👉ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ ਕਾਰਜਾਂ ਦਾ ਨਿਰੀਖਣ, ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼
👉ਵਸਨੀਕਾਂ ਨੂੰ ਜਨਗਣਨਾ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਦੀ ਅਪੀਲ
Bathinda News : ਜਨਗਣਨਾ 2027 ਦੇ ਪਹਿਲੇ ਪੜਾਅ ਦੇ ਤਹਿਤ, ਜਿਸ ਵਿੱਚ ਘਰ ਸੂਚੀਕਰਨ ਕਾਰਜ ਅਤੇ ਘਰ ਦੀ ਗਣਨਾ ਸ਼ਾਮਲ ਹੈ, ਦਾ ਜ਼ਿਲ੍ਹੇ ਭਰ ਵਿੱਚ ਫੀਲਡ ਵਰਕ 13 ਜੂਨ, 2026 ਤੱਕ ਮੁਕੰਮਲ ਕੀਤਾ ਜਾਵੇਗਾ। ਇਸ ਸਮੇਂ ਦੌਰਾਨ ਗਿਣਤੀਕਾਰ ਅਤੇ ਸੁਪਰਵਾਈਜ਼ਰ ਵਸਨੀਕਾਂ ਤੋਂ ਜਨਗਣਨਾ ਨਾਲ ਸਬੰਧਤ ਜਾਣਕਾਰੀ ਇਕੱਠੀ ਕਰਨ ਲਈ ਘਰ-ਘਰ ਦਾ ਦੌਰੇ ਕਰ ਰਹੇ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਜਨਗਣਨਾ ਨਾਲ ਸਬੰਧਿਤ ਫ਼ੀਲਡ ਅਫਸਰਾਂ ਦੀ ਅਹਿਮ ਬੈਠਕ ਨੂੰ ਸੰਬੋਧਨ ਕਰਦਿਆਂ ਦਿੱਤੀ । ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ 15 ਮਈ ਤੋਂ 18 ਮਈ ਤੱਕ ਗਿਣਤੀਕਾਰਾਂ ਨੇ ਆਪਣੇ ਅਲਾਟ ਕੀਤੇ ਘਰਾਂ ਦੇ ਸੂਚੀਕਰਨ ਬਲਾਕਾਂ (ਐਚ.ਐਲ.ਓ) ਲਈ ਕਾਲਪਨਿਕ ਨਕਸ਼ੇ (ਨਜ਼ਰੀ ਨਕਸ਼ੇ) ਤਿਆਰ ਕੀਤੇ। ਇਸ ਤੋਂ ਬਾਅਦ 19 ਮਈ ਤੋਂ ਘਰ ਸੂਚੀਕਰਨ ਕਾਰਜ ਸ਼ੁਰੂ ਹੋ ਗਿਆ ਹੈ, ਜਿਸ ਦੌਰਾਨ ਰਿਹਾਇਸ਼ੀ ਸਥਿਤੀਆਂ, ਘਰੇਲੂ ਸੰਪਤੀਆਂ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ 👉ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ
ਵਧੀਕ ਡਿਪਟੀ ਕਮਿਸ਼ਨਰ ਕੰਚਨ ਨੇ ਗਣਨਾਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਜਨਗਣਨਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਕਿਰਿਆਵਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਇਸ ਅਭਿਆਸ ਨੂੰ ਮਿਹਨਤ ਅਤੇ ਕੁਸ਼ਲਤਾ ਨਾਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਮੌਜੂਦਾ ਗਰਮੀ ਦੀਆਂ ਸਥਿਤੀਆਂ ਦੇ ਦੌਰਾਨ ਜ਼ਰੂਰੀ ਸਾਵਧਾਨੀਆਂ ਵਰਤਣ ਅਤੇ ਸੁਰੱਖਿਆ ਲਈ ਸਵੇਰ ਅਤੇ ਸ਼ਾਮ ਦੇ ਸਮੇਂ ਦੌਰਾਨ ਖੇਤਰੀ ਕੰਮ ਕਰਨ ਨੂੰ ਤਰਜੀਹ ਦੇਣ।ਵਧੀਕ ਡਿਪਟੀ ਕਮਿਸ਼ਨਰ ਨੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਨਗਣਨਾ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਅਤੇ ਸਹੀ ਜਾਣਕਾਰੀ ਪ੍ਰਦਾਨ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਸਹੀ ਡਾਟਾ ਹੀ ਵਿਕਾਸੀ ਯੋਜਨਾਵਾਂ, ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਸਰਕਾਰੀ ਸੇਵਾਵਾਂ ਦੀ ਸੁਧਾਰ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਵਿੱਚ ਜਨਗਣਨਾ 2027 ਦੀਆਂ ਗਤੀਵਿਧੀਆਂ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਸਮੇਂ-ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਕਾਰਜਾਂ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਵੀ ਸਮੀਖਿਆ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





