Tuesday, April 21, 2026
spot_img
spot_img

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Date:

spot_img

 👉ਗ੍ਰਿਫ਼ਤਾਰ ਦੋਸ਼ੀ ਪਾਕਿ-ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਭੇਜ ਰਿਹਾ ਸੀ ਖੇਪ: ਡੀਜੀਪੀ ਗੌਰਵ ਯਾਦਵ
 👉ਪਾਕਿ-ਅਧਾਰਤ ਤਸਕਰ ਸਥਾਨਕ ਹੈਂਡਲਰਾਂ ਰਾਹੀਂ ਸੂਬੇ ਵਿੱਚ ਕਰ ਰਿਹਾ ਸੀ ਨਸ਼ਿਆਂ ਦੀ ਸਪਲਾਈ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ 7.050 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਦੋ ਕਾਰਟੇਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਹਰਕ੍ਰਿਸ਼ਨ ਨਗਰ ਛੇਹਰਟਾ, ਅੰਮ੍ਰਿਤਸਰ; ਪ੍ਰਿੰਸ ਸਿੰਘ ਉਰਫ਼ ਪ੍ਰਿੰਸ ਵਾਸੀ ਪਿੰਡ ਕੋਹਾਲਾ, ਅੰਮ੍ਰਿਤਸਰ; ਰਜਿੰਦਰ ਸਿੰਘ ਉਰਫ਼ ਘੁੱਦੂ (23), ਰਣਦੀਪ ਸਿੰਘ ਉਰਫ਼ ਦਿਲ (19) ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (21) ਵਜੋਂ ਹੋਈ ਹੈ, ਤਿੰਨੋਂ ਨਿਵਾਸੀ ਪਿੰਡ ਸੈਂਸਰਾ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ‘ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ‘ਤੇ ਉਹ ਨਸ਼ਿਆਂ ਦੀ ਤਸਕਰੀ ਕਰ ਰਹੇ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਖੇਪ ਭੇਜ ਕੇ ਆਪਣੇ ਸਥਾਨਕ ਹੈਂਡਲਰਾਂ ਰਾਹੀਂ ਪੰਜਾਬ ਭਰ ਵਿੱਚ ਇਸ ਦੀ ਸਪਲਾਈ ਕਰ ਰਿਹਾ ਸੀ।ਡੀਜੀਪੀ ਨੇ ਕਿਹਾ ਕਿ ਇਸ ਨਸ਼ਾ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ ‘ਤੇ ਚਲਾਏ ਗਏ ਇੱਕ ਟੀਕਾਗਤ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਦੀਪਕ ਸਿੰਘ ਉਰਫ਼ ਦੀਪੂ ਨੂੰ 1.3 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਪੁਲਿਸ ਨੂੰ ਹੋਰ 2.6 ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਮਿਲੀ, ਜਿਸ ਨਾਲ ਇਸ ਦੀ ਕੁੱਲ ਬਰਾਮਦਗੀ 4.04 ਕਿਲੋ ਹੈਰੋਇਨ ਹੋ ਗਈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਉਨ੍ਹਾਂ ਕਿਹਾ ਕਿ ਪਾਕਿਸਤਾਨ ਅਧਾਰਤ ਹੈਂਡਲਰ ਬਾਰੇ ਹੋਰ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਤਿੰਨ ਹੋਰ ਮੁਲਜ਼ਮਾਂ ਰਜਿੰਦਰ ਉਰਫ਼ ਘੁੱਦੂ, ਰਣਦੀਪ ਉਰਫ਼ ਦਿਲ ਅਤੇ ਗੁਰਪ੍ਰੀਤ ਉਰਫ਼ ਗੋਪੀ ਨੂੰ 1.01 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਮੁਲਜ਼ਮ ਵੱਲੋਂ ਕੀਤੇ ਹੋਰ ਖੁਲਾਸੇ ਦੇ ਆਧਾਰ ‘ਤੇ, ਉਨ੍ਹਾਂ ਦੇ ਚੌਥੇ ਸਾਥੀ, ਪ੍ਰਿੰਸ ਸਿੰਘ ਉਰਫ਼ ਪ੍ਰਿੰਸ ਨੂੰ ਵੀ 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।ਪੁਲਿਸ ਕਮਿਸ਼ਨ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਦੀਪਕ ਉਰਫ਼ ਦੀਪੂ ‘ਤੇ ਐਨਡੀਪੀਐਸ ਐਕਟ ਤਹਿਤ ਪਹਿਲਾਂ ਵੀ ਖੰਨਾ ਥਾਣੇ ਵਿਖੇ ਅਪਰਾਧਿਕ ਕੇਸ ਦਰਜ ਹੈ।ਇਸ ਸਬੰਧੀ ਦੋ ਵੱਖ-ਵੱਖ ਮਾਮਲੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਧੀਨ ਐਫਆਈਆਰ ਨੰਬਰ 77 ਮਿਤੀ 08-04-2026 ਅਤੇ ਥਾਣਾ ਛਾਉਣੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਧੀਨ ਐਫਆਈਆਰ ਨੰਬਰ 61 ਮਿਤੀ 17-04-2026 ਦਰਜ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img
spot_img

Popular

More like this
Related

जापानी कम्पनियों का निवेश को लेकर प्रदेश में बढ़ा भरोसा- मुख्यमंत्री नायब सिंह सैनी

👉हरियाणा में डाइकिन एयर कंडीशनर कम्पनी करेगी 1000 करोड़...

Haryana में फार्म टूरिज्म व होम स्टे से पैदा होंगे रोजगार के नए अवसर

👉फार्म टूरिज्म व होम स्टे का प्रतिवर्ष का वैश्विक...

Minister Harpal Singh Cheema ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

👉ਮੁਲਾਜ਼ਮਾਂ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ:...