spot_img

Finance Minister Harpal Singh Cheema ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

Date:

spot_img

👉ਭਗਵੰਤ ਮਾਨ ਸਰਕਾਰ ਗੱਲਬਾਤ ਰਾਹੀਂ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
Chandigarh News: ਮੁਲਾਜ਼ਮਾਂ ਅਤੇ ਕਾਰਜਬਲ ਦੇ ਵੱਖ-ਵੱਖ ਵਰਗਾਂ ਦੇ ਜਾਇਜ਼ ਮਸਲਿਆਂ ਨੂੰ ਆਪਸੀ ਗੱਲਬਾਤ, ਪਾਰਦਰਸ਼ਤਾ ਅਤੇ ਉਸਾਰੂ ਪਹੁੰਚ ਰਾਹੀਂ ਹੱਲ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਲੜੀ ਕੀਤੀ।ਮੀਟਿੰਗਾਂ ਦੌਰਾਨ ਸੰਯੁਕਤ ਦਿਵਿਆਂਗ ਮੋਰਚਾ (ਪੰਜਾਬ), ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ, ਮਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਅਤੇ ਨੇਤਰਹੀਣ ਏਕਤਾ ਪੰਜਾਬ ਐਸੋਸੀਏਸ਼ਨ ਦੇ ਵਫ਼ਦਾਂ ਨੇ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਸੌਂਪੇ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੇ ਪ੍ਰਸ਼ਾਸਨਿਕ, ਸੇਵਾ-ਮੁਕਤ/ਨੌਕਰੀ ਸਬੰਧੀ ਅਤੇ ਭਲਾਈ ਨਾਲ ਜੁੜੇ ਮਸਲਿਆਂ ਤੋਂ ਜਾਣੂ ਕਰਵਾਇਆ।

ਇਹ ਵੀ ਪੜ੍ਹੋ  ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਵਿਚਾਰ-ਵਟਾਂਦਰੇ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰੇਕ ਵਫ਼ਦ ਦੇ ਨੁਮਾਇੰਦਿਆਂ ਨੂੰ ਧੀਰਜ ਨਾਲ ਸੁਣਿਆ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਗੌਰ ਨਾਲ ਦਰਜ ਕੀਤਾ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ‘ਖੁੱਲ੍ਹੇ ਦਰਵਾਜ਼ੇ’ ਦੀ ਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਉਸਾਰੂ ਅਤੇ ਪਾਰਦਰਸ਼ੀ ਢੰਗ ਨਾਲ ਰਾਬਤਾ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸੂਬੇ ਦੇ ਕੰਮਕਾਜ ਵਿੱਚ ਮੁਲਾਜ਼ਮਾਂ ਅਤੇ ਕਾਰਜਬਲ ਦੇ ਵੱਖ-ਵੱਖ ਵਰਗਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ ਅਤੇ ਜਾਇਜ਼ ਮੰਗਾਂ ਦੀ ਪੜਤਾਲ ਹਾਂ-ਪੱਖੀ ਰਵੱਈਏ ਨਾਲ ਕਰਨ ਲਈ ਵਚਨਬੱਧ ਹੈ।ਵਿੱਤ ਮੰਤਰੀ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਵੱਲੋਂ ਸੌਂਪੇ ਗਏ ਮੰਗ-ਪੱਤਰਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  ਲੰਬੀ ’ਚ ਅਕਾਲੀ ਦਲ ਨੂੰ ਇੱਕ ਹੋਰ ਝਟਕਾ:ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ’ਚ ਤਕਰੀਬਨ ਤਿੰਨ ਦਰਜਨ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ

ਉਨ੍ਹਾਂ ਵਿਭਾਗਾਂ ਨੂੰ ਮੌਜੂਦਾ ਨੀਤੀਆਂ ਅਤੇ ਨਿਯਮਾਂ ਅਨੁਸਾਰ ਮੁੱਦਿਆਂ ਦਾ ਮੁਲਾਂਕਣ ਕਰਨ ਅਤੇ ਪ੍ਰਵਾਨਿਤ ਦਾਇਰੇ ਵਿੱਚ ਵਿਵਹਾਰਕ ਹੱਲ ਲੱਭਣ ਲਈ ਕਿਹਾ।ਉਨ੍ਹਾਂ ਵਿਭਾਗਾਂ ਨੂੰ ਇਨ੍ਹਾਂ ਮਾਮਲਿਆਂ ਦੀ ਸਮਾਂਬੱਧ ਢੰਗ ਨਾਲ ਪੜਤਾਲ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਜਾਇਜ਼ ਚਿੰਤਾਵਾਂ ਦਾ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ।ਵਿੱਤ ਮੰਤਰੀ ਨੇ ਦੁਹਰਾਇਆ ਕਿ ਕੈਬਨਿਟ ਸਬ-ਕਮੇਟੀ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਲਗਾਤਾਰ ਰਾਬਤਾ ਕਾਇਮ ਰੱਖੇਗੀ ਅਤੇ ਵਿਵਹਾਰਕ ਤੇ ਨੀਤੀ-ਅਨੁਕੂਲ ਹੱਲ ਲੱਭਣ ਦੇ ਉਦੇਸ਼ ਨਾਲ ਉਨ੍ਹਾਂ ਦੇ ਮਸਲਿਆਂ ਦੀ ਪੜਚੋਲ ਜਾਰੀ ਰੱਖੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Cabinet Minister Shruti Chaudhary ने तोशाम हलके में दी 25.34 करोड़ की सौगात

👉4 परियोजनाओं का शिलान्यास, 5 का लोकार्पण किया Haryana News:...

शहरी स्थानीय निकाय मंत्री विपुल गोयल की अध्यक्षता में हुई कार्य समिति की बैठक

👉ठोस कचरा प्रबंधन, चिल्ड्रन पार्क और डिजिटल लाइब्रेरी सहित...

खेल युवाओं को अनुशासन, संघर्ष और टीम भावना के साथ आगे बढ़ने का अवसर देते हैं: राव नरबीर सिंह

👉रामा अत्रे महिला टी-20 क्रिकेट टूर्नामेंट का कैबिनेट मंत्री...

‘आइडिया से इनोवेशन और इनोवेशन से समाधान’ की दिशा में हरियाणा की महत्वपूर्ण पहल

👉मुख्यमंत्री नायब सिंह सैनी ने हरियाणा स्टेट इनोवेशन सोसाइटी...