Monday, February 2, 2026

ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਗਣਤੰਤਰ ਦਿਵਸ ਮੌਕੇ ਬਠਿੰਡਾ ’ਚ ਲਹਿਰਾਇਆ ਕੌਮੀ ਤਿੰਰਗਾ

Date:

spot_img

Bathinda News : ਮਾਣਯੋਗ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਤੇ ਕਰ ਮੰਤਰੀ, ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ, ਖੁਸ਼ਹਾਲ, ਹੱਸਦਾ ਤੇ ਖੇਡਦਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ ਅਤੇ ਸਰਕਾਰ ਵਲੋਂ ਸਿਹਤ, ਸਿੱਖਿਆ ਤੇ ਹੋਰ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਕ੍ਰਾਂਤੀਕਾਰੀ ਤਬਦੀਲੀਆਂ ਦੀ ਸ਼ਲਾਘਾ ਕੀਤੀ। ਸਮਾਗਮ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ ਕੋਟਫੱਤਾ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਅਤੇ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਮੌਜੂਦ ਰਹੇ।ਇਸ ਤੋਂ ਪਹਿਲਾਂ ਵਿੱਤ ਮੰਤਰੀ ਪੰਜਾਬ ਸ ਹਰਪਾਲ ਸਿੰਘ ਚੀਮਾ ਨੇ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਐਸਐਸਪੀ ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਅਤੇ ਪ੍ਰੇਡ ਕਮਾਂਡਰ ਸ਼੍ਰੀ ਰਾਹੁਲ ਭਾਰਦਵਾਜ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਤੋਂ ਪਹਿਲਾ ਸੰਬੋਧਨ ਕਰਦਿਆਂ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਤੇ ਬਠਿੰਡਾ ਵਾਸੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ। ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਸਾਡਾ ਇਤਿਹਾਸ ਜਲ੍ਹਿਆਂਵਾਲਾ ਬਾਗ਼ ਅਤੇ ਹੋਰ ਖੂਨੀ ਸਾਕਿਆਂ ਨਾਲ ਭਰਿਆ ਹੋਇਆ ਹੈ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ।ਇਸ ਦੌਰਾਨ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਸ ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ।

ਇਹ ਵੀ ਪੜ੍ਹੋ ਬੀਬੀਐਮਬੀ ਤਲਵਾੜਾ ਵੱਲੋਂ 77ਵਾਂ ਗਣਤੰਤਰ ਦਿਵਸ ਕੌਮੀ ਜਜਬੇ ਅਤੇ ਉਤਸਾਹ ਨਾਲ ਮਨਾਇਆ ਗਿਆ

ਸਾਡੀ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਸੰਬੋਧਨ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲੀਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਹੈ। ਪੰਜਾਬ ਸਰਕਾਰ ਨੇ ਧਰਮੀ ਫੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ। ਸਾਡੀ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ। ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਲਈ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਵਿੱਚ 1 ਫੀਸਦੀ ਰਾਖਵਾਂਕਰਨ ਦਾ ਉਪਬੰਧ ਵੀ ਹੈ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਨੇ ਅਪ੍ਰੈਲ 2022 ਤੋਂ ਹੁਣ ਤੱਕ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ। ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਉਣ ਵਾਲੀਆਂ ਪੀੜੀਆਂ ਨੂੰ ਇਸ ਵਿਰਾਸਤ ਤੋਂ ਜਾਣੂੰ ਕਰਵਾਉਣ ਲਈ ਵਚਨਬੱਧ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵਿਸ਼ਵ ਪੱਧਰੀ ਸਮਾਗਮਾਂ ਕਰਵਾਏ ਗਏ।ਇਸ ਦੌਰਾਨ ਸ ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਵਿਰਾਸਤੀ ਮਾਰਗ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸੂਬੇ ਦੇ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੇ ਜੀਵਨ ਤੇ ਸ਼ਹਾਦਤ ਬਾਰੇ 15-ਦਿਨਾਂ ਦਾ ਵਿਦਿਅਕ ਪਾਠਕ੍ਰਮ ਲਿਆਂਦਾ ਗਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਸਮਰਪਿਤ ਆਧੁਨਿਕ ਇਮਾਰਤ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਪੀਰਾਂ ਵੱਲੋਂ ਦਰਸ਼ਾਏ ਰਸਤੇ ਉੱਤੇ ਚੱਲਦਿਆਂ ਹੀ ਸਾਡੀ ਸਰਕਾਰ ਨੇ ਸਿੱਖਿਆ, ਸਿਹਤ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਹਮੇਸ਼ਾਂ ਮੁੱਖ ਰੱਖਿਆ ਹੈ। ਸਾਡੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਗਰੰਟੀਆਂ ਨੂੰ ਪੂਰਾ ਕਰਨ ਲਈ ਪਹਿਲੇ ਦਿਨ ਤੋਂ ਹੀ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਉੱਤੇ ਜੋਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਮਹਿਜ਼ 3.5 ਸਾਲਾਂ ਵਿੱਚ 36,948 ਕਰੋੜ ਰੁਪਏ ਦਾ ਆਬਕਾਰੀ ਮਾਲੀਆ, 81,417 ਕਰੋੜ ਰੁਪਏ ਦਾ ਜੀ.ਐਸ.ਟੀ, ਅਤੇ 19,016 ਕਰੋੜ ਰੁਪਏ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਪ੍ਰਾਪਤ ਕੀਤੇ ਹਨ। ਇਸ ਦੀ ਤੁਲਨਾ ਵਿੱਚ, ਕਾਂਗਰਸ ਸਰਕਾਰ ਨੇ ਆਪਣੇ 5 ਸਾਲਾਂ ਵਿੱਚ ਆਬਕਾਰੀ ਤੋਂ ਸਿਰਫ 27,395 ਕਰੋੜ ਰੁਪਏ ਅਤੇ ਅਕਾਲੀ-ਭਾਜਪਾ ਸਰਕਾਰ ਨੇ 20,545 ਕਰੋੜ ਰੁਪਏ, ਅਤੇ ਸਟੈਂਪ ਤੇ ਰਜਿਸਟ੍ਰੇਸ਼ਨ ਤੋਂ ਕਾਂਗਰਸ ਨੇ 12,469 ਕਰੋੜ ਰੁਪਏ ਅਤੇ ਅਕਾਲੀ-ਭਾਜਪਾ ਨੇ 12,387 ਕਰੋੜ ਰੁਪਏਪ੍ਰਾਪਤ ਕੀਤੇ ਸਨ।

