spot_img
spot_img

40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Date:

spot_img

ਬਰਨਾਲਾ, 4 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ ਫਾਇਰ ਅਫਸਰ ਬਰਨਾਲਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ, ਤਹਿਸੀਲ ਸੁਨਾਮ ਜਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਪਲਾਟ ਖਰੀਦਿਆ ਸੀ।

ਇਹ ਖ਼ਬਰ ਵੀ ਪੜ੍ਹੋ: 5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਅੱਗ ਬੁਝਾਊ ਵਿਭਾਗ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਦੋਸ਼ੀ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 40,000 ਰੁਪਏ ਵਿੱਚ ਤਹਿ ਹੋਇਆ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਠੇਕਾ ਮੁਲਾਜਮ ਸੰਘਰਸ ਕਮੇਟੀ ਵੱਲੋਂ 22 ਜੁਲਾਈ ਨੂੰ ਪਟਿਆਲੇ ਵਿਖੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ

Bathinda News: ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ...

Ludhiana ਦੇ ਪ੍ਰਸਿੱਧ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਤੇ ਕਮਲਜੀਤ ਸਿੰਘ ਕੜਵੱਲ ਮੁੜ ਹੋਏ ਇਕੱਠੇ

👉ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਵਿਖੇ ਅਰਦਾਸ ਕਰਕੇ...

Fazilka Police ਦੀ ਵੱਡੀ ਕਾਮਯਾਬੀ; ਥਾਣਾ ਸਿਟੀ ਵੱਲੋਂ 15 ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਕਾਬੂ

Fazilka News: Fazilka Police (ਫਾਜਿਲਕਾ ਪੁਲਿਸ) ਵੱਲੋਂ ਮਾੜੇ ਅਨਸਰਾਂ...