Friday, April 17, 2026
spot_img
spot_img

ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

Date:

spot_img

👉ਨੈੱਟਵਰਕ ਵਿੱਚ ਖੇਪਾਂ ਨੂੰ ਅੱਗੇ ਪਹੁਚਾਉਣ ਲਈ, ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਦਾ ਸੀ ਨਾਰਕੋ ਸਿੰਡੀਕੇਟ: ਡੀ.ਜੀ.ਪੀ. ਗੌਰਵ ਯਾਦਵ
👉ਤਸਕਰ ਸੋਨੀ ਸਿੰਘ ਦੇ ਖੁਲਾਸੇ `ਤੇ ਉਸਦੇ ਚਾਰ ਸਹਿਯੋਗੀਆਂ ਨੂੰ ਕੀਤਾ ਗ੍ਰਿਫ਼ਤਾਰ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸੋਨੀ ਸਿੰਘ ਉਰਫ਼ ਸੋਨੀ ਨੂੰ, ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਹੈਰੋਇਨ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 8.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।

ਇਹ ਵੀ ਪੜ੍ਹੋ  ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ

ਗ੍ਰਿਫ਼ਤਾਰ ਕੀਤੇ ਗਏ ਹੋਰ ਚਾਰ ਨਸ਼ਾ ਤਸਕਰਾਂ ਦੀ ਪਛਾਣ ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਸਾਰੇ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਿੰਡੀਕੇਟ ਪਾਕਿਸਤਾਨ ਨਾਲ ਸਬੰਧਤ ਸੀ ਅਤੇ ਭਾਰਤੀ ਖੇਤਰ ਵਿੱਚ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਿੰਡੀਕੇਟ ਵੱਲੋਂ ਨੈੱਟਵਰਕ ਵਿੱਚ ਖੇਪਾਂ ਨੂੰ ਅੱਗੇ ਪਹੰੁਚਾਉਣ ਲਈ ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਿਆ ਜਾਂਦਾ ਸੀ।ਡੀਜੀਪੀ ਨੇ ਕਿਹਾ ਕਿ ਹੈਂਡਲਰਾਂ, ਸਪਲਾਈ ਚੇਨਾਂ ਅਤੇ ਵਿੱਤੀ ਨੈੱਟਵਰਕਾਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਇਤਲਾਹ `ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ਹਿਰ ਦੇ ਬਾਹਰਵਾਰ ਤੋਂ ਨਸ਼ਾ ਤਸਕਰ ਸੋਨੀ ਸਿੰਘ ਨੂੰ 150 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਸੀ ।

ਇਹ ਵੀ ਪੜ੍ਹੋ  Moga Police ਵੱਲੋਂ ਕਰਮਚਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਸਨਮਾਨ ਸਮਾਰੋਹ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਨੀ, ਜਿਸ ਦੇ ਖਿ਼ਲਾਫ਼ ਐਨਡੀਪੀਐਸ ਐਕਟ ਦੇ ਛੇ ਮਾਮਲੇ ਦਰਜ ਹਨ ਅਤੇ ਜੋ ਜੂਨ ਮਹੀਨੇ ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ, ਨੇ ਲਗਭਗ 30 ਕਿਲੋ ਹੈਰੋਇਨ ਦੀਆਂ ਖੇਪਾਂ ਡਰੋਨ ਰਾਹੀਂ ਹਾਸਲ ਕੀਤੀਆਂ ਸਨ, ਜੋ ਕਿ ਇਸ ਲੜੀ ਵਿੱਚ ਅੱਗੇ ਸਪਲਾਈ ਕੀਤੀਆਂ ਜਾਣੀਆਂ ਸਨ।ਸੀਪੀ ਨੇ ਕਿਹਾ ਕਿ ਸੋਨੀ ਦੇ ਖੁਲਾਸੇ `ਤੇ, ਉਸਦੇ ਸਾਥੀ ਗੁਰਸੇਵਕ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਅਤੇ ਉਸਨੂੰ 8.037 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ।ਗੁਰਸੇਵਕ ਵੱਲੋਂ ਖੇਪਾਂ ਸ਼ਹਿਰ ਵਿੱਚ ਅੱਗੇ ਡਿਲੀਵਰ ਕੀਤੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਬਾਅਦ ਸੋਨੀ ਦੇ ਇਸ ਤਸਕਰੀ ਮਾਡਿਊਲ ਦੇ ਬਾਕੀ ਸਰਗਰਮ ਮੈਂਬਰਾਂ ਨੂੰ ਵੀ ਨਾਮਜ਼ਦ ਕਰਕੇ ਅਤੇ ਗ੍ਰਿਫ਼ਤਾਰ ਕੀਤਾ ਗਿਆ।ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਬੀ, 27-ਏ, 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 177 ਮਿਤੀ 06-09-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...