ਇਹ ਵੀ ਪੜ੍ਹੋ Punjab Police ਦੇ ਕਾਂਸਟੇਬਲ ਦੇ ਕਾਤਲਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਸੂਬਾ ਸਰਕਾਰ ਦਾ ਆਪਣਾ ਕਰ ਮਾਲੀਆ 3.5 ਸਾਲਾਂ ਵਿੱਚ 1,86,314 ਕਰੋੜ ਰੁਪਏ ਰਿਹਾ ਹੈ ਅਤੇ ਕਾਂਗਰਸ ਸਰਕਾਰ ਦੇ 5 ਸਾਲਾਂ ਦੇ ਮੁਕਾਬਲੇ, ਅਸੀਂ ਮਹਿਜ਼ ਸਾਢੇ ਤਿੰਨ ਸਾਲਾਂ ਵਿੱਚ ਹੀ 26,900 ਕਰੋੜ ਰੁਪਏ ਤੋਂ ਵੱਧ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਸਿਰਫ ਮਾਲੀਏ ਵਿੱਚ ਵਾਧਾ ਨਹੀਂ ਕੀਤਾ, ਸਗੋਂ ਪੰਜਾਬ ਦੇ ਵਿਕਾਸ ‘ਤੇ ਖਰਚ ਵੀ ਕੀਤਾ ਹੈ। ਸਾਡੀ ਸਰਕਾਰ ਨੇ 3.5 ਸਾਲਾਂ ਵਿੱਚ 21,824 ਕਰੋੜ ਰੁਪਏ ਪੂੰਜੀਗਤ ਖਰਚ ਵਜੋਂ ਵਰਤੇ ਹਨ, ਜਦਕਿ ਕਾਂਗਰਸ ਸਰਕਾਰ ਨੇ ਆਪਣੇ ਪੂਰੇ 5 ਸਾਲਾਂ ਵਿੱਚ ਸਿਰਫ 19,356 ਕਰੋੜ ਰੁਪਏ ਅਤੇ ਅਕਾਲੀ-ਭਾਜਪਾ ਨੇ 14,641 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਖਰਚੇ ਸਨ।ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਪ੍ਰਾਪਤੀਆਂ ਕਰ ਪਾਲਣ ਨੂੰ ਉਤਸ਼ਾਹਿਤ ਕਰਕੇ ਅਤੇ ਟੈਕਸ ਇੰਟੈਲੀਜੈਂਸ ਯੂਨਿਟ ਵਰਗੇ ਆਧੁਨਿਕ ਉਪਰਾਲਿਆਂ ਰਾਹੀਂ ਹਾਸਿਲ ਕੀਤੀਆਂ ਹਨ। ਲੋਕਾਂ ਨੂੰ ਆਪਣੀ ਖਰੀਦ ਦਾ ਬਿੱਲ ਲੈਣ ਵਾਸਤੇ ਉਤਸ਼ਾਹਿਤ ਕਰਨ ਲਈ “ਬਿੱਲ ਲਿਆਓ ਇਨਾਮ ਪਾਓ” ਸਕੀਮ ਤਹਿਤ ਅਪ੍ਰੈਲ 2025 ਤੋਂ ਦਸੰਬਰ 2025 ਤੱਕ ‘ਮੇਰਾ ਬਿੱਲ’ ਐਪ ਉਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ 2292 ਜੇਤੂਆਂ ਨੂੰ 1 ਕਰੋੜ 43 ਲੱਖ 90 ਹਜ਼ਾਰ ਰੁਪਏ ਦੇ ਇਨਾਮਾਂ ਨਾਲ ਨਿਵਾਜਿਆ ਗਿਆ ਹੈ। ਵਿੱਦਿਅਕ ਸਾਲ 2025-26 ਵਿੱਚ “ਉੱਦਮਤਾ” ਨੂੰ 11ਵੀਂ ਜਮਾਤ ਵਿੱਚ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਕੇ ਨੌਕਰੀ ਮੰਗਣ ਵਾਲੇ ਨਹੀਂ ਸਗੋਂ ਰੋਜ਼ਗਾਰ ਦੇਣ ਵਾਲੇ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਨਸ਼ਿਆਂ ਦੀ ਰੋਕਥਾਮ ਸੰਬੰਧੀ ਪਾਠਕ੍ਰਮ ਲਾਗੂ ਕੀਤਾ ਗਿਆ। ਇਸ ਨਾਲ ਤਕਰੀਬਨ 8 ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੇ ਇਸ ਅਲਾਮਤ ਤੋਂ ਦੂਰ ਰਹਿਣ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ ਮੇਨ 45 ਨੇ ਜੇ.ਈ.ਈ. ਅਡਵਾਂਸ ਅਤੇ 847 ਨੇ ਨੀਟ ਪਾਸ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਕਰਨ ਲਈ 234 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਤੋਂ ਸਿਖਲਾਈ ਪ੍ਰਦਾਨ ਕਰਵਾਈ ਗਈ, 216 ਪ੍ਰਾਇਮਰੀ ਕੇਡਰ ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਤੋਂ ਸਿਖਲਾਈ ਦਿਵਾਈ ਗਈ ਅਤੇ 199 ਮੁੱਖ ਅਧਿਆਪਕ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ। ਸੂਬੇ ਦੇ 118 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਬਦਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਟਰਾਂਸਪੋਰਟੇਸ਼ਨ ਸੇਵਾ ਵੀ ਸ਼ੁਰੂ ਕੀਤੀ ਗਈ ਹੈ, ਜਿਸ ਦਾ 10 ਹਜਾਰ ਤੋਂ ਵੱਧ ਵਿਦਿਆਰਥੀ ਲਾਭ ਲੈ ਰਹੇ ਹਨ।

