Amritsar ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

Date:

spot_img

👉ਗ੍ਰਿਫ਼ਤਾਰ ਦੋਸ਼ੀ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦੇ ਸਨ: ਡੀ.ਜੀ.ਪੀ. ਗੌਰਵ ਯਾਦਵ
👉ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀ.ਪੀ. ਅੰਮ੍ਰਿਤਸਰ ਹਰਮਨਬੀਰ ਗਿੱਲ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਪੰਜ ਵਿਅਕਤੀਆਂ ਨੂੰ ਸੱਤ ਗ਼ੈਰ-ਕਾਨੂੰਨੀ ਪਿਸਤੌਲ ਅਤੇ 2.030 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਰਗਟ ਸਿੰਘ ਉਰਫ਼ ਪੱਗਾ (30) ਅਤੇ ਜਨਬਰ ਸਿੰਘ (20) ਦੋਵੇਂ ਵਾਸੀ ਪਿੰਡ ਡੱਲ, ਤਰਨ ਤਾਰਨ; ਬਲਵਿੰਦਰ ਸਿੰਘ ਉਰਫ਼ ਬਿੱਲਾ (30) ਵਾਸੀ ਪਿੰਡ ਡੋਕੇ, ਅੰਮ੍ਰਿਤਸਰ ਦਿਹਾਤੀ; ਅਮਨਦੀਪ ਸਿੰਘ ਉਰਫ਼ ਅਮਨ (37) ਵਾਸੀ ਸਰਵਰਪੁਰਾ, ਅੰਮ੍ਰਿਤਸਰ ਅਤੇ ਬਲਵਿੰਦਰ ਸਿੰਘ ਉਰਫ਼ ਕਾਲਾ (42) ਵਾਸੀ ਕੋਟ ਆਤਮਾ ਰਾਮ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ .30 ਬੋਰ (ਮੇਡ ਇਨ ਚਾਈਨਾ) ਅਤੇ ਤਿੰਨ 9ਐਮਐਮ (ਮੇਡ ਇਨ ਆਸਟ੍ਰੀਆ) ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਅਪਰਾਧਿਕ ਗਤੀਵਿਧੀਆਂ ਲਈ ਵਰਤੇ ਜਾ ਰਹੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਸਲਾ ਐਕਟ ਦੇ ਮਾਮਲੇ ਵਿੱਚ ਫੜੇ ਗਏ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਕੇ ਇਨ੍ਹਾਂ ਨੂੰ ਅੱਗੇ ਅੰਮ੍ਰਿਤਸਰ ਤੇ ਤਰਨ ਤਾਰਨ ਇਲਾਕੇ ਵਿੱਚ ਸਪਲਾਈ ਕਰਦੇ ਸਨ।ਡੀ.ਜੀ.ਪੀ. ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਵਿਦੇਸ਼ੀ ਸਮਗਲਰਾਂ ਨਾਲ ਸਬੰਧਾਂ ਦੀ ਜਾਂਚ-ਪੜਤਾਲ ਅਤੇ ਵਿਆਪਕ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲਿਸ ਨੇ ਪ੍ਰਾਪਤ ਸੂਚਨਾ ਦੇ ਅਧਾਰ ‘ਤੇ ਕਾਰਵਾਈ ਕਰਦਿਆਂ ਮੁਲਜ਼ਮ ਪਰਗਟ ਉਰਫ਼ ਪੱਗਾ, ਜਨਬਰ ਸਿੰਘ ਅਤੇ ਬਲਵਿੰਦਰ ਉਰਫ਼ ਬਿੱਲਾ ਨੂੰ ਪੰਜ ਗ਼ੈਰ-ਕਾਨੂੰਨੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ  ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਵੱਡੀ ਖ਼ਬਰ; ਵਿਰੋਧੀਆਂ ਨੇ ਚੁੱਕੇ BJP ‘ਤੇ ਸਵਾਲ

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਪਰਗਟ ਉਰਫ਼ ਪੱਗਾ ਅਤੇ ਬਲਵਿੰਦਰ ਉਰਫ਼ ਬਿੱਲਾ ਵੱਲੋਂ ਕੀਤੇ ਖ਼ੁਲਾਸੇ ਦੇ ਆਧਾਰ ‘ਤੇ ਪੁਲਿਸ ਨੇ ਉਨ੍ਹਾਂ ਵੱਲੋਂ ਦੱਸੀ ਥਾਂ ਤੋਂ ਦੋ ਹੋਰ ਪਿਸਤੌਲ ਬਰਾਮਦ ਕੀਤੇ।ਦੂਜੇ ਆਪ੍ਰੇਸ਼ਨ ਵਿੱਚ ਸੀ.ਪੀ. ਨੇ ਦੱਸਿਆ ਕਿ ਖ਼ਾਸ ਸੂਚਨਾ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋਸ਼ੀ ਅਮਨਦੀਪ ਉਰਫ਼ ਅਮਨ ਅਤੇ ਬਲਵਿੰਦਰ ਉਰਫ਼ ਕਾਲਾ ਨੂੰ ਕਾਬੂ ਕੀਤਾ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ 2.03 ਕਿਲੋ ਹੈਰੋਇਨ ਬਰਾਮਦ ਹੋਈ।ਉਨ੍ਹਾਂ ਦੱਸਿਆ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐੱਫ.ਆਈ.ਆਰ. ਨੰਬਰ 250 ਮਿਤੀ 11.08.2026 ਅਤੇ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ ਅਤੇ 29 ਤਹਿਤ ਐੱਫ.ਆਈ.ਆਰ. ਨੰਬਰ 179 ਮਿਤੀ 10.08.2026 ਦਰਜ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

हरियाली तीज महोत्सव में गूंजा नारी सम्मान, संस्कृति और सशक्तिकरण का संदेश

Haryana News: हरियाणा राज्य बाल कल्याण परिषद की उपाध्यक्ष...

Haryana Vidhan Sabha का मानसून सत्र 27 अगस्त से होगा आरंभ

👉हरियाणा में पारदर्शी व्यवस्था से युवाओं को रोजगार और...

Haryana Cabinet ने निजी कोचिंग संस्थानों को विनियमित करने के नियमों को दी मंजूरी

Haryana News: हरियाणा के मुख्यमंत्री श्री नायब सिंह सैनी...

SIR 2026:ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ:ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

👉ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ...