ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ

Date:

spot_img

Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਦਾ ਉਦਘਾਟਨ ਕੀਤਾ। ਵਿੱਤ ਮੰਤਰੀ ਨੇ ਇਸ ਪਹਿਲਕਦਮੀ ਦੀ ਆਰਥਿਕ ਵਿਕਾਸ, ਇਨੋਵੇਸ਼ਨ ਅਤੇ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਸ਼ਲਾਘਾ ਕੀਤੀ।ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੈਗਾ ਵਪਾਰ ਮੇਲੇ ਸਾਡੇ ਦੇਸ਼ ਅਤੇ ਸੂਬੇ ਦੀ ਵਿਕਾਸ ਸਮਰੱਥਾ ਨੂੰ ਦਰਸਾਉਣ ਅਤੇ ਵਪਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਇਵੈਂਟ ਕਾਰੋਬਾਰੀਆਂ ਨੂੰ ਆਪਣੇ ਉਤਪਾਦਾਂ, ਸੇਵਾਵਾਂ ਅਤੇ ਇਨੋਵੇਸ਼ਨਜ਼ ਦਾ ਪ੍ਰਦਰਸ਼ਨ ਕਰਨ, ਸੰਪਰਕ ਸਥਾਪਤ ਕਰਨ, ਗਿਆਨ ਸਾਂਝਾ ਕਰਨ ਅਤੇ ਵਿਕਾਸ ਦੇ ਨਵੇਂ ਮੌਕਿਆਂ ਦੀ ਖੋਜ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦੇ ਹਨ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ: ਹਰਪਾਲ ਸਿੰਘ ਚੀਮਾ  

ਵਿੱਤ ਮੰਤਰੀ ਨੇ ਉਦਯੋਗ ਅਤੇ ਵਪਾਰ ਵਿੱਚ ਪੰਜਾਬ ਦੀ ਅਮੀਰ ਵਿਰਾਸਤ ਦਾ ਜਿਕਰ ਕਰਦਿਆਂ ਕਿਹਾ ਕਿ ਸੂਬਾ ਹਮੇਸ਼ਾ ਹੀ ਉੱਦਮੀਆਂ, ਖੋਜਕਾਰਾਂ ਅਤੇ ਵਪਾਰੀਆਂ ਦਾ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵਿਰਾਸਤ ਨੂੰ ਅੱਗੇ ਵਧਾਉਣ, ਉੱਚ-ਗੁਣਵੱਤਾ ਵਾਲੀਆਂ ਚੀਜ਼ਾਂ ਅਤੇ ਸੇਵਾਵਾਂ ਦਾ ਉਤਪਾਦਨ ਕਰਨ, ਅਤੇ ਉਦਯੋਗ ਅਤੇ ਵਪਾਰ ਲਈ ਇੱਕ ਅਨੁਕੂਲ ਮਾਹੌਲ ਬਣਾਉਣ ਲਈ ਵਚਨਬੱਧ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਵਪਾਰ ਮੇਲੇ ਨੂੰ ਕਰਵਾਉਣ ਲਈ ਬੰਗਾਲ ਚੈਂਬਰ ਅਤੇ ਜੀਐਸ ਮਾਰਕੀਟਿੰਗ ਐਸੋਸੀਏਟਸ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਸਮਾਗਮ ਸਫ਼ਲਤਾਪੂਰਬਕ ਸੰਪੰਨ ਹੋਵੇਗਾ ਅਤੇ ਨਾਲ ਨਵੇਂ ਕਾਰੋਬਾਰੀ ਉੱਦਮਾਂ ਅਤੇ ਵਪਾਰਕ ਭਾਈਵਾਲੀਆਂ ਦੀ ਨੀਂਹ ਰੱਖੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Bathinda Police ਦੀ ਮੁਸਤੈਦੀ ਨਾਲ ਚੋਰੀ ਹੋਈ ਐਕਟਿਵਾ ਬਰਾਮਦ

Bathinda News:Bathinda Police ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਜਨਤਕ...

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026:ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ

👉ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ 'ਤੇ ਰਹੀ ਭਾਰਤੀ ਟੀਮ 👉ਮੁੱਖ...

25 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਨੇ ਰੰਗੇ ਹੱਥੀ ਚੁੱਕਿਆ

Sangrur News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

AAP ਛੱਡ BJP ‘ਚ ਜਾਣ ਵਾਲੇ ਸਾਬਕਾ ਵਿਧਾਇਕ ‘ਤੇ ਬਰਗਾੜੀ ਕਾਂਡ ਦੇ ਸ਼ਹੀਦ ਦੇ ਪੁੱਤਰ ਵੱਲੋਂ ਗੰਭੀਰ ਦੋਸ਼

👉ਸੁਖਰਾਜ ਸਿੰਘ ਨਿਆਮੀਵਾਲਾ ਨੇ ਚੁੱਕੇ ਸਵਾਲ,ਕਿਹਾ 'ਮੇਰੇ ਪਿਤਾ ਦੇ...