ਇਹ ਵੀ ਪੜ੍ਹੋ CM Bhagwant Mann ਨੇ Hoshiarpur ‘ਚ ਕੌਮੀ ਤਿਰੰਗਾ ਲਹਿਰਾਇਆ, ਦੇਖੋ Live

ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ (ਐੱਨ.ਏ.ਐੱਸ) 2024 ਵਿੱਚ ਕੇਰਲਾ ਵਰਗੇ ਸੂਬੇ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਵਿੱਚ ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕੀਤੀ ਗਈ ਹੈ। ਉਦਯੋਗ ਤੇ ਮਾਰਕੀਟ ਦੀਆਂ ਲੋੜਾਂ ਦੇ ਮੱਦੇਨਜ਼ਰ 814 ਨਵੇਂ ਟਰੇਡ ਵੀ ਸ਼ੁਰੂ ਕੀਤੇ ਗਏ ਹਨ। 34 ਸਮਰਪਿਤ ਮਹਿਲਾ ਆਈ.ਟੀ.ਆਈਜ਼. ਅਤੇ ਕੁੜੀਆਂ ਲਈ ਵਿਸ਼ੇਸ਼ ਕੋਰਸਾਂ ਰਾਹੀਂ ਮਹਿਲਾਵਾਂ ਨੂੰ ਸਸ਼ਕਤ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਲੜਕੀਆਂ ਲਈ ਸਹਿ-ਸਿੱਖਿਆ ਟਰੇਡਾਂ ਵਿੱਚ ਔਰਤਾਂ ਲਈ 30% ਰਾਖਵਾਂਕਰਨ ਕੀਤਾ ਗਿਆ ਹੈ। ਪਹਿਲੀ ਵਾਰ, ਸੈਸ਼ਨ 2025 ਤੋਂ ਨੇਤਰਹੀਣ ਵਿਦਿਆਰਥੀਆਂ ਲਈ ਵਿਸ਼ੇਸ਼ ਤੌਰ ‘ਤੇ ਇੱਕ ਸਮਰਪਿਤ ਕੰਪਿਊਟਰ ਕੋਰਸ ਪੇਸ਼ ਕੀਤਾ ਗਿਆ ਹੈ। ਪੰਜਾਬ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਖੇ ਬੀ.ਟੈਕ. ਵਿੱਚ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਸ਼ੁਰੂ ਕੀਤਾ। ਇਹ ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰੋਗਰਾਮ ਹੈ, ਜਿਸਦੇ ਤਹਿਤ ਪਹਿਲੇ ਸਮੈਸਟਰ ਤੋਂ ਹੀ ਵਿਦਿਆਰਥੀ ਉਦਯੋਗ ਦਾ ਹਿੱਸਾ ਹੋਣਗੇ ਅਤੇ ਉਦਯੋਗ ਕੈਂਪਸ ਨੂੰ ਯੂਨੀਵਰਸਿਟੀ ਦਾ ਡੀਮਡ ਕੈਂਪਸ ਮੰਨਿਆ ਜਾਵੇਗਾ।ਹਰਪਾਲ ਸਿੰਘ ਚੀਮਾ ਨੇ ਸਿਹਤ ‘ਤੇ ਜੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਅਤੇ ਚੰਡੀਗੜ੍ਹ ਭਰ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਤੱਕ ਨਕਦ ਰਹਿਤ ਇਲਾਜ ਪ੍ਰਦਾਨ ਕੀਤਾ ਜਾਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ ਜਿੱਥੇ ਹਰ ਪਰਿਵਾਰ ਪ੍ਰਤੀ ਸਾਲ ਇਸ ਸਹੂਲਤ ਦਾ ਲਾਭ ਲਵੇਗਾ। ਸਾਡੀ ਸਰਕਾਰ ਵੱਲੋਂ ਸ਼ੁਰੂ ਕੀਤੇ 881 ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 5 ਕਰੋੜ ਲੋਕਾਂ ਨੇ ਮੁਫ਼ਤ ਇਲਾਜ਼ ਦਾ ਲਾਭ ਲਿਆ ਹੈ। ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਲਈ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਸਾਡੀ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ 356 ਹਾਈਟੈੱਕ ਐਂਬੂਲੈਂਸਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਡਾਕਟਰੀ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਪੰਜਾਬ ਨੇ ਮੋਹਾਲੀ ਦੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਵਿਖੇ ਪਹਿਲੀ ਸਫ਼ਲ ਜਿਗਰ ਟ੍ਰਾਂਸਪਲਾਂਟ ਸਰਜਰੀ ਕਰਕੇ ਮੀਲ ਪੱਥਰ ਹਾਸਲ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਮਈ ਪ੍ਰਾਜੈਕਟ “ਸੀ.ਐਮ. ਦੀ ਯੋਗਸ਼ਾਲਾ” ਲਈ 635 ਯੋਗਾ ਟ੍ਰੇਨਰਾਂ ਦੀ ਭਰਤੀ ਕੀਤੀ ਗਈ ਹੈ ਅਤੇ ਮੌਜੂਦਾ ਸਮੇਂ ਰੋਜ਼ਾਨਾ ਸਵੇਰੇ 5347 ਸੀ.ਐਮ. ਦੀ ਯੋਗਸ਼ਾਲਾ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਜਿੱਥੇ ਕਰੀਬ 1.64 ਲੱਖ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ Bathinda ‘ਚ ਪਤੰਗ ਉਤਾਰਦੇ ਸਮੇਂ 13 ਸਾਲਾਂ ਬੱਚੇ ਦੀ ਹੋਈ ਮੌ+ਤ

