Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ.) ਕਰਵਾਈ ਜਾ ਰਹੀ ਹੈ। ਇਸ ਸਬੰਧੀ ਡਿਪਟੀ ਚੀਫ਼ ਇਲੈਕਟਰੋਲਰ ਅਫ਼ਸਰ ਅਤੇ ਈਵੀਐਮ ਨੋਡਲ ਅਫ਼ਸਰ ਪਾਂਡੀਚਰੀ ਸ੍ਰੀ ਬੀ. ਥਿਲਵੇਲ ਵੱਲੋਂ ਜਿਲ੍ਹਾ ਬਠਿੰਡਾ ਦੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਵਿੱਚ ਮੌਜੂਦ 2733 ਬੀ.ਯੂ, 1762 ਸੀ.ਯੂ ਅਤੇ 1818 ਵੀ.ਵੀ.ਪੀ.ਏ.ਟੀ ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ.) ਕੀਤੀ ਗਈ।
ਇਹ ਵੀ ਪੜ੍ਹੋ 👉‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ
ਇਸ ਦੌਰਾਨ ਉਨ੍ਹਾਂ ਨੇ ਵੇਅਰਹਾਊਸ ਵਿੱਚ ਫਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਚੈਕਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਾਰੇ ਪ੍ਰਬੰਧਾ ‘ਤੇ ਤਸੱਲੀ ਪ੍ਰਗਟਾਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਰਨ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਨੂੰ ਨਿਰਧਾਰਤ ਨਿਯਮਾਂ ਅਤੇ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਪ੍ਰਕਿਰਿਆ ਦਾ ਉਦੇਸ਼ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਦੌਰਾਨ ਵੋਟਿੰਗ ਮਸ਼ੀਨਾਂ ਦੀ ਭਰੋਸੇਯੋਗਤਾ ਅਤੇ ਚੋਣ ਪ੍ਰਬੰਧਾਂ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ।ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀਮਤੀ ਹਰਜਿੰਦਰ ਕੌਰ ਤੋਂ ਇਲਾਵਾ ਚੋਣ ਦਫ਼ਤਰ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













