Chandigarh News : ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕ ਰਹੇ ਸੇਵਾ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ।ਵਫ਼ਦਾਂ ਨੂੰ ਹਮਦਰਦੀ ਨਾਲ ਨਿਰਪੱਖ ਸੁਣਵਾਈ ਦਾ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਅਤੇ ਬੋਰਡ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯੋਗ ਅਤੇ ਸਮਾਂਬੱਧ ਹੱਲ ਕੱਢਣ ਲਈ ਸਾਰੇ ਤਕਨੀਕੀ ਅਤੇ ਵਿੱਤੀ ਪਹਿਲੂਆਂ ਦੀ ਤੁਰੰਤ ਸਮੀਖਿਆ ਕਰਨ।ਮੀਟਿੰਗ ਦੌਰਾਨ ਉਠਾਏ ਗਏ ਮੁੱਖ ਮੁੱਦਿਆਂ ਵਿੱਚ ਕੰਟਰੈਕਟ ਢਾਂਚੇ ਤਹਿਤ ਮੁਲਾਜ਼ਮਾਂ ਨੂੰ ਪੱਕਾ ਕਰਨਾ, ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਰੋਲ ‘ਤੇ ਲਿਆਉਣਾ, ਰੋਕੀਆਂ ਗਈਆਂ ਸਾਲਾਨਾ ਤਰੱਕੀਆਂ (ਇਨਕਰੀਮੈਂਟ) ਬਹਾਲ ਕਰਨਾ, ਸਮਾਰਟ ਮੀਟਰਾਂ ਦੇ ਪ੍ਰਭਾਵ ਤੋਂ ਸੁਰੱਖਿਆ ਉਪਾਅ ਅਤੇ ਸੇਵਾਮੁਕਤ ਕਰਮਚਾਰੀਆਂ ਲਈ ਪੈਨਸ਼ਨਰੀ ਰਾਹਤ ਸ਼ਾਮਲ ਸਨ।
ਇਹ ਵੀ ਪੜ੍ਹੋ 👉CM Bhagwant Mann ਨੇ ਸੱਦੀ ਹਾਈ ਲੈਵਲ ਮੀਟਿੰਗ; ‘ਨਸ਼ਿਆਂ ਵਿਰੂਧ ਜੰਗ’ ਦੀ ਕਰਨਗੇ ਸਮੀਖਿਆ
ਮੀਟਿੰਗ ਦੌਰਾਨ ਇਨਲਿਸਟਮੈਂਟ-ਆਊਟਸੋਰਸਿੰਗ ਤਾਲਮੇਲ ਕਮੇਟੀ ਪੰਜਾਬ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਠੇਕਾ ਮੁਲਾਜ਼ਮ ਯੂਨੀਅਨ, ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ), ਸੋਸ਼ਲ ਕਰਮਚਾਰੀ ਯੂਨੀਅਨ (ਬੀ.ਆਰ.ਸੀ., ਸੀ.ਡੀ.ਐਸ., ਆਈ.ਈ.ਸੀ.), ਰਿਟਾਇਰਡ ਹੋਮ ਗਾਰਡਜ਼ ਵੈੱਲਫੇਅਰ ਐਸੋਸੀਏਸ਼ਨ, ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ, ਸਹਿਕਾਰੀ ਖੰਡ ਮਿੱਲਜ਼ ਵਰਕਰਜ਼ ਫੈਡਰੇਸ਼ਨ, ਬੇਰੁਜ਼ਗਾਰ ਸਾਂਝਾ ਮੋਰਚਾ ਅਤੇ ਨੈਸ਼ਨਲ ਹੈਲਥ ਮਿਸ਼ਨ ਕਰੋਨਾ ਵਲੰਟੀਅਰ ਯੂਨੀਅਨ ਵੱਲੋਂ ਮੰਗ ਪੱਤਰ ਸੌਂਪੇ ਗਏ।
ਇਹ ਵੀ ਪੜ੍ਹੋ 👉Punjab ‘ਚ ਸਿਵਲ ਹਸਪਤਾਲਾਂ ਦਾ ਸਮਾਂ ਬਦਲਿਆਂ, ਹਸਪਤਾਲਾਂ ‘ਚ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ…
ਇਨ੍ਹਾਂ ਮੀਟਿੰਗਾਂ ਦੌਰਾਨ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਵੱਲੋਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਜਗਦੀਪ ਸਿੰਘ, ਲਛਮਣ ਸਿੰਘ ਅਤੇ ਹਰਜਿੰਦਰ ਪਾਲ ਸਿੰਘ; ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸ਼ੇਰ ਸਿੰਘ ਖੰਨਾ, ਸੰਜੀਵ ਕੁਮਾਰ ਅਤੇ ਗਗਨਦੀਪ; ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਸੰਦੀਪ ਖੱਤਰੀ, ਬਲਵਿੰਦਰ ਸਿੰਘ, ਸੰਦੀਪ ਸਿੰਘ ਅਤੇ ਮਨਦੀਪ ਸਿੰਘ; ਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਵੱਲੋਂ ਗੁਰਵਿੰਦਰ ਸਿੰਘ ਕਾਹਲੋਂ, ਜਗਸੀਰ ਸਿੰਘ, ਮੋਲਕਦੀਪ ਸਿੰਘ ਰੰਧਾਵਾ ਅਤੇ ਮਨਜਿੰਦਰ ਸਿੰਘ; ਸੋਸ਼ਲ ਕਰਮਚਾਰੀ ਯੂਨੀਅਨ (ਬੀ.ਆਰ.ਸੀ., ਸੀ.ਡੀ.ਐਸ., ਆਈ.ਈ.ਸੀ.) ਵੱਲੋਂ ਰਣਜੀਤ ਸਿੰਘ, ਸੁਰਜੀਤ ਕੌਰ, ਜੈਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਚਾਹਲ; ਹੋਮ ਗਾਰਡਜ਼ ਵੈੱਲਫੇਅਰ ਐਸੋਸੀਏਸ਼ਨ (ਰਿਟਾ.) ਵੱਲੋਂ ਸੂਬਾ ਸਿੰਘ, ਗੁਰਦੀਪ ਸਿੰਘ, ਤਰਸੇਮ ਪਾਲ ਸਿੰਘ, ਸੂਰਜ ਪ੍ਰਕਾਸ਼ ਅਤੇ ਕ੍ਰਿਸ਼ਨ ਦੇਵ; ਸਹਿਕਾਰੀ ਖੰਡ ਮਿੱਲਜ਼ ਵਰਕਰਜ਼ ਫੈਡਰੇਸ਼ਨ ਵੱਲੋਂ ਪਿਆਰਾ ਸਿੰਘ ਅਤੇ ਪਲਵਿੰਦਰ ਸਿੰਘ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵੱਲੋਂ ਲਖਵੀਰ ਸਿੰਘ ਅਤੇ ਮਨਦੀਪ ਸਿੰਘ; ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਰਮਨ ਕੁਮਾਰ, ਅਮਨਦੀਪ ਸਿੰਘ, ਸੰਦੀਪ ਸਿੰਘ ਅਤੇ ਹਰਜਿੰਦਰ ਸਿੰਘ; ਅਤੇ ਨੈਸ਼ਨਲ ਹੈਲਥ ਮਿਸ਼ਨ ਕਰੋਨਾ ਵਲੰਟੀਅਰ ਵੱਲੋਂ ਗੁਰਪਿਆਰ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