ਉਨ੍ਹਾਂ ਇਹ ਵੀ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਿੱਥੇ ਨਸ਼ਿਆਂ ਦੇ ਸੌਦਾਗਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਉਥੇ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਪੰਜਾਬ ਵਿੱਚ 548 ਓਟ ਕਲੀਨਿਕ, 36 ਡੀ-ਐਡਿਕਸ਼ਨ ਸੈਂਟਰ, 19 ਰੀਹੈਬਲੀਟੇਸ਼ਨ ਸੈਂਟਰ ਕਾਰਜਸ਼ੀਲ ਹਨ। ਹੁਣ ਤੱਕ ਇਨ੍ਹਾਂ ਸੈਂਟਰਾਂ ਵਿੱਚ ਲਗਭਗ 11 ਲੱਖ ਮਰੀਜ਼ਾਂ ਵੱਲੋਂ ਆਪਣੀ ਰਜਿਸ਼ਟਰੇਸ਼ਨ ਕਰਵਾਈ ਗਈ ਹੈ। ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਪੁਰਜ਼ੋਰ ਸਫ਼ਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਆਰੰਭ ਦਿੱਤੀ ਹੈ। ਇਸ ਮੁਹਿੰਮ ਵਿੱਚ 12000 ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਪੁਲਿਸ ਟੀਮਾਂ ਵੱਲੋਂ 60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ – 93946-93946 ਵੀ ਸ਼ੁਰੂ ਕੀਤਾ, ਜਿੱਥੇ ਲੋਕ ਅਪਰਾਧੀਆਂ/ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ। ਇਸ ਤੋਂ ਇਲਾਵਾ ਗੈਂਗਸਟਰਾਂ ਨਾਲ ਨਜਿੱਠਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ਨੂੰ ਨਕੇਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ 3 ‘ਬਾਜ ਅੱਖ’ ਐਂਟੀ ਡਰੋਨ ਸਿਸਟਮ ਸਥਾਪਤ ਕੀਤੇ ਗਏ।ਉਨ੍ਹਾਂ ਕਿਹਾ ਕਿ ਵਿੱਤੀ ਸਾਲ 2025-26 ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 245 ਕਰੋੜ ਰੁਪਏ ਦਾ ਬਜਟ ਉਪਬੰਧ ਕਰਕੇ ਸਾਡੀ ਸਰਕਾਰ ਨੇ ਗਰੀਬ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦਿੱਤੀ ਹੈ। ਸਾਲ 2025 ਦੌਰਾਨ ਅਸ਼ੀਰਵਾਦ ਸਕੀਮ ਤਹਿਤ 38 ਹਜ਼ਾਰ ਤੋਂ ਵੱਧ ਲਾਭਪਾਤਰੀ ਪਰਿਵਾਰਾਂ ਤੱਕ ਸਹਾਇਤਾ ਪਹੁੰਚਾ ਕੇ ਸਰਕਾਰ ਨੇ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਧੀਆਂ ਬੋਝ ਨਹੀਂ, ਸਗੋਂ ਸਮਾਜ ਦੀ ਤਾਕਤ ਹਨ। ਇਸ ਯੋਜਨਾ ਲਈ ਵਿੱਤੀ ਸਾਲ 2025-26 ਵਿੱਚ 360 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਸਿਸਟਮ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੱਡੀ ਮੁਹਿੰਮ ਵਿੱਢੀ ਹੋਈ ਹੈ। ਤੁਸੀਂ ਸਾਰੇ ਪੰਜਾਬ ਵਿਚੋਂ ਰਿਸ਼ਵਤਖੋਰੀ ਮਿਟਾਉਣ ਲਈ ਸਰਕਾਰ ਦਾ ਸਾਥ ਦਿਓ। ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ ਵੱਖ-ਵੱਖ ਵਿਭਾਗਾਂ ਦੇ 144 ਮੁਲਾਜ਼ਮਾਂ ਨੂੰ ਅਤੇ 43 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 1 ਜਨਵਰੀ ਤੋਂ 31 ਦਸੰਬਰ, 2025 ਤੱਕ 18 ਗਜ਼ਟਿਡ ਅਧਿਕਾਰੀਆਂ ਅਤੇ 126 ਨਾਨ-ਗਜ਼ਟਿਡ ਕਰਮਚਾਰੀਆਂ ਨੂੰ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ Punjab Police ਦੇ ਕਾਂਸਟੇਬਲ ਦਾ ਬਦਮਾਸ਼ਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕ+ਤ+ਲ

ਇਸ ਮੌਕੇ ਸ ਚੀਮਾ ਨੇ ਕਿਹਾ ਕਿ ਬਿਜਲੀ ਦੇ ਖੇਤਰ ਵਿੱਚ ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਇਸ ਪਲਾਂਟ ਦਾ ਨਾਮ ਤੀਜੇ ਪਾਤਿਸ਼ਾਹ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ। ਸਾਡੀ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ਲਈ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਸਾਲ 2025-26 ਦੌਰਾਨ ਮੁਫਤ ਬਿਜਲੀ ਦੀ ਸਹੂਲਤ ਲਈ ਕੁੱਲ 9992 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਝੋਨੇ ਦੇ ਸੀਜ਼ਨ ਦੌਰਾਨ ਸਾਡੀ ਸਰਕਾਰ ਨੇ ਖੇਤੀਬਾੜੀ ਖੇਤਰ ਨੂੰ 8 ਘੰਟਿਆਂ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ। ਪੰਜਾਬ ਦੀਆਂ ਸੜਕਾਂ ਉਤੇ ਬਿਨਾਂ ਕਿਸੇ ਰੁਕਾਵਟ ਦੇ ਸਫ਼ਰ ਨੂੰ ਯਕੀਨੀ ਬਣਾਉਣ ਲਈ 21 ਟੋਲ ਪਲਾਜਿਆਂ ਉਤੇ ਟੋਲ ਵਸੂਲੀ ਬੰਦ ਕੀਤੀ ਗਈ ਹੈ, ਜਿਸ ਨਾਲ ਰਾਹਗੀਰਾਂ ਨੂੰ ਰੋਜਾਨਾ ਲਗਭਗ 68 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਲਈ ਵਿੱਤੀ ਸਾਲ 2025-26 ਦੌਰਾਨ 840 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ‘ਤੇ 663 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ, ਜਿਸ ਵਿਚੋਂ 585 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਵਿੱਤੀ ਸਾਲ 2025-26 ਦੌਰਾਨ 33 ਪੁਲਾਂ ਦੀ ਉਸਾਰੀ ‘ਤੇ 155 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 28 ਪੁਲਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ ਅਤੇ 4 ਪੁਲਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਪੇਂਡੂ ਸੜਕਾਂ ਦੇ ਅੱਪਗਰੇਡੇਸ਼ਨ ਅਧੀਨ ਵਿੱਤੀ ਸਾਲ 2025-26 ਦੌਰਾਨ 641 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਉਤੇ 600 ਕਰੋੜ ਰੁਪਏ ਖਰਚਣ ਦੀ ਯੋਜਨਾ ਹੈ ਜਿਸ ਵਿਚੋਂ 315 ਕਿਲੋਮੀਟਰ ਸੜਕਾਂ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ। ਲੋਕ ਨਿਰਮਾਣ ਵਿਭਾਗ ਨੇ 1543 ਕਰੋੜ ਰੁਪਏ ਦੀ ਲਾਗਤ ਨਾਲ 10 ਹਜਾਰ 262 ਕਿਲੋਮੀਟਰ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ/ਆਧੁਨਿਕੀਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ 2 ਹਜਾਰ 920 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 7 ਹਜਾਰ 767 ਕਿਲੋਮੀਟਰ ਲਿੰਕ ਸੜਕਾਂ ਨੂੰ ਚੌੜਾ ਕਰਨ, ਆਧੁਨਿਕੀਕਰਨ ਅਤੇ ਨਵੀਂ ਕੁਨੈਕਟੀਵਿਟੀ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ Bathinda Police ਵੱਲੋਂ ਸਾਈਬਰ ਠੱਗੀ ਦਾ ਪੈਸਾ ਟਿਕਾਣੇ ਲਗਾਉਣ ਵਾਲੇ ਗਿਰੋਹ ਦਾ ਪਰਦਾਫ਼ਾਸ, ਦੋ ਕਾਬੂ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ‘ਸੜਕ ਸੁਰੱਖਿਆ ਫੋਰਸ’ ਵੱਲੋਂ ਹੁਣ ਤੱਕ 19 ਹਜਾਰ ਤੋਂ ਵੱਧ ਵਿਅਕਤੀਆਂ ਨੂੰ ਮੌਕੇ ‘ਤੇ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ 26 