ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਬਠਿੰਡਾ ਵਿਖੇ ਪਹਿਲਾ Economics Fest ਕਰਵਾਇਆ

0
142
+2

Bathinda News: ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਬਠਿੰਡਾ ਵਿਖੇ ਪਹਿਲਾ Economics Fest ਕਰਵਾਇਆ ਗਿਆ। ਕੈਂਪਸ ਡਾਇਰੈਕਟਰ ਡਾ. ਕਮਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਪ੍ਰੋਗਰਾਮ ਬਹੁਤ ਵਧੀਆ ਢੰਗ ਨੇਪਰੇ ਚਾੜ੍ਹਿਆ ਗਿਆ।ਇਸ ਪ੍ਰੋਗਰਾਮ ਵਿੱਚ Economics Fest ਦੌਰਾਨ Quiz-Economics/GK, ਪੋਸਟਰ ਮੇਕਿੰਗ, Sell Like a Pro, Guess the Price, Economics on the Spot, ਰੰਗੋਲੀ ਅਤੇ ਮਹਿੰਦੀ ਦੇ ਮੁਕਾਬਲੇ ਰੱਖੇ ਗਏ। ਇਹਨਾਂ ਮੁਕਾਬਲਿਆਂ ਵਿੱਚ ਬਿਜ਼ਨਿਸ ਸਟੱਡੀਜ਼ ਵਿਭਾਗ, ਤਲਵੰਡੀ ਸਾਬੋ, ਗੌਰਮਿੰਟ ਰਜਿੰਦਰਾ ਕਾਲਜ ਬਠਿੰਡਾ, ਯੂਨੀਵਰਸਟੀ ਕਾਲਜ ਜੈਤੋ, ਯੂਨੀਵਰਸਿਟੀ ਕਾਲਜ ਘੁੱਦਾ, ਪੰਜਾਬੀ ਯੂਨੀਵਰਸਿਟੀ ਕੈਂਪਸ ਮੌੜ, ਡੀ.ਏ.ਵੀ. ਕਾਲਜ ਬਠਿੰਡਾ, ਐਸ.ਐਸ.ਡੀ. ਕਾਲਜ ਭੋਖੜਾ, ਸ਼ਿਵਾਲਿਕ ਕਾਲਜ ਭੁੱਚੋ ਮੰਡੀ ਕਾਲਜਾਂ ਦੇ 70 ਤੋਂ ਵਧੇਰੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਵੀ ਪੜ੍ਹੋ  ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਫ਼ੜੀ ਮਹਿਲਾ ਕਾਂਸਟੇਬਲ ਦੇ ‘ਦੋਸਤ’ ਵਿਰੁਧ ਇੱਕ ਹੋਰ ਪਰਚਾ ਦਰਜ਼

ਵੱਖ-ਵੱਖ ਮੁਕਾਬਲਿਆਂ ਦੌਰਾਨ ਗੌਰਮਿੰਟ ਰਜਿੰਦਰਾ ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਅਤੇ ਬਾਕੀ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਵੀ ਬਹੁਤ ਵਧੀਆਂ ਢੰਗ ਨਾਲ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ। ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਅਤੇ ਅਰਥਸ਼ਾਸਤਰ ਵਿਭਾਗ ਦੇ ਅਧਿਆਪਕਾਂ ਡਾ. ਕੁਲਦੀਪ ਸਿੰਘ, ਡਾ. ਸ਼ਵੇਤਾ ਗਰਗ, ਸ੍ਰ. ਕੰਵਲ ਜਗਜੀਤ ਸਿੰਘ ਸਿੱਧੂ ਵਲੋਂ ਇਸ ਪ੍ਰੋਗਰਾਮ ਨੂੰ ਮਿਹਨਤ ਅਤੇ ਮੁਸ਼ੱਕਤ ਨਾਲ ਨਾਲ ਉਲੀਕਿਆ ਗਿਆ ਅਤੇ ਭਾਵਪੂਰਤ ਢੰਗ ਨਾਲ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ  ਪੰਜਾਬ ’ਚ ਤੜਕਸਾਰ ਸਕੂਲੀ ਬੱਸ ਪਲਟੀ, ਦੋ ਦਰਜ਼ਨ ਤੋਂ ਵੱਧ ਬੱਚਿਆਂ ਨੂੰ ਲੱਗੀਆਂ ਸੱਟਾਂ

ਵਿਭਾਗ ਦੇ ਡਾਇਰੈਟਰ ਡਾ. ਕਮਲਜੀਤ ਸਿੰਘ ਵਲੋਂ ਬਾਹਰਲੇ ਕਾਲਜਾਂ ਤੋਂ ਆਏ ਵਿਦਿਆਰਥੀਆਂ ਨੂੰ ਉਹਨਾਂ ਦੇ ਸੁਨੇਹਰੇ ਭਵਿੱਖ ਦੀ ਕਾਮਨਾ ਕੀਤੀ। ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਵਲੋਂ ਵੱਖ-ਵੱਖ ਕਾਲਜਾਂ ਤੋਂ ਆਏ ਹੋਏ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਆਖਿਆ ਅਤੇ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਵੀ ਵਿਭਾਗ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਡਾ. ਕੁਲਦੀਪ ਸਿੰਘ ਵਲੋਂ ਵਿਭਾਗ ਦੇ ਸਮੂਹ ਸਟਾਫ਼, ਬਾਹਰਲੇ ਕਾਲਜਾਂ ਤੋਂ ਆਏ ਹੋਏ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here