ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

Date:

spot_img

ਡਿਊਟੀ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 21 ਨਵੰਬਰ:ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ।ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਪੰਜ ਵੈਟਰਨਰੀ ਅਫ਼ਸਰਾਂ

ਇਹ ਵੀ ਪੜ੍ਹੋ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਡਾ. ਗੁਰਪ੍ਰੀਤ ਸਿੰਘ, ਡਾ. ਅਨੁਪ੍ਰੀਤ ਕੌਰ, ਡਾ. ਅਰਸ਼ਦੀਪ ਸਿੰਘ, ਡਾ. ਜਗਦੀਪ ਸਿੰਘ ਅਤੇ ਡਾ. ਹਰਮਨਪ੍ਰੀਤ ਸਿੰਘ ਬੱਲ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸ੍ਰੀ ਭੰਡਾਰੀ ਨੇ ਦੱਸਿਆ ਕਿ ਇਹ ਵੈਟਰਨਰੀ ਅਫ਼ਸਰ ਪਿਛਲੇ ਤਿੰਨ ਤੋਂ ਪੰਜ ਸਾਲਾਂ ਤੋਂ ਡਿਊਟੀ ਤੋਂ ਗੈਰ-ਹਾਜ਼ਰ ਚੱਲ ਰਹੇ ਸਨ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਬਿਨਾਂ ਛੁੱਟੀ ਪ੍ਰਵਾਨ ਕਰਵਾਏ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਜਿਹੀ ਲਾਪਰਵਾਹੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...