👉ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼
ਵਿਭਾਗਾਂ ਨੂੰ ਠੇਕਾ ਅਧਾਰਤ ਅਤੇ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ, ਤਨਖਾਹ ਵਿੱਚ ਸੋਧ ਕਰਨ, ਸੇਵਾ ਨੀਤੀਆਂ ਅਤੇ ਭਲਾਈ ਲਾਭਾਂ ਨਾਲ ਸਬੰਧਤ ਮੁੱਦਿਆਂ ਕਰਵਾਈ ਤੇਜ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ
Chandigarh News:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਬਾਰੇ ਚਰਚਾ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਦੇ ਠੋਸ ਹੱਲ ਲੱਭਣ ਲਈ ਵੱਖ-ਵੱਖ ਮੀਟਿੰਗਾਂ ਕੀਤੀਆਂ।ਇਹਨਾਂ ਮੀਟਿੰਗਾਂ ਵਿੱਚ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ, ਓਵਰਏਜ ਬੇਰੋਜ਼ਗਰ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਅਤੇ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੇ ਵਫ਼ਦ ਨਾਲ ਵਿਚਾਰ ਚਰਚਾ ਕੀਤੀ ਗਈ।ਪੰਜਾਬ ਸਰਕਾਰ ਦੀ ਮੁਲਜ਼ਮਾਂ ਪ੍ਰਤੀ ਸਕਾਰਾਤਮਕ ਰਵਈਏ ਬਾਰੇ ਕਰਮਚਾਰੀ ਯੂਨੀਅਨਾਂ ਨੂੰ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਰਮਚਾਰੀਆਂ ਦੇ ਜਾਇਜ਼ ਮੁੱਦਿਆਂ ਨੂੰ ਰਚਨਾਤਮਕ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸਾਰੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਨਿਰੀਖਣ ਕਰਦਿਆਂ ਇਹਨਾਂ ਦੇ ਹੱਲ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇਗੀ।”ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਸਿਹਤ ਅਤੇ ਜੀਵਨ ਬੀਮਾ ਕਵਰੇਜ ਪ੍ਰਦਾਨ ਕਰਨ ਵਾਸਤੇ ਇੱਕ ਵਿਆਪਕ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।ਕਰਮਚਾਰੀ ਯੂਨੀਅਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਦੀ ਸਮੀਖਿਆ ਕਰਦਿਆਂ, ਹਰਪਾਲ ਸਿੰਘ ਚੀਮਾ ਨੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਠੇਕਾ ਅਧਾਰਤ ਅਤੇ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ, ਆਉਣ ਵਾਲੀਆਂ ਮਾਸਟਰ ਕਾਡਰ ਦੀਆਂ ਭਰਤੀਆਂ ਲਈ ਉਮਰ ਵਿੱਚ ਛੋਟ, ਤਨਖਾਹ ਵਿੱਚ ਸੋਧ, ਪਾਰਦਰਸ਼ੀ ਢੰਗ ਨਾਲ ਤਬਾਦਲਾ ਅਤੇ ਸੇਵਾ ਨੀਤੀਆਂ ਅਤੇ ਭਲਾਈ ਲਾਭਾਂ ਦੀ ਬਹਾਲੀ ਨਾਲ ਸਬੰਧਤ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ।
ਵਿਆਪਕ ਵਿਚਾਰ-ਵਟਾਂਦਰੇ ਉਪਰੰਤ, ਉਨ੍ਹਾਂ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।ਮੀਟਿੰਗਾਂ ਦੌਰਾਨ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ ਤੋਂ ਦਵਿੰਦਰਪਾਲ ਸਿੰਘ ਲਸੋਈ, ਜਸਵਿੰਦਰ ਕੁਮਾਰ, ਮਨਪ੍ਰੀਤ ਸਿੰਘ ਢਿੱਲੋਂ ਅਤੇ ਹਰਭਜਨ ਸਿੰਘ, ਓਵਰਏਜ ਬੇਰੋਜ਼ਗਰ ਯੂਨੀਅਨ ਤੋਂ ਰਮਨ ਕੁਮਾਰ ਮਲੋਟ ਅਤੇ ਲਲਿਤਾ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ ਤੋਂ ਸਲੀਮ ਮੁਹੰਮਦ, ਅਮਰਜੋਤ ਜੋਸ਼ੀ, ਅਮਨਦੀਪ ਸ਼ਾਸਤਰੀ ਅਤੇ ਬਲਵਿੰਦਰ ਸਿੰਘ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਤੋਂ ਜਸਮੇਲ ਸਿੰਘ ਦਿਓਲ, ਗੁਰਜੰਟ ਸਿੰਘ ਅਤੇ ਰੁਪਿੰਦਰ ਕੌਰ ਅਤੇ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਤੋਂ ਸਰੋਜ ਬਾਲਾ ਅਤੇ ਸੁਰਜਿੰਦਰ ਕੌਰ ਨੇ ਆਪਣੇ ਮੁੱਦੇ ਪੇਸ਼ ਕੀਤੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


