👉ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ’ਤੇ ਹਥਿਆਰਾਂ ਅਤੇ ਨਸ਼ਿਆਂ ਦੀ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ
👉ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ
Amritsar News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਵਿਅਕਤੀਆਂ ਨੂੰ 9 ਗੈਰ-ਕਾਨੂੰਨੀ ਪਿਸਤੌਲਾਂ ਅਤੇ 6.311 ਕਿਲੋਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਤਿੰਨ ਨੈੱਟਵਰਕਾਂ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਮਾਨਦੀਪ ਸਿੰਘ (20) ਅਤੇ ਤੀਰਥ ਸਿੰਘ (20) , ਦੋਵੇਂ ਵਾਸੀ ਪਿੰਡ ਸ਼ੇਖਮੰਗਾ, ਸੁਲਤਾਨਪੁਰ ਲੋਧੀ, ਕਪੂਰਥਲਾ; ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ (21) ਵਾਸੀ ਪਿੰਡ ਹੇਤਮਪੁਰਾ, ਅੰਮ੍ਰਿਤਸਰ (ਦਿਹਾਤੀ); ਕਮਲੇਸ਼ ਰਾਣੀ (65) ਵਾਸੀ ਇੰਦਰਾ ਕਲੋਨੀ ,ਅੰਮ੍ਰਿਤਸਰ ਅਤੇ ਇੱਕ ਨਾਬਾਲਗ, ਵਜੋਂ ਹੋਈ ਹੈ।
ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ
ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ .30 ਬੋਰ ਜ਼ਿਗਾਨਾ ਅਤੇ ਇੱਕ 9 ਐਮਐਮ ਜ਼ਿਗਾਨਾ (ਤੁਰਕੀ ਦਾ ਬਣਿਆ), ਤਿੰਨ .30 ਬੋਰ (ਚੀਨ ਦੇ ਬਣੇ) ਪਿਸਤੌਲ, ਇੱਕ 9 ਐਮਐਮ ਗਲੌਕ (ਅਸਟ੍ਰੀਆ ਦਾ ਬਣਿਆ) ਅਤੇ ਇੱਕ 9 ਐਮਐਮ ਬੇਰੇਟਾ (ਇਟਲੀ ਵਿੱਚ ਬਣਿਆ) ਸ਼ਾਮਲ ਹਨ। ਨਸ਼ੀਲੇ ਪਦਾਰਥ ਅਤੇ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਤਿੰਨ ਮੋਟਰਸਾਈਕਲਾਂ ਵੀ ਜ਼ਬਤ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ ’ਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨਾਂ ਦੇ ਇਸ਼ਾਰੇ ’ਤੇ ਹੀ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਨਸ਼ਿਆਂ ਤੇ ਹਥਿਆਰ ਤਸਕਰੀ ਦੇ ਇਨ੍ਹਾਂ ਨੈੱਟਵਰਕਾਂ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ 👉ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਹਿਲੀ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਅਰਮਾਨਦੀਪ ਸਿੰਘ ਅਤੇ ਤੀਰਥ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ ਤਫ਼ਤੀਸ਼ਤ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਗਏ।ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਦੂਜੀ ਕਾਰਵਾਈ ਵਿੱਚ ਪੁਲਿਸ ਟੀਮਾਂ ਨੇ 6.090 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਦੇ ਸਬੰਧ ਵਿੱਚ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਇੱਕ ਹੋਰ ਮੁਲਜ਼ਮ ਕਮਲੇਸ਼ ਰਾਣੀ ਨੂੰ 211 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਕਥਿਤ ਤੌਰ ’ਤੇ ਨਾਬਾਲਗ ਦੇ ਚਚੇਰੇ ਭਰਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਮਲੇਸ਼ ਰਾਣੀ ਵਿਰੁੱਧ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਇੱਕ ਕੇਸ ਦਰਜ ਹੋਣ ਦਾ ਪਤਾ ਲੱਗਾ ਹੈ।
ਇਹ ਵੀ ਪੜ੍ਹੋ 👉Chandigarh ‘ਚ ਬੱਸ ਸਟੈਂਡ ਦੇ ਪਿੱਛਿਓ IED ਬਰਾਮਦ; 18 ਤੋਂ 20 ਸਾਲ ਦੇ 3 ਨੌਜਵਾਨ ਗ੍ਰਿਫਤਾਰ
ਸੀਪੀ ਹਰਮਨਬੀਰ ਗਿੱਲ ਨੇ ਦੱਸਿਆ ਕਿ ਇੱਕ ਹੋਰ ਕਾਰਵਾਈ ਵਿੱਚ ਪੁਲਿਸ ਨੇ ਸ਼ਮਸ਼ੇਰ ਉਰਫ਼ ਸ਼ੇਰਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਤਿੰਨ ਗ਼ੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧ ਵਿੱਚ ਤਿੰਨ ਵੱਖ-ਵੱਖ ਮਾਮਲੇ— ਐਫਆਈਆਰ ਨੰਬਰ 151 ਮਿਤੀ 19.08.2026 ਨੂੰ ਅਸਲਾ ਐਕਟ ਦੀ ਧਾਰਾ 25(8) ਤਹਿਤ ਥਾਣਾ ਛਾਉਣੀ ਵਿਖੇ; ਐਫਆਈਆਰ ਨੰਬਰ 194 ਮਿਤੀ 20.08.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਥਾਣਾ ਛੇਹਰਟਾ ਵਿਖੇ ਅਤੇ ਐਫਆਈਆਰ ਨੰਬਰ 154 ਮਿਤੀ 22.08.2026 ਨੂੰ ਅਸਲਾ ਐਕਟ ਦੀ ਧਾਰਾ 25(8) ਤਹਿਤ ਥਾਣਾ ਛਾਉਣੀ ਵਿਖੇ ਦਰਜ ਕੀਤੇ ਗਏ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




