Finance Minister Harpal Singh Cheema ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

Date:

spot_img

👉ਭਗਵੰਤ ਮਾਨ ਸਰਕਾਰ ਸਿੱਖਿਆ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਕੰਮ ਕਰ ਰਹੀ : ਹਰਪਾਲ ਸਿੰਘ ਚੀਮਾ
👉ਪਟਵਾਰੀ ਯੂਨੀਅਨ ਨੂੰ ਤਨਖ਼ਾਹ ਦੇ ਮਸਲੇ ਦੇ ਜਲਦੀ ਹੱਲ ਦਾ ਭਰੋਸਾ: ਹਰਪਾਲ ਸਿੰਘ ਚੀਮਾ
Chandigarh News:Finance Minister Harpal Singh Cheema;ਸੂਬੇ ਦੇ ਮੁਲਾਜ਼ਮਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਰੈਵੇਨਿਊ ਪਟਵਾਰ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ ਅੱਠ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਮਸਲਿਆਂ ਅਤੇ ਮੰਗਾਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ।ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਫ਼ਦ ਨੇ ਆਪਣੀਆਂ ਤਨਖ਼ਾਹਾਂ ਗੁਆਂਢੀ ਸੂਬਿਆਂ ਦੇ ਮੁਲਾਜ਼ਮਾਂ ਦੇ ਬਰਾਬਰ ਤੈਅ ਕਰਨ ਦੀ ਮੰਗ ਰੱਖੀ।

ਇਹ ਵੀ ਪੜ੍ਹੋ 👉Harbhajan Singh ETO ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਯੂਨੀਅਨ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਦੀ ਮੰਗ ਦੇ ਜਲਦੀ ਹੱਲ ਦਾ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ ਵਿਸ਼ੇਸ਼ ਸਕੱਤਰ, ਵਿੱਤ ਨੂੰ ਯੂਨੀਅਨ ਨਾਲ ਮੀਟਿੰਗ ਕਰਨ ਅਤੇ ਉਨ੍ਹਾਂ ਦੀ ਮੰਗ ਦਾ ਸਮਾਂਬੱਧ ਤੇ ਢੁਕਵਾਂ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਹਨ।”ਕੈਬਨਿਟ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਨਾਲ ਵੀ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਵਿਸਥਾਰ ਨਾਲ ਸੁਣਨ ਉਪਰੰਤ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਿੱਖਿਆ ਵਿਭਾਗ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।”

ਇਹ ਵੀ ਪੜ੍ਹੋ 👉ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਮੀਟਿੰਗਾਂ ਦੌਰਾਨ ਦਿ ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ ਤੋਂ ਬਲਰਾਜ ਸਿੰਘ ਔਜਲਾ ਅਤੇ ਸੁਖਪ੍ਰੀਤ ਸਿੰਘ ਢਿੱਲੋਂ, 4161 ਰੀਕਾਸਟ ਸੂਚੀਆਂ ਅਧਿਆਪਕ (ਪੰਜਾਬ) ਤੋਂ ਬਲਕਾਰ ਸਿੰਘ ਅਤੇ ਮਨਪ੍ਰੀਤ ਸਿੰਘ, ਵਿਸ਼ੇਸ਼ ਅਧਿਆਪਕ ਯੂਨੀਅਨ ਪੰਜਾਬ ਐਕਸ਼ਨ ਕਮੇਟੀ ਤੋਂ ਵਰਿੰਦਰ ਵੈਹਰਾ ਅਤੇ ਸੁਲੱਖਣ ਸਿੰਘ, ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ (55% ਤੋਂ ਪੀੜਤ) ਤੋਂ ਗੁਰਪ੍ਰੀਤ ਸਿੰਘ ਪੱਕਾ ਕਲਾਂ ਅਤੇ ਗੁਰਪ੍ਰੀਤ ਸਿੰਘ ਗਾਜ਼ੀਪੁਰ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਵਿਕਾਸ ਸਾਹਨੀ ਅਤੇ ਲਖਵਿੰਦਰ ਕੌਰ, ਈ.ਟੀ.ਟੀ. ਟੈੱਟ ਪਾਸ 5994 ਬੈਕਲਾਗ ਅਧਿਆਪਕ ਯੂਨੀਅਨ, ਪੰਜਾਬ ਤੋਂ ਅਸ਼ੋਕ ਬਾਵਾ, 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਜਸਪਾਲ ਸਿੰਘ ਅਤੇ ਮਮਤਾ ਕੌਰ, ਅਤੇ ਅਨਏਡਿਡ ਸਟਾਫ ਆਫ਼ ਏਡਿਡ ਸਕੂਲ ਫਰੰਟ ਤੋਂ ਨਿਰਭੈ ਸਿੰਘ ਅਤੇ ਸੁਖਚੈਨ ਸਿੰਘ ਨੇ ਆਪਣੇ ਮਸਲੇ ਅਤੇ ਚਿੰਤਾਵਾਂ ਰੱਖੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

MRSPTU ਵਿਖੇ ਵਿਸ਼ਵ ਵਿਗਿਆਨ ਦਿਵਸ ਦਾ ਸ਼ਾਨਦਾਰ ਆਯੋਜਨ

Bathinda News: MRSPTU ;ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...

Cabinet Minister Mohinder Bhagat ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

👉ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ...

Harbhajan Singh ETO ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

👉ਪਟਿਆਲਾ-ਸੰਗਰੂਰ-ਬਠਿੰਡਾ ਕੌਮੀ ਮਾਰਗ ’ਤੇ ਭਾਖੜਾ ਨਹਿਰ ਦਾ ਸਟੀਲ ਵਾਲਾ...