਨੀਲ ਭੰਡਾਰੀ ਸਹਿਤ ਪੰਜ ਕਾਬੂ, ਕਈ ਹ+ਥਿਆਰ ਬਰਾਮਦ

ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਨੌਜਵਾਨਾਂ ਦੇ ਸਰਕਾਰੀ ਨੌਕਰੀਆਂ ਹਾਸਲ ਕਰਨ ਦੇ ਸੁਪਨੇ ਨੂੰ ਸਾਕਾਰ ਕਰਨਗੀਆਂ ਸਗੋਂ ਪੰਜਾਬ ਸਰਕਾਰ ਦੇ ਮਾਲੀਏ ਨੂੰ ਵਧਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾ ਕਿਹਾ ਕਿ ਇਹ ਪੇਸ਼ੇਵਰ ਨੌਜਵਾਨ ਸੂਬੇ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਵਿਕਾਸ ਪ੍ਰਤਾਪ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਅਤੇ ਆਬਕਾਰੀ ਤੇ ਕਰ (ਪ੍ਰਸ਼ਾਸਨ) ਦੀ ਵਧੀਕ ਕਮਿਸ਼ਨਰ ਜੀਵਨਜੋਤ ਕੌਰ ਵੀ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

👉ਮਾਰੂਤੀ ਸੁਜ਼ੂਕੀ, ਟੋਇਟਾ ਕਿਰਲੋਸਕਰ ਅਤੇ ਹੀਰੋ ਮੋਟੋਕਾਰਪ ਨੇ ਝੂਠ...

Vigilance Bureau ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

151 ਬੇਲ ਪੱਤਰ ਦੇ ਪੌਦੇ ਲਗਾਉਣ ਦੀ ਮੁਹਿੰਮ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਆਗਾਜ਼

Bathinda News:ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਸੰਭਾਲ ਪ੍ਰਤੀ...

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

👉ਬਿਆਸ ਤੇ ਰਾਵੀ ਦਰਿਆ ਦੀਆਂ 7 ਥਾਵਾਂ 'ਤੇ ਡੀ-ਸਿਲਟਿੰਗ...