ਚੰਡੀਗੜ੍ਹ,27 ਜਨਵਰੀ:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ ਨੂੰ ਆਪਣੇ ਇਸ ਘਿਨਾਉਣੇ ਕਾਰੇ ਲਈ ਸਖ਼ਤ ਤੋਂ ਸਖ਼ਤ ਸਜਾ ਮਿਲੇ।
ਇਹ ਵੀ ਪੜ੍ਹੋ ਡਾ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ
ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਪਿੱਛੇ ਅਸਲ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਵਿੱਚ ਸ਼ਾਮਿਲ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੰਜਾਬ ਸਰਕਾਰ ਉਸ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਅਸੀਂ ਉਦੋਂ ਤੱਕ ਚੈਨ ਨਹੀਂ ਬੈਠਾਂਗੇ ਜਦੋਂ ਤੱਕ ਸਾਰੇ ਸਾਜ਼ਿਸ਼ਕਰਤਾਵਾਂ ਨੂੰ ਨਿਆਂ ਦੇ ਘੇਰੇ ਵਿੱਚ ਨਹੀਂ ਲਿਆਂਦਾ ਜਾਂਦਾ।
ਪੰਜਾਬ ਵਾਸੀਆਂ ਨੂੰ ਭਾਰਤੀ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਅਤੇ ਡਾ: ਅੰਬੇਡਕਰ ਦੀ ਵਿਰਾਸਤ ਨੂੰ ਸੰਭਾਲਦੇ ਹੋਏ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਵਿਰਾਸਤ ਦਾ ਸਤਿਕਾਰ ਕਰਦਿਆਂ ਅਜਿਹੀਆਂ ਵੰਡੀਆਂ ਪਾਉਣ ਵਾਲੀਆਂ ਨਫ਼ਰਤ ਭਰੀਆਂ ਹਰਕਤਾਂ ਵਿਰੁੱਧ ਇੱਕਜੁੱਟ ਹੋ ਕੇ ਇੰਨ੍ਹਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਇੱਥੇ ਨਫ਼ਰਤ ਦੇ ਬੀਜ ਨਹੀਂ ਉੱਘ ਸਕਦੇ। ਉਨ੍ਹਾਂ ਕਿਹਾ ਕਿ ਸਾਡਾ ਭਾਈਚਾਰਾ ਸਦੀਆਂ ਤੋਂ ਕਾਇਮ ਹੈ ਅਤੇ ਹਮੇਸ਼ਾਂ ਕਾਇਮ ਰਹੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite





