ਮੋਹਾਲੀ, 7 ਜਨਵਰੀ : ਸਿੱਧੂ ਮੂਸੇ ਵਾਲਾ ਕਤਲ ਕਾਂਡ ਦੇ ਮੁੱਖ ਮਾਸਟਰ ਮਾਇੰਡ ਮੰਨੇ ਜਾਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਜੇਲ ਵਿੱਚ ਦਿੱਤੀਆਂ ਇੰਟਰਵਿਊਜ ਦੇ ਮਾਮਲੇ ਦੇ ਵਿੱਚ ਹੁਣ ਪੰਜਾਬ ਪੁਲਿਸ ਨੇ 9 ਮਹੀਨਿਆਂ ਦੇ ਬਾਅਦ ਦੋ FIR ਦਰਜ ਕੀਤੀਆਂ ਹਨ। ਸਟੇਟ ਸਾਈਬਰ ਸੈਲ ਥਾਣਾ ਮਹਾਲੀ ਦੇ ਚਾਰ ਫੇਜ ਵਿਖੇ ਦਰਜ ਮੁਕਦਮਾ ਨੰਬਰ ਇੱਕ ਅਤੇ ਦੋ ਵਿੱਚ ਲੋਰੈਂਸ ਬਿਸ਼ਨੋਈ ਵੱਲੋਂ ਲੰਘੇ ਸਾਲ 14 ਮਾਰਚ ਅਤੇ 17 ਮਾਰਚ ਨੂੰ ਇੱਕ ਨਿੱਜੀ ਟੈਲੀਵਿਜ਼ਨ ਚੈਨਲ ਨੂੰ ਦਿੱਤੀਆਂ ਇੰਟਰਵਿਊਆਂ ਦੇ ਹਵਾਲੇ ਨਾਲ ਇਹ ਕੇਸ ਦਰਜ ਕੀਤੇ ਗਏ ਹਨ।
ਨਵਾਂ ਰਿਕਾਰਡ: ਪੰਜਾਬ ‘ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31538 ਮਾਮਲੇ ਨਿਪਟਾਏ: ਜਿੰਪਾ
ਪੁਲਿਸ ਵਿਭਾਗ ਦੇ ਉੱਚ ਸੂਤਰਾਂ ਮੁਤਾਬਿਕ ਦਰਜ ਮੁਕਦਮੇ ਵਿੱਚ ਧਮਕੀ ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ, ਕਿਉਂਕਿ ਲੋਰੈਂਸ ਨੇ ਆਪਣੇ ਇੰਟਰਵਿਊ ਦੌਰਾਨ ਉੱਘੇ ਹਿੰਦੀ ਫਿਲਮ ਸਟਾਰ ਸਲਮਾਨ ਖਾਨ ਨੂੰ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਗੌਰਤਲਬ ਹੈ ਕਿ ਇਸ ਮਾਮਲੇ ਦੇ ਵਿੱਚ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਦਖਲ ਅੰਦਾਜੀ ਕੀਤੀ ਗਈ ਹੈ ਅਤੇ ਇਸ ਮਾਮਲੇ ਦੇ ਵਿੱਚ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਜਾਂਚ ਟੀਮ ਦਾ ਵੀ ਗਠਨ ਕੀਤਾ ਗਿਆ ਹੈ।
ਜਾਣੋ, ਕਿਉਂ ਡਿੰਪੀ ਢਿੱਲੋਂ ਨੇ ਅਪਣੇ ਕੱਟੜ ਵਿਰੋਧੀ ਰਾਜਾ ਵੜਿੰਗ ਤੋਂ ਮੰਗੀ ਮੁਆਫ਼ੀ
ਇਸ ਟੀਮ ਦੁਆਰਾ ਹਾਈਕੋਰਟ ਦੇ ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ ਗਈ ਹੈ ਪ੍ਰੰਤੂ ਹਾਈਕੋਰਟ ਨੇ ਇਸ ਰਿਪੋਰਟ ਤੋਂ ਅਸੰਤੁਸ਼ਟ ਹੁੰਦਿਆਂ ਐਲਾਨ ਕੀਤਾ ਸੀ ਕਿ ਜੇਕਰ ਇਸ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਨਾ ਕੀਤੀ ਤਾਂ ਉਹ ਕਿਸੇ ਕੇਂਦਰੀ ਏਜੰਸੀ ਨੂੰ ਇਸ ਜਾਂਚ ਦਾ ਹੁਕਮ ਦੇ ਸਕਦੇ ਹਨ। ਇਸ ਤੋਂ ਇਲਾਵਾ ਹਾਈ ਕੋਰਟ ਨੇ ਪੰਜਾਬ ਪੁਲਿਸ ਉੱਪਰ ਇਸ ਗੱਲ ਨੂੰ ਵੀ ਲੈ ਕੇ ਸਵਾਲ ਚੁੱਕੇ ਸਨ ਕਿ ਇੰਨੇ ਮਹੀਨੇ ਬੀਤਣ ਦੇ ਬਾਵਜੂਦ ਵੀ ਲੋਰੈਂਸ ਬਿਸ਼ਨੋਈ ਦੀ ਇੰਟਰਵਿਊ ਹਾਲੇ ਤੱਕ ਸੋਸ਼ਲ ਮੀਡੀਆ ਉੱਪਰ ਕਿਉਂ ਨਹੀਂ ਹਟਾਈ ਗਈ ਹੈ।
ਪੂਰੇ ਪੰਜਾਬ ’ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ’ਚ ਨਹੀਂ ਹੋਵੇਗੀ ਗਣਤੰਤਰਾ ਦਿਵਸ ਦੀ ਪਰੇਡ-ਮੁੱਖ ਮੰਤਰੀ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਮੁਕੱਦਮਾ ਦਰਜ ਹੋਣ ਤੋਂ ਬਾਅਦ ਬਕਾਇਦਾ ਡੁੰਘਾਈ ਦੇ ਨਾਲ ਇਸ ਮਾਮਲੇ ਦੀ ਪੜਤਾਲ ਕੀਤੀ ਜਾਵੇਗੀ। ਹਾਲਾਂਕਿ ਹਾਈ ਕੋਰਟ ਦੇ ਵਿੱਚ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਸੀ ਕਿ ਇਹ ਇੰਟਰਵਿਊ ਪੰਜਾਬ ਦੀ ਕਿਸੇ ਜੇਲ ਵਿੱਚ ਨਹੀਂ ਬਲਕਿ ਕਿਸੇ ਹੋਰ ਸੂਬੇ ਵਿੱਚ ਹੋਈ ਜਾਪਦੀ ਹੈ। ਇੱਥੇ ਦੱਸਣਾ ਬਣਦਾ ਹੈ ਕਿ ਇੰਟਰਵਿਊ ਦੇਣ ਸਮੇਂ ਲੋਰੈਂਸ ਬਿਸ਼ਨੋਈ ਬਠਿੰਡਾ ਦੀ ਕੇਂਦਰੀ ਜੇਲ ਵਿੱਚ ਬੰਦ ਸੀ।