ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

0
71
+1

Chandigarh News:ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਬਕਾਰੀ ਤੇ ਕਰ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਨਿਯੁਕਤ ਕੀਤੇ ਗਏ 7 ਕਲਰਕਾਂ ਅਤੇ 1 ਸੇਵਾਦਾਰ ਨੂੰ ਨਿਯੁਕਤੀ ਪੱਤਰ ਸੌਂਪੇ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਨਵੀਆਂ ਭੂਮਿਕਾਵਾਂ ਵਿੱਚ ਸਮਰਪਣ ਅਤੇ ਸਖ਼ਤ ਮਿਹਨਤ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ Punjab Police ’ਚ ਵੱਡਾ ਫ਼ੇਰਬਦਲ; 7 SSPs ਸਹਿਤ 21 IPS ਅਧਿਕਾਰੀ ਬਦਲੇ

ਉਨ੍ਹਾਂ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਆਬਕਾਰੀ ਤੇ ਕਰ ਵਿਭਾਗ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਆਸ ਪ੍ਰਗਟਾਈ ਕਿ ਇਹ ਕਰਮਚਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਨੇ 50,000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ ਸਗੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਮਨੁੱਖੀ ਵਸੀਲਿਆਂ ਦੀ ਕਮੀ ਨੂੰ ਵੀ ਪੂਰਾ ਕਰਕੇ ਉਨ੍ਹਾਂ ਨੂੰ ਮਜ਼ਬੂਤ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here