ਹਜਾਰ ਤੋਂ ਵੱਧ ਜ਼ਖਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਇਆ ਹੈ। ਇਸ ਨਾਲ ਸੜਕੀ ਹਾਦਸਿਆਂ ਵਿੱਚ ਹੋਣ ਵਾਲੀ ਮੌਤ ਦਰ ਵਿੱਚ 50 ਫੀਸਦ ਗਿਰਾਵਟ ਆਈ ਹੈ। ਇਸੇ ਤਰ੍ਹਾਂ ਸਾਡੀ ਸਰਕਾਰ ਨੇ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਜਿਸ ਤਹਿਤ ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਆਮ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਸਹਾਇਤਾ ਕਰਨ ਵਾਲੇ ‘ਫਰਿਸ਼ਤੇ’ ਨੂੰ 2000 ਰੁਪਏ ਦੀ ਇਨਾਮੀ ਰਾਸ਼ੀ ਦੇਣ ਤੋਂ ਇਲਾਵਾ ਪ੍ਰਸੰਸਾ ਪੱਤਰ ਦਿੱਤਾ ਜਾ ਰਿਹਾ ਹੈ।ਇਸ ਮੌਕੇ ਉਨ੍ਹਾਂ ਜ਼ਿਲ੍ਹਾ ਬਠਿੰਡਾ ਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਬਠਿੰਡਾ ਜ਼ਿਲ੍ਹਾ ਅੱਜ ਅਧੁਨਿਕ ਸੜਕਾਂ, ਉੱਚ-ਪਾਏ ਦੀ ਸਿੱਖਿਆ ਅਤੇ ਬਿਹਤਰ ਸਿਹਤ ਸਹੂਲਤਾਂ ਨਾਲ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰ ਰਿਹਾ ਹੈ। ਜਿਲ੍ਹੇ ਵਿੱਚ ਬਿਹਤਰ ਆਵਾਜਾਈ ਸਹੂਲਤ ਲਈ ਮੁਲਤਾਨੀਆ ਰੋਡ ‘ਤੇ ਲਗਭਗ 38 ਕਰੋੜ ਰੁਪਏ ਦੀ ਲਾਗਤ ਨਾਲ ਓਵਰ ਬ੍ਰਿਜ ਤਿਆਰ ਕੀਤਾ ਗਿਆ ਹੈ। ਇਸ ਪੁਲ ਦੇ ਹੇਠਾਂ ਖਾਲੀ ਜਗ੍ਹਾ ਨੂੰ ਜਿਮ ਅਤੇ ਵਾਕਿੰਗ ਟਰੈਕ ਵਾਲੇ ਖੇਡ ਮੈਦਾਨ ਵਜੋਂ ਵਿਕਸਤ ਕੀਤਾ ਜਾਵੇਗਾ। ਇਸੇ ਤਰ੍ਹਾਂ 63.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਰਾਮਪੁਰਾ ਰੇਲਵੇ ਓਵਰ ਬ੍ਰਿਜ ਸਦਕਾ ਰੇਲਵੇ ਫਾਟਕਾਂ ਦੀ ਸਮੱਸਿਆ ਖ਼ਤਮ ਹੋਈ ਅਤੇ ਲੋਕਾਂ ਦੇ ਸਮੇਂ ਤੇ ਪੈਸੇ ਦੀ ਬੱਚਤ ਯਕੀਨੀ ਹੋਈ। ਜਨਤਾ ਨਗਰ ਰੇਲਵੇ ਅੰਡਰ ਬ੍ਰਿਜ ਲਈ ਵੀ 50.86 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਜਲਦ ਹੀ ਇਸ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਨਾਲ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦਾ ਪੱਕਾ ਹੱਲ ਹੋਵੇਗਾ। ਸਾਡੀ ਸਰਕਾਰ ਦਾ ਮੁੱਖ ਨਿਸ਼ਾਨਾ ਸਿੱਖਿਆ, ਸਿਹਤ ਸਹੂਲਤਾਂ ਅਤੇ ਨੌਜਵਾਨਾਂ ਦਾ ਭਵਿੱਖ ਸਵਾਰਨਾ ਹੈ। ਇਸ ਮਿਸ਼ਨ ਤਹਿਤ ਬਠਿੰਡਾ ਵਿਖੇ 8.74 ਕਰੋੜ ਦੀ ਲਾਗਤ ਨਾਲ ਹਾਈ-ਟੈੱਕ ਲਾਇਬ੍ਰੇਰੀ ਸਥਾਪਿਤ ਕੀਤੀ ਗਈ ਹੈ। ਇੱਥੇ 25 ਹਜ਼ਾਰ ਕਿਤਾਬਾਂ, ਹਾਈ-ਸਪੀਡ ਵਾਈ-ਫਾਈ ਅਤੇ 350 ਬੱਚਿਆਂ ਦੇ ਬੈਠਣ ਦੀ ਸਹੂਲਤ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਥਾਨਕ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ 35 ਵਿਦਿਆਰਥੀਆਂ ਦੇ ਬੈਚ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਵਿਦਿਆਰਥੀ ਆਪਣੇ ਮਿਥੇ ਟੀਚਿਆਂ ਨੂੰ ਸਰ ਕਰ ਸਕਣ। ਦਿਵਿਆਂਗ ਵਿਅਕਤੀਆਂ ਲਈ ਪੰਜਾਬ ਦਾ ਪਹਿਲਾ ਆਧੁਨਿਕ ਸੈਂਟਰ ਬਠਿੰਡਾ ਸਿਵਲ ਹਸਪਤਾਲ ਵਿਖੇ ਕਾਰਜਸ਼ੀਲ ਕੀਤਾ ਗਿਆ ਹੈ। ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ 222 ਯੋਗਾ ਕਲਾਸਾਂ ਰਾਹੀਂ ਲੋਕਾਂ ਨੂੰ ਨਿਰੋਗ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਅੰਨ੍ਹਾ ਪਿਆਰ; ਆਸ਼ਕ ਨੇ ਪ੍ਰੇਮਿਕਾ ਦੇ ਇੱਕ ਸਾਲ ਮਾਸੂਮ ਬੱਚੇ ਦਾ ਕੀਤਾ ਕ+ਤ+ਲ

ਬੀ.ਡੀ.ਏ/ਪੁੱਡਾ ਵੱਲੋਂ ਦੋ ਨਵੀਆਂ ਅਰਬਨ ਅਸਟੇਟਾਂ 91 ਏਕੜ ਅਤੇ 120 ਏਕੜ ਵਿੱਚ ਵਿਕਸਿਤ ਕੀਤੀਆਂ ਜਾਣੀਆਂ ਹਨ। ਇਨ੍ਹਾਂ ਨੂੰ ਰਿਹਾਇਸ਼ੀ ਅਤੇ ਕਮਰਸ਼ੀਅਲ ਕਲੋਨੀ ਦੇ ਤੌਰ ‘ਤੇ ਵਿਕਸਿਤ ਕੀਤਾ ਜਾਵੇਗਾ। ਇਸ ਨਾਲ ਲੋਕਾਂ ਨੂੰ ਸਰਕਾਰੀ ਕਲੋਨੀ ਵਿੱਚ ਖੁੱਲ੍ਹੀਆਂ ਸੜਕਾਂ, ਪਾਰਕਾਂ ਆਦਿ ਦੀਆਂ ਸੁਵਿਧਾਵਾਂ ਮਿਲਣਗੀਆਂ। ਨਗਰ ਸੁਧਾਰ ਟਰੱਸਟ ਬਠਿੰਡਾ ਵਲੋਂ ਇੱਕ ਨਵੀਂ ਵਿਕਾਸ ਸਕੀਮ ਤਿਆਰ ਕੀਤੀ ਗਈ ਹੈ। ਜਿਸ ਦਾ ਰਕਬਾ 32.50 ਏਕੜ ਹੈ। ਇਹ ਜਗ੍ਹਾ ਪਿਛਲੇ ਲਗਭਗ 20 ਸਾਲਾਂ ਤੋਂ ਬੇ-ਅਬਾਦ/ਅਣਵਿਕਸਿਤ ਖਾਲੀ ਪਈ ਸੀ। ਹੁਣ ਮੌਜੂਦਾ “ਆਮ ਆਦਮੀ ਪਾਰਟੀ” ਸਰਕਾਰ ਵਲੋਂ ਵਿਕਾਸ ਦੇ ਕਰਵਾਏ ਜਾ ਰਹੇ ਕੰਮਾਂ ਦੀ ਲੜੀ ਤਹਿਤ ਇਸ ਜਗ੍ਹਾ ਉਪਰ ਰਿਹਾਇਸ਼ੀ-ਕਮ-ਵਪਾਰਕ ਕਲੋਨੀ ਨੂੰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਨਾਮ ਤਹਿਤ ਸ਼ਹੀਦ ਭਗਤ ਸਿੰਘ ਇੰਨਕਲੇਵ ਦੇ ਰੂਪ ਵਿਚ ਵਿਕਸਿਤ ਕਰ ਦਿੱਤਾ ਗਿਆ ਹੈ। ਇਸ ਕਲੋਨੀ ਅੰਦਰ 236 ਰਿਹਾਇਸ਼ੀ ਪਲਾਟ ਅਤੇ 75 ਵਪਾਰਕ ਯੂਨਿਟਸ/ਇਕਾਈਆਂ ਤਜਵੀਜ ਕੀਤੀਆਂ ਗਈਆ ਹਨ, ਜਿਸ ਦੇ ਮੱਦੇਨਜ਼ਰ ਆਮ ਪਬਲਿਕ ਨੂੰ ਵਾਜਿਬ ਰੇਟਾਂ (20,000 ਪ੍ਰਤੀ ਵਰਗ ਗਜ਼) ਉੱਪਰ ਪਲਾਟ ਖਰੀਦ ਕੇ ਆਪਣਾ ਘਰ ਬਣਾਏ ਜਾਣ ਦਾ ਸੁਪਨਾ ਸਾਕਾਰ ਹੋ ਸਕੇਗਾ। ਪੰਜਾਬ ਭਰ ਦੇ ਨਗਰ ਸੁਧਾਰ ਟਰੱਸਟਾਂ ਵਿਚ ਕਾਫੀ ਲੰਮੇ ਸਮੇਂ ਬਾਅਦ ਸਰਕਾਰੀ ਵਿਭਾਗ ਵਲੋਂ ਡਰਾਅ ਆਫ ਲਾਟਸ ਦੀ ਸਕੀਮ ਜਾਰੀ ਹੋਈ ਹੈ। ਇਸ ਸਕੀਮ ਨਾਲ ਸ਼ਹਿਰ ਨਿਵਾਸੀਆਂ ਨੂੰ ਅਸਾਨ ਕਿਸ਼ਤਾ ਰਾਹੀਂ ਮਕਾਨ ਮਾਲਕ ਬਣਨ ਦਾ ਸੁਨਿਹਰੀ ਮੌਕਾ ਮਿਲੇਗਾ।ਉਨ੍ਹਾਂ ਮੁੜ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਮੁੜ ‘ਰੰਗਲਾ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤੱਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਗਿੱਧਾ ਤੇ ਭੰਗੜੇ ਤੋਂ ਇਲਾਵਾ ਦੇਸ਼ ਭਗਤੀ ਨਾਲ ਸਬੰਧਤ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਮੁੱਖ ਮਹਿਮਾਨ ਵਿੱਤ ਮੰਤਰੀ ਪੰਜਾਬ ਸ ਹਰਪਾਲ ਸਿੰਘ ਚੀਮਾ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਤੋਂ ਇਲਾਵਾ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਦਾ ਸਨਮਾਨ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ ਤੇ ਵਧੀਆਂ ਕਾਰਗੁਜਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਕਰੁਨੇਸ਼ ਕੁਮਾਰ, ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਲਜਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਸਿਖਲਾਈ ਅਧੀਨ ਆਈਏਐਸ ਮੈਡਮ ਹਰਸ਼ਿਤਾ ਸ਼ਰਮਾ ਸਹਾਇਕ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ,ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਗਗਨਦੀਪ ਸਿੰਘ, ਸੀਐਮਐਫਓ ਸ੍ਰੀ ਰਮਨਜੀਤ, ਮੇਅਰ ਨਗਰ ਨਿਗਮ ਸ਼੍ਰੀ ਪਰਮਜੀਤ ਮਹਿਤਾ, ਸੀਨੀਅਰ ਡਿਪਟੀ ਮੇਅਰ ਸ਼੍ਰੀ ਸ਼ਾਮ ਲਾਲ ਜੈਨ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ਼੍ਰੀ ਅਨਿੱਲ ਠਾਕੁਰ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ਼੍ਰੀ ਰਾਕੇਸ਼ ਪੁਰੀ, ਚੇਅਰਮੈਨ ਸ਼ੂਗਰਫੈਡ ਪੰਜਾਬ ਸ਼੍ਰੀ ਨਵਦੀਪ ਜੀਦਾ, ਚੇਅਰਮੈਨ ਮਾਰਕਫੈੱਡ ਸ਼੍ਰੀ ਇੰਦਰਜੀਤ ਸਿੰਘ ਮਾਨ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ. ਹਰਦੀਪ ਸਰਾਂ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸ. ਜਤਿੰਦਰ ਭੱਲਾ, ਚੇਅਰਮੈਨ ਮਾਰਕੀਟ ਕਮੇਟੀ ਸ਼੍ਰੀ ਬੱਲੀ ਬਲਜੀਤ, ਚੇਅਰਮੈਨ ਸੈਂਟਰਲ ਕੋਆਪਰੇਟਿਵ ਬੈਂਕ ਸ. ਰਾਜਨ ਅਮਰਜੀਤ ਸਿੰਘ, ਵਾਈਸ ਚੇਅਰਮੈਨ ਐਸ.ਸੀ. ਕਾਰਪੋਰੇਸ਼ਨ ਸ਼੍ਰੀ ਗੁਰਜੰਟ ਸਿੰਘ ਸਿਵੀਆਂ, ਕੌਂਸਲਰ ਸੁਖਦੀਪ ਸਿੰਘ ਢਿੱਲੋਂ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

Share post:

spot_img

Popular

More like this
Related

ਕੰਪਿਊਟਰ ਅਧਿਆਪਕਾਂ ਵੱਲੋਂ ਗੈਰ-ਵਿੱਦਿਅਕ ਡਿਊਟੀਆਂ ਦਾ ਵਿਰੋਧ; ਭਲਕੇ ਡੀ.ਸੀ. ਬਠਿੰਡਾ ਨੂੰ ਸੌਂਪਣਗੇ ਮੰਗ ਪੱਤਰ

Bathinda News:ਅੱਜ ਬਠਿੰਡਾ ਵਿਖੇ ਜ਼ਿਲ੍ਹੇ ਦੀਆਂ ਸਮੂਹ ਕੰਪਿਊਟਰ ਅਧਿਆਪਕ...